Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 1:32 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਖਨਾ ਝੀਲ ਦੇ ਸੁੱਕਦੇ ਵਜੂਦ ’ਤੇ ਸੁਪਰੀਮ ਕੋਰਟ ਨੇ ਦਿਤੀ ਸਖ਼ਤ ਟਿੱਪਣੀ

ਸੁਖਨਾ ਝੀਲ ਦੇ ਸੁੱਕਦੇ ਵਜੂਦ ’ਤੇ ਸੁਪਰੀਮ ਕੋਰਟ ਨੇ ਦਿਤੀ ਸਖ਼ਤ ਟਿੱਪਣੀ

ਚੰਡੀਗੜ, 22 ਜਨਵਰੀ : ਚੰਡੀਗੜ੍ਹ ਦੀ ਪਹਿਚਾਣ ਮੰਨੀ ਜਾਂਦੀ ਸੁਖਨਾ ਝੀਲ ਦੇ ਲਗਾਤਾਰ ਘਟਦੇ ਆਕਾਰ ਨੂੰ ਲੈ ਕੇ ਸੁਪਰੀਮ ਕੋਰਟ ਨੇ ਗੰਭੀਰ ਚਿੰਤਾ ਜਤਾਉਦਿਆਂ ਸਖਤ ਟਿਪਣੀ ਦਿੱਤੀ ਹੈ। ਚੀਫ ਜਸਟਿਸ ਸੂਰਿਆਕਾਂਤ ਨੇ ਬਿਲਡਰ ਮਾਫੀਆ ਅਤੇ ਅਧਿਕਾਰੀਆਂ ਦੀ ਮਿਲੀਭੁਗਤ ’ਤੇ ਤਿੱਖੀ ਟਿੱਪਣੀ ਕਰਦਿਆਂ ਸਵਾਲ ਉਠਾਇਆ ਕਿ ਸੁਖਨਾ ਝੀਲ ਨੂੰ ਹੋਰ ਕਿੰਨਾ ਸੁਕਾਇਆ ਜਾਵੇਗਾ ? ਸੁਣਵਾਈ ਦੌਰਾਨ ਚੀਫ ਜਸਟਿਸ ਨੇ ਟਿੱਪਣੀ ਕਰਦਿਆਂ ਕਿਹਾ ਕਿ ਅਜਿਹਾ ਲੱਗਦਾ ਹੈ ਜਿਵੇਂ ਕੁਝ ਨਿੱਜੀ ਡਿਵੈਲਪਰਾਂ ਅਤੇ ਹੋਰ ਹਿੱਤਧਾਰੀਆਂ ਦੇ ਇਸ਼ਾਰਿਆਂ ’ਤੇ ਮਾਮਲੇ ਅਦਾਲਤ ਤੱਕ ਲਿਆਂਦੇ ਜਾ ਰਹੇ ਹਨ।

ਚੀਫ ਜਸਟਿਸ ਸੂਰਿਆਕਾਂਤ, ਜਸਟਿਸ ਜੁਆਇਮਾਲਿਆ ਬਾਗਚੀ ਅਤੇ ਜਸਟਿਸ ਵਿਪੁਲ ਐੱਮ. ਪੰਚੋਲੀ ਦੀ ਬੈਂਚ 1995 ਤੋਂ ਬਕਾਇਆ ਜਨਹਿੱਤ ਪਟੀਸ਼ਨ ‘ਇਨ ਰੀ: ਟੀ.ਐੱਨ. ਗੋਦਾਵਰਮਨ ਥਿਰੂਮੁਲਪਾਦ’ ਵਿੱਚ ਦਾਖਲ ਅੰਤਰਿਮ ਅਰਜ਼ੀਆਂ ’ਤੇ ਸੁਣਵਾਈ ਕਰ ਰਹੀ ਸੀ। ਇਸ ਦੌਰਾਨ ਜਦੋਂ ਇੱਕ ਵਕੀਲ ਵੱਲੋਂ ਸੁਖਨਾ ਝੀਲ ਨਾਲ ਸਬੰਧਤ ਅਰਜ਼ੀ ਦਾ ਜ਼ਿਕਰ ਕੀਤਾ ਗਿਆ ਤਾਂ ਚੀਫ ਜਸਟਿਸ ਨੇ ਕਿਹਾ ਕਿ ਪੰਜਾਬ ਵਿੱਚ ਸਿਆਸੀ ਪਾਰਟੀਆਂ ਦੀ ਸਰਪ੍ਰਸਤੀ ਅਤੇ ਅਫਸਰਸ਼ਾਹੀ ਦੀ ਗੰਢ-ਤੁੱਪ ਨਾਲ ਗੈਰ-ਕਾਨੂੰਨੀ ਉਸਾਰੀਆਂ ਹੋ ਰਹੀਆਂ ਹਨ, ਜਿਸ ਕਾਰਨ ਝੀਲ ਦਾ ਅਸਤਿਤਵ ਖਤਰੇ ’ਚ ਪੈ ਰਿਹਾ ਹੈ।

Scroll to Top