Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 6:51 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਪਟਿਆਲਾ , 6 ਫਰਵਰੀ – ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਿਹਤ ਕਾਰਡ ਰਜਿਸਟ੍ਰੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਵਾਰਡ ਨੰਬਰ 14,16,27,29, ਅਰਬਨ ਅਸਟੇਟ ਫੇਜ਼ -1 , ਪਿੰਡ ਹਰਦਾਸਪੁਰ, ਚਲੈਲਾ ਅਤੇ ਦੰਦਰਾਲਾ ਵਿੱਚ ਚੱਲ ਰਹੇ ਸਿਹਤ ਕਾਰਡ ਰਜਿਸਟ੍ਰੇਸ਼ਨ ਕੈਂਪਾਂ ਦਾ ਨਿਰੀਖਣ ਕੀਤਾ।

ਡਾ. ਬਲਬੀਰ ਸਿੰਘ ਨੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ, ਮੌਕੇ ‘ਤੇ ਤਾਇਨਾਤ ਸਟਾਫ਼ ਦੀ ਕਾਰਗੁਜ਼ਾਰੀ ਅਤੇ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਮੇਂ ਸਿਰ ਸਿਹਤ ਕਾਰਡ ਜਾਰੀ ਕੀਤਾ ਜਾਵੇ ਅਤੇ ਕਿਸੇ ਵੀ ਕਿਸਮ ਦੀ ਦਿੱਕਤ ਆਉਣ ‘ਤੇ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ।

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਇੱਕ ਅਹਿਮ ਅਤੇ ਲੋਕ-ਹਿਤੈਸ਼ੀ ਪਹਿਲ ਹੈ, ਜਿਸਦਾ ਮਕਸਦ ਸੂਬੇ ਦੇ ਹਰ ਵਰਗ ਦੇ ਨਾਗਰਿਕ ਨੂੰ ਮੁਫ਼ਤ ਅਤੇ ਉੱਚ-ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਯੋਜਨਾ ਤਹਿਤ ਸਿਹਤ ਕਾਰਡ ਰਾਹੀਂ ਲਾਭਪਾਤਰੀ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਸਕਦੇ ਹਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਲੋਕਾਂ ਵੱਲੋਂ ਇਸ ਯੋਜਨਾ ਨੂੰ ਭਰਵਾਂ ਹੁੰਘਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਨਾਗਰਿਕ ਸਿਹਤ ਕਾਰਡ ਬਣਵਾਉਣ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਅਤੇ ਪ੍ਰਸ਼ਾਸਨ ਲਈ ਖੁਸ਼ੀ ਦੀ ਗੱਲ ਹੈ ਕਿ ਆਮ ਲੋਕ ਸਰਕਾਰੀ ਯੋਜਨਾਵਾਂ ‘ਤੇ ਭਰੋਸਾ ਜਤਾ ਰਹੇ ਹਨ ਅਤੇ ਉਨ੍ਹਾਂ ਦਾ ਲਾਭ ਲੈ ਰਹੇ ਹਨ।

ਦੌਰੇ ਦੌਰਾਨ ਸਿਹਤ ਮੰਤਰੀ ਨੇ ਮੌਕੇ ‘ਤੇ ਮੌਜੂਦ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਤੋਂ ਫੀਡਬੈਕ ਲਿਆ। ਕਈ ਨਾਗਰਿਕਾਂ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਅਤੇ ਸੁਗਮ ਦੱਸਦਿਆਂ ਸਰਕਾਰ ਦਾ ਧੰਨਵਾਦ ਕੀਤਾ। ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਸਾਰੇ ਕੈਂਪਾਂ ਵਿੱਚ ਸਾਫ਼-ਸੁਥਰਾ ਮਾਹੌਲ, ਬੈਠਣ ਦੀ ਸਹੂਲਤ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਨੂੰ ਪਹਿਲ ਦੇ ਆਧਾਰ ‘ਤੇ ਸੁਧਾਰਨ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਇਸ ਦਿਸ਼ਾ ਵੱਲ ਇੱਕ ਮੀਲ ਪੱਥਰ ਸਾਬਤ ਹੋਵੇਗੀ।

ਇਸ ਮੌਕੇ ਉਹਨਾਂ ਦੇ ਨਾਲ ਇੰਪਰੂਵਮੈਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ , ਸੁਰੇਸ਼ ਰਾਏ, ਪਿੰਡਾਂ ਦੇ ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।

Advertisement
Advertisement
Advertisement
Advertisement
Scroll to Top