Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 12:23 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸਿਨੇਮਾਘਰਾਂ ’ਚ ਦੇਸ਼ਭਗਤੀ ਦੀ ਲਹਿਰ: ‘ਬਾਰਡਰ 2’ ਨੂੰ ਲੈ ਕੇ ਦਰਸ਼ਕਾਂ ਵਿੱਚ ਜ਼ਬਰਦਸਤ ਜੋਸ਼

ਦੁਆਰਾ: Punjab Bani ਪ੍ਰਕਾਸ਼ਿਤ :Saturday, 24 January, 2026, 02:12 PM

ਪਟਨਾ , 24 ਜਨਵਰੀ : ਬੀਤੇ ਦਿਨੀ ਸਿਨੇਮਾਘਰਾਂ ਵਿਚ ਰਿਲੀਜ ਹੋਈ ਬਾਰਡਰ 2 ਨੂੰ ਲੈ ਕੇ ਲੋਕਾਂ ਅੰਦਰ ਭਾਰੀ ਉਤਸਾਹ ਤੇ ਜੋਸ਼ ਹੈ। ਕਾਫ਼ੀ ਸਮੇਂ ਮਗਰੋਂ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਇੱਕ ਫਿਲਮ ਨੇ ਦਰਸ਼ਕਾਂ ਨੂੰ ਵੱਡੀ ਗਿਣਤੀ ਵਿੱਚ ਖਿੱਚਿਆ ਹੈ। ਦੇਸ਼ਭਗਤੀ ’ਤੇ ਆਧਾਰਿਤ ਫਿਲਮ “ਬਾਰਡਰ 2” ਨੂੰ ਲੈ ਕੇ ਦਰਸ਼ਕਾਂ ਵਿੱਚ ਖਾਸਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਜ਼ਿਆਦਾਤਰ ਸ਼ੋਅਜ਼ ਦੀਆਂ ਟਿਕਟਾਂ ਪਹਿਲਾਂ ਹੀ ਵਿਕ ਚੁੱਕੀਆਂ ਹਨ ਅਤੇ ਸਿਨੇਮਾਘਰਾਂ ਦੇ ਬਾਹਰ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਹਾਲਾਤ ਇਹ ਹਨ ਕਿ ਦਰਸ਼ਕਾਂ ਨੂੰ ਅੰਦਰ ਦਾਖ਼ਲ ਹੋਣ ਲਈ ਅੱਧਾ ਘੰਟਾ ਜਾਂ ਇਸ ਤੋਂ ਵੀ ਵੱਧ ਇੰਤਜ਼ਾਰ ਕਰਨਾ ਪੈ ਰਿਹਾ ਹੈ।

ਜਦੋ ਇਸ ਫਿਲਮ ਸਬੰਧੀ ਦਰਸ਼ਕਾਂ ਨਾਲ ਗੱਲਬਾਤ ਕੀਤੀ ਤਾਂ ਉਨਾ ਕਿਹਾ ਕਿ ਫਿਲਮ ਵਿੱਚ ਸਰਹੱਦ ’ਤੇ ਸੈਨਿਕਾਂ ਦੀ ਜ਼ਿੰਦਗੀ ਨੂੰ ਬਹੁਤ ਹੀ ਹਕੀਕਤਨ ਢੰਗ ਨਾਲ ਦਰਸਾਇਆ ਗਿਆ ਹੈ, ਜਿਸ ਨਾਲ ਉਹ ਖੁਦ ਨੂੰ ਗਹਿਰਾਈ ਨਾਲ ਜੁੜਿਆ ਹੋਇਆ ਮਹਿਸੂਸ ਕਰਦਾ ਹੈ। ਇਕ ਹੋਰ ਦਰਸ਼ਕ ਨੇ ਫਿਲਮ ਦੇ ਆਖਰੀ ਦ੍ਰਿਸ਼, ਖਾਸ ਕਰਕੇ ਹੈੱਡਸ਼ਾਟ ਸੀਨ ਦੀ ਖੂਬ ਤਾਰੀਫ਼ ਕੀਤੀ। ਕੁੱਲ ਮਿਲਾ ਕੇ ਦਰਸ਼ਕਾਂ ਦੀ ਰਾਏ ਇਹ ਰਹੀ ਕਿ “ਬਾਰਡਰ 2” ਇੱਕ ਪ੍ਰਭਾਵਸ਼ਾਲੀ ਅਤੇ ਦੇਖਣ ਯੋਗ ਫਿਲਮ ਹੈ। ਲੋਕਾਂ ਅੰਦਰ ਪੂਰੀ ਦੇਸ਼ ਭਗਤੀ ਦੇਖਣ ਨੂੰ ਮਿਲ ਰਹੀ ਹੈ।



Scroll to Top