Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 2:34 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਚ 10 ਲੱਖ ਸਿਹਤ ਬੀਮੇ ਦੀ ਸਹੂਲਤ ਸ਼ੁਰੂ ਹੋਣ ਨਾਲ ਵੱਡਾ ਫਾਇਦਾ-ਅਜੀਤਪਾਲ ਸਿੰਘ ਕੋਹਲੀ

ਪੰਜਾਬ ਚ 10 ਲੱਖ ਸਿਹਤ ਬੀਮੇ ਦੀ ਸਹੂਲਤ ਸ਼ੁਰੂ ਹੋਣ ਨਾਲ ਵੱਡਾ ਫਾਇਦਾ-ਅਜੀਤਪਾਲ ਸਿੰਘ ਕੋਹਲੀ

ਪਟਿਆਲਾ, 22 ਜਨਵਰੀ : ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ, ਅਤੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ ਆ, ਜਿਸ ਦੇ ਚੱਲਦਿਆਂ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਸਹੂਲਤ ਮਿਲੇਗੀ। ਉਨ੍ਹਾਂ ਅੱਜ ਇਥੇ ਕਿਲ੍ਹਾ ਕਿਲ੍ਹਾ ਚੌਂਕ ਤੋਂ ਪਟਿਆਲਾ ਸ਼ਹਿਰੀ ਹਲਕੇ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ, ਜਿਸ ਮੌਕੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਸਮੇਤ ਸਮੂਹ ਕੌਸਲਰ ਤੇ ਆਗੂ ਸ਼ਾਮਿਲ ਸਨ।

ਇਸ ਦੌਰਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਪਟਿਆਲਾ ਸ਼ਹਿਰੀ ਦੇ ਸਾਰੇ ਕੌਂਸਲਰਾਂ ਨੂੰ ਕਿਹਾ ਕਿ ਆਪੋ ਆਪਣੀ ਵਾਰਡ ‘ਚ ਜਾ ਕੇ ਇਸ ਸਕੀਮ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ ਅਤੇ ਕਾਰਡ ਬਣਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਸ ਸਬੰਧੀ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ।ਵਿਧਾਇਕ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਹਿਲਾਂ ਪ੍ਰਦਾਨ ਕੀਤੇ ਜਾ ਰਹੇ 5 ਲੱਖ ਰੁਪਏ ਦੇ ਸਿਹਤ ਕਵਰੇਜ, ਜੋ ਕੁਝ ਖਾਸ ਸ਼੍ਰੇਣੀਆਂ ਤੱਕ ਹੀ ਸੀਮਿਤ ਨੂੰ, ਦੁੱਗਣਾ ਕਰ ਦਿੱਤਾ ਗਿਆ ਹੈ। ਇਸ ਲਈ ਨਵੀਂ ਯੋਜਨਾ ਦਾ ਉਦੇਸ਼ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ ਨਿਵਾਸੀਆਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕਰਨਾ ਹੈ।

ਵਿਧਾਇਕ ਕੋਹਲੀ ਨੇ ਕਿਹਾ ਕਿ ਇਹ ਯੋਜਨਾ ਪੂਰੀ ਤਰ੍ਹਾਂ ਬਰਾਬਰੀ ਦੇ ਸਿਧਾਂਤ ਦੇ ਆਧਾਰ ‘ਤੇ ਤਿਆਰ ਕੀਤੀ ਗਈ ਹੈ, ਜਿਸ ਵਿੱਚ ਕੋਈ ਆਮਦਨ ਸੀਮਾ ਜਾਂ ਕਿਸੇ ਨੂੰ ਯੋਜਨਾ ਦੇ ਦਾਇਰੇ ‘ਚੋਂ ਬਾਹਰ ਰੱਖਣ ਦੇ ਮਾਪਦੰਡ ਨਹੀਂ ਹਨ। ਸਿਰਫ਼ ਆਧਾਰ ਅਤੇ ਵੋਟਰ ਆਈਡੀ ਦੀ ਵਰਤੋਂ ਕਰਕੇ ਕਾਮਨ ਸਰਵਿਸ ਸੈਂਟਰਾਂ (ਸੀਐਸਸੀਜ਼) ਰਾਹੀਂ ਰਜਿਸਟਰੇਸ਼ਨ ਨੂੰ ਸਰਲ ਅਤੇ ਪਹੁੰਚਯੋਗ ਬਣਾਇਆ ਗਿਆ ਹੈ, ਜਿਸ ਤੋਂ ਬਾਅਦ ਲਾਭਪਾਤਰੀਆਂ ਨੂੰ ਸਮਰਪਿਤ ਐਮ.ਐਮ.ਐਸ.ਵਾਈ. ਸਿਹਤ ਕਾਰਡ ਪ੍ਰਾਪਤ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਜਲਦੀ ਹੀ ਇੱਕ ਹੈਲਪਲਾਈਨ ਵੀ ਸ਼ੁਰੂ ਕੀਤੀ ਜਾਵੇਗੀ।

ਇਸ ਯੋਜਨਾ ਦੇ ਕਾਰਜਸ਼ੀਲ ਢਾਂਚੇ ਬਾਰੇ ਗੱਲ ਕਰਦਿਆਂ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ, ਜਿਸ ਦੀ ਚੋਣ ਤਾਮਿਲਨਾਡੂ ਸਮੇਤ ਹੋਰ ਰਾਜਾਂ ਵਿੱਚ ਬਿਹਤਰੀਨ ਸਿਹਤ ਬੀਮਾ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਚੰਗੇ ਟਰੈਕ ਰਿਕਾਰਡ ਨੂੰ ਦੇਖਦਿਆਂ ਕੀਤੀ ਗਈ ਹੈ, ਵੱਲੋਂ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 1,00,000 ਦਾ ਸਿਹਤ ਕਵਰ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 1,00,000 ਤੋਂ 10,00,000 ਰੁਪਏ ਦੇ ਦਰਮਿਆਨ ਇਲਾਜ ਦੀਆਂ ਲੋੜਾਂ ਸਬੰਧੀ ਸਟੇਟ ਹੈਲਥ ਏਜੰਸੀ (ਐਸ.ਐਚ.ਏ.), ਪੰਜਾਬ ਦੁਆਰਾ ਟਰੱਸਟ ਦੇ ਆਧਾਰ ’ਤੇ ਬੀਮਾ ਪ੍ਰਦਾਨ ਕੀਤਾ ਜਾਣਾ ਹੈ ।

Scroll to Top