Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 6:13 pm

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਅੰਦਰ ਚੱਲ ਰਹੇ ਤਣਾਅ ਵਿਚਾਲੇ ਸ਼ਸ਼ੀ ਥਰੂਰ ਦੀ ਖੜਗੇ–ਰਾਹੁਲ ਨਾਲ ਮੁਲਾਕਾਤ

ਕਾਂਗਰਸ ਅੰਦਰ ਚੱਲ ਰਹੇ ਤਣਾਅ ਵਿਚਾਲੇ ਸ਼ਸ਼ੀ ਥਰੂਰ ਦੀ ਖੜਗੇ–ਰਾਹੁਲ ਨਾਲ ਮੁਲਾਕਾਤ

ਦਿਲੀ, 29 ਜਨਵਰੀ : ਕਾਂਗਰਸ ਪਾਰਟੀ ਅੰਦਰ ਪਿਛਲੇ ਕਈ ਦਿਨਾਂ ਤੋ ਸੰਸਦ ਮੈਬਰ ਸ਼ਸੀ ਥਰੂਰ ਨੂੰ ਲੈ ਕੇ ਪਾਰਟੀ ਨਾਲ ਮਤਭੇਦਾਂ ਵਰਗੀਆਂ ਅਫਵਾਹਾਂ ਸਾਹਮਣੇ ਆ ਰਹੀਆਂ ਸਨ। ਜਦੋ ਕਿ ਕਾਂਗਰਸ ਪਾਰਟੀ ਅੰਦਰ ਉਭਰੇ ਅੰਦਰੂਨੀ ਮਤਭੇਦਾਂ ਦੇ ਮਾਹੌਲ ਵਿਚ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਅੱਜ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਮੀਟਿੰਗ ਮਗਰੋਂ ਥਰੂਰ ਨੇ ਕਿਹਾ ਕਿ ਪਾਰਟੀ ਵਿੱਚ ਸਭ ਕੁਝ ਠੀਕ ਹੈ ਅਤੇ ਉਹ ਪੂਰੀ ਤਰ੍ਹਾਂ ਕਾਂਗਰਸ ਲੀਡਰਸ਼ਿਪ ਨਾਲ ਇਕਜੁਟ ਹਨ।

ਜਾਣਕਾਰੀ ਅਨੁਸਾਰ ਅੱਜ ਇਨਾ ਨੇਤਾਵਾਂ ਦੀ ਹੋਈ ਮੀਟਿੰਗ ਤੋਂ ਬਾਅਦ ਸ਼ਸ਼ੀ ਥਰੂਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚਰਚਾ ਬਹੁਤ ਹੀ ਰਚਨਾਤਮਕ ਅਤੇ ਸਕਾਰਾਤਮਕ ਰਹੀ। ਉਨ੍ਹਾਂ ਸਾਫ਼ ਕੀਤਾ ਕਿ ਉਹ ਕਿਸੇ ਵੀ ਅਹੁਦੇ ਜਾਂ ਜ਼ਿੰਮੇਵਾਰੀ ਲਈ ਉਮੀਦਵਾਰ ਬਣਨ ਦੀ ਇੱਛਾ ਨਹੀਂ ਰੱਖਦੇ। ਥਰੂਰ ਨੇ ਕਿਹਾ ਕਿ ਉਹ ਪਹਿਲਾਂ ਹੀ ਸੰਸਦ ਮੈਂਬਰ ਹਨ ਅਤੇ ਉਨ੍ਹਾਂ ਦੇ ਵੋਟਰਾਂ ਨੇ ਉਨ੍ਹਾਂ ’ਤੇ ਭਰੋਸਾ ਜਤਾਇਆ ਹੈ, ਜਿਸਨੂੰ ਨਿਭਾਉਣਾ ਅਤੇ ਸੰਸਦ ਵਿੱਚ ਲੋਕਾਂ ਦੇ ਹਿਤਾਂ ਦੀ ਰੱਖਿਆ ਕਰਨਾ ਹੀ ਉਨ੍ਹਾਂ ਦੀ ਪ੍ਰਾਥਮਿਕਤਾ ਹੈ। ਉਨਾ ਅਜਿਹੀ ਸਾਰੀਆਂ ਅਫਵਾਹਾਂ ਨੂੰ ਬੇਬੁਨਿਆਦ ਦਸਿਆ।

Scroll to Top