Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 1:32 am

+91 90915 01313 , +91 90916 01313

punjabbanni@gmail.com
punjabbani@yahoo.com

ਪਾਣੀ ਦੀ ਘਾਟ ਕਾਰਨ ਪੈਣ ਵਾਲੇ ਪ੍ਰਭਾਵ ਲਈ ਸਰਕਾਰਾਂ ਸਿੱਧੇ ਰੂਪ ਵਿੱਚ ਪੂਰੀ ਤਰ੍ਹਾਂ ਜ਼ਿਮੇਵਾਰ: ਬਾਬਾ ਬਲਬੀਰ ਸਿੰਘ

ਪਾਣੀ ਦੀ ਘਾਟ ਕਾਰਨ ਪੈਣ ਵਾਲੇ ਪ੍ਰਭਾਵ ਲਈ ਸਰਕਾਰਾਂ ਸਿੱਧੇ ਰੂਪ ਵਿੱਚ ਪੂਰੀ ਤਰ੍ਹਾਂ ਜ਼ਿਮੇਵਾਰ: ਬਾਬਾ ਬਲਬੀਰ ਸਿੰਘ

ਅੰਮ੍ਰਿਸਤਰ:- 05 ਫਰਵਰੀ – ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਮੁੱਚੇ ਸੰਸਾਰ ਅੰਦਰ ਬੜੀ ਤੇਜ਼ੀ ਨਾਲ ਬਦਲ ਰਹੇ ਵਾਤਾਵਰਣ ਤੇ ਡੂੰਘੀ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਗਲੋਬਲ ਵਾਰਮਿੰਗ ਸਰਕਾਰਾਂ ਅਤੇ ਲੋਕਾਂ ਦੀ ਲਾਪਰਵਾਹੀ ਤੇ ਅਵੇਸਲੇਪਨ ਕਾਰਨ ਉਤਪਨ ਹੋਇਆ ਹੈ ਅਤੇ ਅੱਜ ਦਾ ਮਨੁੱਖੀ ਜੀਵਨ ਚਣੌਤੀਆਂ ਤੇ ਬੇਵਸੀ ‘ਚ ਘਿਰ ਕੇ ਰਹਿ ਗਿਆ ਹੈ।

ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਵਿੱਚ ਯੂਰੇਨੀਅਮ ਦੀ ਮਾਤਰਾ ਵੱਧਣ ਕਾਰਣ ਨਾਮੁਰਾਦ ਕੈਂਸਰ ਵਰਗੀਆਂ ਬਿਮਾਰੀਆਂ ਦੇ ਕੇਸ ਵੱਧ ਗਏ ਹਨ। ਉਨ੍ਹਾਂ ਕਿਹਾ ਕਿ ਬੇਹਤਾਸ਼ਾ ਰੁੱਖਾਂ ਦੀ ਕਟਾਈ, ਕੁਦਰਤੀ ਸਰੋਤਾਂ ਨਾਲ ਛੇੜਛਾੜ ਅਤੇ ਆਲਮੀ ਪੱਧਰ ਤੇ ਬੰਬਬਾਰੀ ਮਜਾਇਲਾਂ ਦੇ ਪ੍ਰੀਖਣ ਆਦਿ ਜੀਵ ਪ੍ਰਣਾਲੀ ਲਈ ਘਾਤਕ ਹਨ। ਵਿਗਿਆਨੀ ਧਰਤੀ ਹੇਠਲੇ ਪਾਣੀ ਦਾ ਕਾਲ ਪੈ ਜਾਣ ਬਾਰੇ ਹਾਲ ਦੁਹਾਈ ਦੇ ਰਹੇ ਹਨ।

ਪਰ ਜਾਗਰੁਕਤਾ ਦੀ ਘਾਟ ਕਾਰਨ ਕੋਈ ਸਮਝ ਨਹੀਂ ਰਿਹਾ ਪਾਣੀ ਮਨੁੱਖਤਾ ਨੂੰ ਕੁਦਰਤ ਦੀਆਂ ਦਿੱਤੀਆਂ ਅਨਮੋਲ ਦਾਤ ਹੈ। ਉਨ੍ਹਾਂ ਕਿਹਾ ਕਿ ਪੈਦਾ ਹੋਏ ਅਜਿਹੇ ਨਾਜ਼ੁਕ ਹਾਲਾਤਾਂ ਨਾਲ ਨਿਪਟਣ ਵਿਚ ਸਰਕਾਰਾਂ ਵੀ ਅੱਜ ਅਸਮਰੱਥ ਦਿਖਾਈ ਦੇ ਰਹੀਆਂ ਹਨ।ਭਾਰਤ ਦੇ 17 ਸੂਬਿਆਂ ਦੇ 256 ਜ਼ਿਲ੍ਹਿਆਂ ਵਿੱਚ ਸੋਕੇ ਵਾਲੇ ਹਲਾਤ ਬਣੇ ਹੋਏ ਹਨ।

Scroll to Top