Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 4:08 pm

+91 90915 01313 , +91 90916 01313

punjabbanni@gmail.com
punjabbani@yahoo.com

ਦਾਖਲਾ ਵੈਨ ਦਾ ਬਲਾਕ ਪਟਿਆਲਾ-2 ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ

ਦਾਖਲਾ ਵੈਨ ਦਾ ਬਲਾਕ ਪਟਿਆਲਾ-2 ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ

ਪਟਿਆਲਾ, 30 ਜਨਵਰੀ : ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ-2026 ਦੀ ਸ਼ੁਰੂਆਤ ਹੋ ਚੁੱਕੀ ਹੈ। ਜਿਸ ਦੇ ਚਲਦਿਆਂ ਜ਼ਿਲਾ ਸਿੱਖਿਆ ਅਧਿਕਾਰੀ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਧਿਕਾਰੀ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪਟਿਆਲਾ ਨੇ ਵੀ ਦਾਖਲਾ ਮੁਹਿੰਮ ਦੀ ਆਰੰਭਤਾ ਕਰਦੇ ਹੋਏ ਵੱਖ ਵੱਖ ਬਲਾਕਾਂ ਵਿਚ ਪ੍ਰਚਾਰ ਕਰਨ ਲਈ ਦਾਖਲਾ ਵੈਨ ਰਵਾਨਾ ਕਰ ਦਿੱਤੀ ਹੈ। ਇਸ ਦਾਖਲਾ ਵੈਨ ਦਾ ਬਲਾਕ ਪਟਿਆਲਾ-2 ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ ਕਰਨ ਲਈ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰ. ਪ੍ਰਿਥੀ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਜਿੱਥੇ ਮੁੱਖ ਮਹਿਮਾਨ ਵਜੋਂ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਨੇ ਸ਼ਿਰਕਤ ਕੀਤੀ ਜਦ ਕਿ ਵਿਸ਼ੇਸ਼ ਮਹਿਮਾਨ ਵਜੋਂ ਪੀਐਮ ਸ੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਟਿਆਲਾ ਦੇ ਪ੍ਰਿੰਸੀਪਲ ਮੈਡਮ ਵਿਜੈ ਕਪੂਰ ਨੇ ਸ਼ਿਰਕਤ ਕੀਤੀ।

ਇਸ ਦੌਰਾਨ ਸੰਬੋਧਨ ਕਰਦਿਆਂ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਪਾਠ ਪੁਸਤਕਾਂ, ਵਰਦੀਆਂ ਅਤੇ ਮਿਡ-ਡੇ ਮੀਲ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਹਰ ਪੱਖੋਂ ਯੋਗ ਅਤੇ ਸਮਰਪਿਤ ਹੋਣ ਕਾਰਨ ਪੰਜਾਬ ਦਾ ਭਵਿੱਖ ਸੁਰੱਖਿਅਤ ਹੱਥਾਂ ਵਿੱਚ ਹੈ। ਉਹਨਾਂ ਕਿਹਾ ਕਿ ਪ੍ਰੀ-ਪ੍ਰਾਇਮਰੀ ਤੋਂ ਬਾਰਵੀਂ ਜਮਾਤ ਤੱਕ ਸਰਕਾਰੀ ਸਕੂਲ ਕਿਸੇ ਵੀ ਤਰ੍ਹਾਂ ਨਿੱਜੀ ਸਕੂਲਾਂ ਤੋਂ ਘੱਟ ਨਹੀਂ ਹਨ।

ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰ. ਪ੍ਰਿਥੀ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ-ਪੱਧਰੀ ਸਕੂਲਾਂ ਵਜੋਂ ਵਿਕਸਿਤ ਕੀਤਾ ਗਿਆ ਹੈ ਅਤੇ ਸਿੱਖਿਆ ਦੇ ਢਾਂਚੇ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਗਏ ਹਨ। ਅਖੀਰ ਵਿੱਚ ਉਹਨਾਂ ਨੇ ਸਮੂਹ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਸੀਐਚਟੀ ਪੂਰਨ ਸਿੰਘ, ਸੀਐਚਟੀ ਸੰਦੀਪ ਕੌਰ, ਸੀਐਚਟੀ ਅਮਨਦੀਪ ਕੌਰ, ਸੀਐਚਟੀ ਸਤਵੰਤ ਕੌਰ, ਸੀਐਚਟੀ ਭੁਪਿੰਦਰ ਸਿੰਘ, ਸੀਐਚਟੀ ਸੁਰੇਸ਼ ਕੁਮਾਰ, ਸੀਐਚਟੀ ਰੇਖਾ ਰਾਣੀ, ਸੀਐਚਟੀ ਬਿੰਦੂ ਬਾਲਾ, ਹੈਡ ਮਿਸਟ੍ਰੈੱਸ-ਕਮ-ਬਲਾਕ ਨੋਡਲ ਅਫਸਰ ਮੀਨਾ ਸੱਚਰ ਸਮੇਤ ਸਮੂਹ ਹੈਡ ਟੀਚਰ, ਸਮੂਹ ਅਧਿਆਪਕ ਅਤੇ ਵੱਡੀ ਗਿਣਤੀ ਵਿਚ ਮਾਪੇ ਹਾਜ਼ਰ ਸਨ।

Advertisement
Advertisement
Advertisement
Advertisement
Scroll to Top