Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 4:28 pm

+91 90915 01313 , +91 90916 01313

punjabbanni@gmail.com
punjabbani@yahoo.com

ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ : ਆਰ ਟੀ ਓ ਬਬਨਦੀਪ ਸਿੰਘ ਵਾਲੀਆ

ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ : ਆਰ ਟੀ ਓ ਬਬਨਦੀਪ ਸਿੰਘ ਵਾਲੀਆ

ਪਟਿਆਲਾ ,27 ਜਨਵਰੀ : ਜਿਲ੍ਹਾ ਪ੍ਰਸ਼ਾਸ਼ਨ ਅਤੇ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਕੌਮੀ ਸੜਕ ਸੁਰੱਖਿਆ ਮਹੀਨੇ ਦੌਰਾਨ ਅੱਜ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਆਰ ਟੀ ਓ ਸ਼੍ਰੀ ਬਬਨਦੀਪ ਸਿੰਘ ਵਾਲੀਆ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਵੱਲੋਂ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮਿਲ ਕੇ ਸੜਕ ਸੁਰੱਖਿਆ ਸੰਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ।

ਸ਼੍ਰੀ ਬਬਨਦੀਪ ਸਿੰਘ ਵਾਲੀਆ ਨੇ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਹੈਲਮੈਟ ਪਹਿਨਣ, ਸੀਟ ਬੈਲਟ ਦੀ ਵਰਤੋਂ, ਨਸ਼ੇ ਦੀ ਹਾਲਤ ਵਿੱਚ ਵਾਹਨ ਨਾ ਚਲਾਉਣ ਅਤੇ ਨਿਰਧਾਰਤ ਗਤੀ ਸੀਮਾ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਸੜਕ ਹਾਦਸਿਆਂ ਤੋਂ ਬਚਾਅ ਲਈ ਜਰੂਰੀ ਜਾਣਕਾਰੀ ਵੀ ਸਾਂਝੀ ਕੀਤੀ ਗਈ। ਵਪਾਰ ਮੰਡਲ ਦੇ ਮੈਂਬਰਾਂ ਨੇ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਸੜਕ ਸੁਰੱਖਿਆ ਲਈ ਪ੍ਰਸ਼ਾਸ਼ਨ ਨਾਲ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਆਰ ਟੀ ਓ ਸ਼੍ਰੀ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਕਿ ਕੌਮੀ ਸੜਕ ਸੁਰੱਖਿਆ ਮਹੀਨੇ ਦੌਰਾਨ ਜਿਲ੍ਹੇ ਭਰ ਵਿੱਚ ਇਸ ਤਰ੍ਹਾਂ ਦੀਆਂ ਹੋਰ ਜਾਗਰੂਕਤਾ ਗਤੀਵਿਧੀਆਂ ਵੀ ਆਯੋਜਿਤ ਕੀਤੀਆਂ ਜਾਣਗੀਆਂ।

Scroll to Top