Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 9:17 am

+91 90915 01313 , +91 90916 01313

punjabbanni@gmail.com
punjabbani@yahoo.com

ਰਾਜਪੁਰਾ ਬਾਈ ਪਾਸ ’ਤੇ ਸਲਿਪ ਰੋਡ ਖੁਲ੍ਹਣ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ- ਐਸ.ਡੀ.ਐਮ. ਨਮਨ ਮਰਕਨ

ਰਾਜਪੁਰਾ ਬਾਈ ਪਾਸ ’ਤੇ ਸਲਿਪ ਰੋਡ ਖੁਲ੍ਹਣ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ- ਐਸ.ਡੀ.ਐਮ. ਨਮਨ ਮਰਕਨ

ਰਾਜਪੁਰਾ/ਪਟਿਆਲਾ, 21 ਜਨਵਰੀ : ਸਬ ਡਿਵਿਜ਼ਨਲ ਮੈਜਿਸਟ੍ਰੇਟ ਰਾਜਪੁਰਾ ਸ੍ਰੀ ਨਮਨ ਮਰਕਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਪੁਰਾ ਬਾਈ ਪਾਸ ’ਤੇ ਚੰਡੀਗੜ੍ਹ ਵੱਲੋਂ ਆਉਂਦੇ ਹੋਏ ਗਗਨ ਚੌਂਕ ਤੋਂ ਪਟਿਆਲਾ ਜਾਣ ਲਈ ਬਣੀ ਸਲਿਪ ਰੋਡ, ਜੋ ਕਿ ਕੁਝ ਸਮੇਂ ਤੋਂ ਬੰਦ ਪਈ ਸੀ, ਹੁਣ ਆਮ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੜ ਖੋਲ੍ਹ ਦਿੱਤੀ ਗਈ ਹੈ। ਇਸ ਸਲਿਪ ਰੋਡ ਦੇ ਬੰਦ ਹੋਣ ਕਾਰਨ ਇਲਾਕੇ ਦੇ ਲੋਕਾਂ ਸਮੇਤ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
                          ਐਸ.ਡੀ.ਐਮ. ਨਮਨ ਮਰਕਨ ਨੇ ਦੱਸਿਆ ਕਿ ਇਸ ਸਲਿਪ ਰੋਡ ਦੇ ਬੰਦ ਹੋਣ ਕਾਰਨ ਚੰਡੀਗੜ੍ਹ ਤੋਂ ਆਉਣ ਵਾਲੇ ਵਾਹਨਾਂ ਨੂੰ ਪਟਿਆਲਾ, ਸੰਗਰੂਰ, ਬਰਨਾਲਾ ਜਾਂ ਬਠਿੰਡਾ ਵੱਲ ਜਾਣ ਲਈ ਰਾਜਪੁਰਾ ਸ਼ਹਿਰ ਵਿੱਚੋਂ ਲੰਘਣਾ ਪੈਂਦਾ ਸੀ, ਜਿਸ ਨਾਲ ਨਾ ਸਿਰਫ ਟ੍ਰੈਫਿਕ ਜਾਮ ਦੀ ਸਮੱਸਿਆ ਪੈਦਾ ਹੁੰਦੀ ਸੀ, ਸਗੋਂ ਆਮ ਲੋਕਾਂ ਦਾ ਸਮਾਂ ਵੀ ਬਰਬਾਦ ਹੁੰਦਾ ਸੀ।
                           ਉਹਨਾਂ ਕਿਹਾ ਕਿ ਹੁਣ ਚੰਡੀਗੜ੍ਹ ਵੱਲੋਂ ਆਉਣ ਵਾਲਾ ਟ੍ਰੈਫਿਕ ਬਿਨਾਂ ਰਾਜਪੁਰਾ ਸ਼ਹਿਰ ਵਿੱਚ ਦਾਖ਼ਲ ਹੋਏ ਸਿੱਧਾ ਬਾਈਪਾਸ ਦੀ ਵਰਤੋਂ ਕਰ ਸਕੇਗਾ। ਇਸ ਨਾਲ ਨਾ ਕੇਵਲ ਸ਼ਹਿਰ ਦੇ ਅੰਦਰ ਟ੍ਰੈਫਿਕ ਦਾ ਦਬਾਅ ਘਟੇਗਾ, ਸਗੋਂ ਦੁਰਘਟਨਾਵਾਂ ਦੀ ਸੰਭਾਵਨਾ ਵੀ ਕਾਫੀ ਹੱਦ ਤੱਕ ਘਟੇਗੀ।
                           ਐਸ.ਡੀ.ਐਮ. ਨੇ ਕਿਹਾ ਕਿ ਪ੍ਰਸ਼ਾਸਨ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ-ਹਿਤੈਸ਼ੀ ਫ਼ੈਸਲੇ ਲਏ ਜਾਂਦੇ ਰਹਿਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਦੇ ਹੋਏ ਇਸ ਸਹੂਲਤ ਦਾ ਪੂਰਾ ਲਾਭ ਉਠਾਇਆ ਜਾਵੇ।
Advertisement
Advertisement
Advertisement
Advertisement
Scroll to Top