Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 1:34 am

+91 90915 01313 , +91 90916 01313

punjabbanni@gmail.com
punjabbani@yahoo.com

ਮੋਹਾਲੀ ਵਿਖੇ ਹੋਏ ਕਤਲ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਦੋ ਗ੍ਰਿਫ਼ਤਾਰ

ਮੋਹਾਲੀ ਵਿਖੇ ਹੋਏ ਕਤਲ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਦੋ ਗ੍ਰਿਫ਼ਤਾਰ

ਮੋਹਾਲੀ, 4 ਫਰਵਰੀ : ਮੋਹਾਲੀ ਦੇ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਗੋਲੀਆਂ ਮਾਰ ਕੇ ਗੁਰਵਿੰਦਰ ਸਿੰਘ ਦੀ ਨਿਰਮਮ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੂੰ ਅਹਿਮ ਕਾਮਯਾਬੀ ਮਿਲੀ ਹੈ। ਮੋਹਾਲੀ ਪੁਲਿਸ ਨੇ ਕਤਲ ਨੂੰ ਅੰਜਾਮ ਦੇਣ ਵਾਲੇ ਮੁੱਖ ਦੋਸ਼ੀਆਂ ਦੀ ਮਦਦ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜਿਕਰਯੋਗ ਹੈ ਕਿ ਬੀਤੀ 28 ਜਨਵਰੀ ਨੂੰ ਗੁਰਵਿੰਦਰ ਸਿੰਘ ਦਾ ਕਤਲ ਕੁੱਝ ਵਿਅਕਤੀਆਂ ਵਲੋ ਕਰ ਦਿਤਾ ਗਿਆ ਸੀ, ਜਿਸਦੀ ਜਿੰਮੇਵਾਰੀ ਆਨਲਾਈਨ ਆਕੇ ਗੈਗਸਟਰ ਗੋਲਡੀ ਬਰਾੜ ਨੇ ਲੈ ਲਈ ਸੀ। ਹੁਣ ਇਸ ਮਾਮਲੇ ਵਿਚ ਪੁਲਸ ਨੇ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਲਤੇਜ ਸਿੰਘ ਉਰਫ਼ ਬੰਟੀ (ਵਾਸੀ ਪਿੰਡ ਟਹਿਣਾ, ਜ਼ਿਲ੍ਹਾ ਫਰੀਦਕੋਟ) ਅਤੇ ਮੰਗਤ ਸਿੰਘ ਉਰਫ਼ ਮੈਕਸ (ਵਾਸੀ ਜਲਾਲਾਬਾਦ) ਵਜੋਂ ਹੋਈ ਹੈ। ਪੁਲਿਸ ਵੱਲੋਂ ਵਾਰਦਾਤ ਵਿੱਚ ਵਰਤੇ ਗਏ ਮੋਟਰਸਾਈਕਲ ਅਤੇ ਇੱਕ ਗੱਡੀ ਵੀ ਬਰਾਮਦ ਕਰ ਲਈ ਗਈ ਹੈ। ਅਧਿਕਾਰੀਆਂ ਨੇ ਦਸਿਆ ਕਿ ਅੱਗੇ ਜਾਂਚ ਜਾਰੀ ਹੈ।

Scroll to Top