Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:40 pm

+91 90915 01313 , +91 90916 01313

punjabbanni@gmail.com
punjabbani@yahoo.com

ਜਥੇਦਾਰ ਕਰਤਾਰਪੁਰ ਨੇ ਸੌਂਪੀ ਸ਼ੋ੍ਰਮਣੀ ਕਮੇਟੀ ਵੱਲੋਂ ਕੈਂਸਰ ਨਾਲ ਪੀੜਤ ਨੌਜਵਾਨ ਨੂੰ ਦਿੱਤੀ ਸਹਾਇਤਾ ਰਾਸ਼ੀ

ਜਥੇਦਾਰ ਕਰਤਾਰਪੁਰ ਨੇ ਸੌਂਪੀ ਸ਼ੋ੍ਰਮਣੀ ਕਮੇਟੀ ਵੱਲੋਂ ਕੈਂਸਰ ਨਾਲ ਪੀੜਤ ਨੌਜਵਾਨ ਨੂੰ ਦਿੱਤੀ ਸਹਾਇਤਾ ਰਾਸ਼ੀ

ਜਥੇਦਾਰ ਕਰਤਾਰਪੁਰ ਨੇ ਸੌਂਪੀ ਸ਼ੋ੍ਰਮਣੀ ਕਮੇਟੀ ਵੱਲੋਂ ਕੈਂਸਰ ਨਾਲ ਪੀੜਤ ਨੌਜਵਾਨ ਨੂੰ ਦਿੱਤੀ ਸਹਾਇਤਾ ਰਾਸ਼ੀ
ਪਟਿਆਲਾ 28 ਅਗਸਤ ()
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੈਂਸਰ ਨਾਲ ਪੀੜਤ ਨੌਜਵਾਨ ਦੇ ਇਲਾਜ ਲਈ ਸਹਾਇਤਾ ਰਾਸ਼ੀ ਭੇਜੀ ਗਈ ਹੈ। ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਬਲੱਡ ਕੈਂਸਰ ਨਾਲ ਪੀੜਤ ਨੌਜਵਾਨ ਵਰਿੰਦਰ ਕੁਮਾਰ ਨੂੰ 15 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈਕ ਸੌਂਪਿਆ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਕੈਂਸਰ ਨਾਲ ਪੀੜਤ ਨੌਜਵਾਨ ਵਰਿੰਦਰ ਕੁਮਾਰ ਨੇ ਆਪਣੇ ਇਲਾਜ ਲਈ ਸਹਾਇਤਾ ਰਾਸ਼ੀ ਦੀ ਮੰਗ ਕੀਤੀ ਗਈ ਸੀ ਅਤੇ ਗੁਰਦੁਆਰਾ ਪ੍ਰਬੰਧਕਾਂ ਕੋਲ ਪੁੱਜੀ ਸਹਾਇਤਾ ਰਾਸ਼ੀ ਦਾ ਚੈਕ ਅੱਜ ਨੌਜਵਾਨ ਨੂੰ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਦੇ ਪ੍ਰਚਾਰ ਪਸਾਰ ਕੰਮਾਂ ਦੇ ਨਾਲ ਨਾਲ ਜਿਥੇ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਕੰਮ ਕਰ ਰਹੀ ਹੈ, ਉਥੇ ਹੀ ਜਦ ਲੋੜਵੰਦਾਂ ਵੱਲੋਂ ਪਹੁੰਚ ਕੀਤੀ ਜਾਂਦੀ ਹੈ ਤਾਂ ਸਮੇਂ ਸਮੇਂ ਅਨੁਸਾਰ ਸਹਾਇਤਾ ਰਾਸ਼ੀ ਵੀ ਵੰਡੀ ਜਾਂਦੀ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਮਾਨਵਤਾ ਭਰਿਆ ਇਹ ਕਾਰਜ ਗੁਰਬਾਣੀ ਫਲਸਫੇ ’ਤੇ ਪਹਿਰਾ ਦਿੰਦਾ ਹੈ ਸਾਰਿਆਂ ਨੂੰ ਸਰਬੱਤ ਦੇ ਭਲੇ ਦੀ ਜੀਵਨ ਜਾਂਚ ਵੀ ਪ੍ਰਦਾਨ ਕਰਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰੁਦਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ, ਹਰਵਿੰਦਰ ਸਿੰਘ ਕਾਹਲਵਾਂ ਆਦਿ ਸਟਾਫ ਮੈਂਬਰ ਵੀ ਸ਼ਾਮਲ ਸਨ।

Advertisement
Advertisement
Advertisement
Advertisement
Scroll to Top