Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 2:28 pm

+91 90915 01313 , +91 90916 01313

punjabbanni@gmail.com
punjabbani@yahoo.com

ਕਾਲਜ ਨੂੰ ਬੰਬ ਨਾਲ ਉਡਾਉਣ ਦੀ ਭੇਜੀ ਈਮੇਲ, ਮਚਿਆ ਹੜਕੰਪ

ਕਾਲਜ ਨੂੰ ਬੰਬ ਨਾਲ ਉਡਾਉਣ ਦੀ ਭੇਜੀ ਈਮੇਲ, ਮਚਿਆ ਹੜਕੰਪ

ਪਠਾਨਕੋਟ, 23 ਜਨਵਰੀ : ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਬਮਿਆਲ ਸੈਕਟਰ ਵਿੱਚ ਪਿੰਡ ਬਹਾਦਰਪੁਰ ਦੇ ਨੇੜੇ ਸਥਿਤ ਡਿਗਰੀ ਕਾਲਜ ਫਾਰ ਵੂਮੈਨ ਨੂੰ ਅੱਜ ਧਮਕੀ ਭਰੇ ਈਮੇਲ ਰਾਹੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸਤੋ ਬਾਅਦ ਪੁਰੀ ਤਰ੍ਹਾਂ ਹੜਕੰਪ ਮਚ ਗਿਆ ਹੈ।
ਸਕੂਲ ਨੂੰ ਪ੍ਰਾਪਤ ਈਮੇਲ ਦੇ ਆਧਾਰ ‘ਤੇ ਜਾਂਚ ਏਜੰਸੀਆਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਹਾਲਾਂਕਿ, ਸਕੂਲ ਤੋਂ ਅਜੇ ਤੱਕ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ।

ਦਸ ਦਈਏ ਕਿ ਇਹ ਧਮਕੀ ਕਾਲਜ ਦੇ ਅਧਿਕਾਰਤ ਈਮੇਲ ਪਤੇ ’ਤੇ ਭੇਜੀ ਗਈ, ਜਿਸ ਵਿੱਚ ਕਿਹਾ ਗਿਆ ਕਿ ਜੇਕਰ 26 ਜਨਵਰੀ ਨੂੰ ਤਿਰੰਗਾ ਝੰਡਾ ਲਹਿਰਾਇਆ ਗਿਆ ਤਾਂ ਸੰਸਥਾ ਨੂੰ ਨਿਸ਼ਾਨਾ ਬਣਾਇਆ ਜਾਵੇਗਾ । ਧਮਕੀ ਮਿਲਦੇ ਹੀ ਕਾਲਜ ਪ੍ਰਬੰਧਨ ਨੇ ਤੁਰੰਤ ਸਾਵਧਾਨੀ ਵਰਤਦਿਆਂ ਸਾਰੀਆਂ ਵਿਦਿਆਰਥਣਾਂ ਨੂੰ ਘਰ ਭੇਜ ਦਿੱਤਾ ਅਤੇ ਪੁਲਿਸ ਨੂੰ ਸੂਚਿਤ ਕੀਤਾ। ਜਾਣਕਾਰੀ ਮਿਲਣ ’ਤੇ ਪੁਲਿਸ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਕਾਲਜ ਪ੍ਰਿਸਰ ਨੂੰ ਅਸਥਾਈ ਤੌਰ ’ਤੇ ਪੁਲਿਸ ਕੈਂਪ ਵਿੱਚ ਤਬਦੀਲ ਕਰ ਦਿੱਤਾ ਗਿਆ । ਇਸ ਮਾਮਲੇ ਨੂੰ ਲੈ ਕੇ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ ਅਤੇ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ।

Scroll to Top