Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 3:24 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਦੇ ਭਰਮਾਂ ਨਾਲ ਸ਼ਿਵ ਸੈਨਾ ਦਾ ਅਸਤਿਤਵ ਨਹੀਂ ਮਿਟੇਗਾ : ਊਧਵ ਠਾਕਰੇ

ਭਾਜਪਾ ਦੇ ਭਰਮਾਂ ਨਾਲ ਸ਼ਿਵ ਸੈਨਾ ਦਾ ਅਸਤਿਤਵ ਨਹੀਂ ਮਿਟੇਗਾ : ਊਧਵ ਠਾਕਰੇ

ਮੁੰਬਈ, 24 ਜਨਵਰੀ : ਮਹਾਰਾਸ਼ਟਰ ਵਿਖੇ ਬੀਤੇ ਦਿਨੀ ਸ਼ਿਵ ਸੈਨਾ ਦੇ ਸੰਸਥਾਪਕ ਸਵਰਗੀ ਬਾਲ ਠਾਕਰੇ ਦੀ ਜਨਮ ਸ਼ਤਾਬਦੀ ਮੌਕੇ ਵਿਸ਼ਾਲ ਸਮਾਗਮ ਕਰਵਾਇਆ ਗਿਆ, ਜਿਥੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਊਧਵ ਠਾਕਰੇ ਨੇ ਕਿਹਾ ਕਿ ਮੁੰਬਈ ਨਗਰ ਨਿਗਮ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਭਾਜਪਾ ਨੂੰ ਇਹ ਗਲਤਫ਼ਹਮੀ ਹੈ ਕਿ ਉਹ ਸ਼ਿਵ ਸੈਨਾ (ਯੂਬੀਟੀ) ਨੂੰ ਖਤਮ ਕਰ ਸਕਦੀ ਹੈ। ਉਨ੍ਹਾਂ ਆਖਿਆ ਕਿ ਸ਼ਿਵ ਸੈਨਾ ਸਿਰਫ਼ ਇੱਕ ਸਿਆਸੀ ਜਥੇਬੰਦੀ ਨਹੀਂ, ਸਗੋਂ ਇੱਕ ਸੋਚ ਅਤੇ ਵਿਚਾਰਧਾਰਾ ਹੈ, ਜਿਸਨੂੰ ਮਿਟਾਇਆ ਨਹੀਂ ਜਾ ਸਕਦਾ।

ਇਸ ਮੌਕੇ ਉਨ੍ਹਾਂ ਦੇ ਚਚੇਰੇ ਭਰਾ ਅਤੇ ਮਹਾਰਾਸ਼ਟਰ ਨਵਨਿਰਮਾਣ ਸੈਨਾ ਦੇ ਮੁਖੀ ਰਾਜ ਠਾਕਰੇ ਨੇ ਵੀ ਸੂਬੇ ਦੀ ਸਿਆਸਤ ’ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਮਹਾਰਾਸ਼ਟਰ ਦੀ ਮੌਜੂਦਾ ਸਿਆਸੀ ਸਥਿਤੀ “ਗੁਲਾਮਾਂ ਦੀ ਮੰਡੀ” ਵਰਗੀ ਬਣ ਚੁੱਕੀ ਹੈ। ਉਨ੍ਹਾਂ ਨੇ ਕਲਿਆਣ-ਡੋਂਬੀਵਲੀ ਨਗਰ ਨਿਗਮ ਸਮੇਤ ਹੋਈਆਂ ਨਗਰ ਨਿਗਮ ਚੋਣਾਂ ਨੂੰ ਰਾਜ ਅੰਦਰ ਚੱਲ ਰਹੀ ਇੱਕ ਕਿਸਮ ਦੀ “ਨਿਲਾਮੀ” ਕਰਾਰ ਦਿੱਤਾ।

ਦਸ ਦਈਏ ਕਿ ਸ਼ੁੱਕਰਵਾਰ ਨੂੰ ਆਪਣੇ ਪਿਤਾ ਅਤੇ ਅਣਵੰਡੇ ਸ਼ਿਵ ਸੈਨਾ ਦੇ ਸੰਸਥਾਪਕ ਸਵਰਗੀ ਬਾਲ ਠਾਕਰੇ ਦੀ ਜਨਮ ਸ਼ਤਾਬਦੀ ਮੌਕੇ ਆਯੋਜਿਤ ਸਮਾਗਮ ਦੌਰਾਨ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਊਧਵ ਠਾਕਰੇ ਨੇ ਕਿਹਾ ਕਿ ਕਈ ਤਾਕਤਾਂ ਠਾਕਰੇ ਪਰਿਵਾਰ ਦੇ ਨਾਮ ਅਤੇ ਵਿਰਾਸਤ ਨੂੰ ਮਿਟਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਇਹ ਮਨਸੂਬੇ ਕਦੇ ਕਾਮਯਾਬ ਨਹੀਂ ਹੋਣਗੇ।

 

Scroll to Top