ਸੁਸਾਇਟੀ ਫੋਰ ਸਪੋਰਟਸ ਪਰਸਨਸ ਵੈਲਫੇਅਰ ਤੇ ਰੀਤੂ ਰਾਣੀ ਹਾਕੀ ਅਕੈਡਮੀ ਵੱਲੋਂਲੋ ਰਾਸ਼ਟਰੀ ਖੇਡ ਦਿਵਸ ਮਨਾਇਆ
ਸੁਸਾਇਟੀ ਫੋਰ ਸਪੋਰਟਸ ਪਰਸਨਸ ਵੈਲਫੇਅਰ ਤੇ ਰੀਤੂ ਰਾਣੀ ਹਾਕੀ ਅਕੈਡਮੀ ਵੱਲੋਂਲੋ ਰਾਸ਼ਟਰੀ ਖੇਡ ਦਿਵਸ ਮਨਾਇਆ
ਹੈਂਡਬਾਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਤੇ ਐਮ.ਐਲ ਏ ਸਨੌਰ ਹਰਮੀਤ ਸਿੰਘ ਪਠਾਨਮਾਜਰਾ ਨੇ ਕੀਤਾ ਉਦਘਾਟਨ
ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਪਟਿਆਲਾ ਤੇ ਖੇਡ ਐਸੋਸੀਏਸ਼ਨ ਵੱਲੋਂ ਵੀ ਇਸ ਈਵੈਂਟ ਵਿੱਚ ਸਹਿਯੋਗ ਕੀਤਾ ਗਿਆ
ਅੱਜ ਪਟਿਆਲਾ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਯਾਦ ਕਰਦੇ ਹੋਏ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਰੀਤੂ ਰਾਣੀ ਹਾਕੀ ਅਕੈਡਮੀ ਅਤੇ ਸੋਸਾਇਟੀ ਫੋਰ ਸਪੋਰਟਸ ਦੀਆਂ ਟੀਮਾਂ ਦਰਮਿਆਨ 6- ਏ ਸਾਈਡ ਸ਼ੋਅ ਮੈਚ ਕਰਵਾਇਆ ਗਿਆ। ਇਸ ਮੈਚ ਵਿੱਚ ਰੀਤੂ ਰਾਣੀ ਹਾਕੀ ਅਕੈਡਮੀ ਨੇ ਸੁਸਾਇਟੀ ਫੋਰ ਸਪੋਰਟਸ ਪਰਸਨਸ ਵੈੱਲਫੇਅਰ ਦੀ ਟੀਮ ਨੂੰ 4-1 ਨਾਲ ਹਰਾਇਆ। ਇਸ ਮੌਕੇ ਹੈਂਡਬਾਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਤੇ ਐਮ.ਐਲ. ਏ ਸਨੌਰ ਹਰਮੀਤ ਸਿੰਘ ਪਠਾਨਮਾਜਰਾ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਵਿੱਚ ਟੈਲੇਂਟ ਦੀ ਕੋਈ ਕਮੀ ਨਹੀਂ ਹੈ, ਲੋੜ ਹੈ ਉਸ ਟੈਲੇਂਟ ਨੂੰ ਪਛਾਣ ਕੇ ਅਮਲੀ ਜਾਮਾ ਪਹਿਨਾਉਣ ਦੀ। ਅੱਜ ਪੰਜਾਬ ਸਰਕਾਰ ‘ ਖੇਡਾਂ ਵਤਨ ਪੰਜਾਬ ਦੀਆਂ ‘ ਰਾਹੀਂ ਪਿੰਡ ਪੱਧਰ ਤੇ ਨੌਜਵਾਨ ਖੇਡਾਂ ਨਾਲ ਜੋੜਨ ਦਾ ਯਤਨ ਕਰ ਰਹੀ ਹੈ ਜੋ ਇਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ।ਇਸ ਮੌਕੇ ਜਾਣਕਾਰੀ ਦਿੰਦਿਆਂ ਸੁਸਾਇਟੀ ਫੋਰ ਸਪੋਰਟਸ ਪਰਸਨਸ ਵੈਲਫੇਅਰ ਦੇ ਸਲਾਹਕਾਰ ਅਤੇ ਮਹਾਰਾਜਾ ਰਣਜੀਤ ਸਿੰਘ ਅਵਾਰਡੀ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅੱਜ ਪੂਰਾ ਦੇਸ਼ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਯਾਦ ਕਰ ਰਿਹਾ ਹੈ। ਮੇਜਰ ਧਿਆਨ ਚੰਦ ਦੁਨੀਆਂ ਦੇ ਅਜਿਹੇ ਖਿਡਾਰੀ ਸਨ ਜਿਨ੍ਹਾਂ ਨੇ ਉਲੰਪਿਕ ਖੇਡਾਂ ਵਿਚ ਸਭ ਤੋਂ ਵੱਧ ਗੋਲ ਕੀਤੇ ਸਨ। ਇਸੇ ਪ੍ਰਾਪਤੀ ਕਰਕੇ ਉਨ੍ਹਾਂ ਨੂੰ ਪੂਰੀ ਦੁਨੀਆ ਨੇ ਹਾਕੀ ਦਾ ਜਾਦੂਗਰ ਦਾ ਖਿਤਾਬ ਦਿੱਤਾ । ਉਨ੍ਹਾਂ ਕਿਹਾ ਕਿ ਅੱਜ ਪੂਰੇ ਭਾਰਤ ਵਿੱਚ ਮੇਜਰ ਧਿਆਨ ਚੰਦ ਯਾਦ ਜੀ ਨੂੰ ਯਾਦ ਕਰਦੇ ਹੋਏ ਇਸ ਦਿਨ ਨੂੰ ਰਾਸ਼ਟਰੀ ਖੇਡ ਦਿਵਸ ਦੇ ਰੂਪ ਵਿੱਚ ਮਨਾ ਰਹੇ ਹਾਂ। ਇਸ ਮੌਕੇ ਜਾਣਕਾਰੀ ਦਿੰਦਿਆਂ ਏਸ਼ੀਆਈ ਖੇਡਾਂ ਦੀ ਤਗਮਾ ਜੇਤੂ ਅਤੇ ਭਾਰਤੀ ਮਹਿਲਾ ਹਾਕੀ ਟੀਮ ਦੀ ਸਾਬਕਾ ਕਪਤਾਨ ਰੀਤੂ ਰਾਣੀ ਨੇ ਕਿਹਾ ਕਿ ਸਾਨੂੰ ਮੇਜਰ ਧਿਆਨ ਚੰਦ ਜੀ ਦੀ ਖੇਡ ਭਾਵਨਾ ਅਤੇ ਜਜ਼ਬੇ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿੱਚ ਲੜਕੀਆਂ ਦਾ ਖੇਡਾਂ ਵੱਲ ਰੁਝਾਨ ਵਧਿਆ ਹੈ। ਪਰ ਅਜੇ ਵੀ ਪਿੰਡ ਪੱਧਰ ਤੇ ਲੜਕੀਆਂ ਦੀ ਖੇਡਾਂ ਵਿੱਚ ਭਾਗ ਲੈਣ ਦੀ ਨਫ਼ਰੀ ਘੱਟ ਹੈ। ਸੋ ਮੈਂ ਪੂਰੇ ਦੇਸ਼ ਵਿੱਚ ਲੜਕੀਆਂ ਨੂੰ ਅਪੀਲ ਕਰਦੀ ਹਾਂ ਕਿ ਉਹ ਖੇਡਾਂ ਵੱਲ ਵੱਧ ਤੋਂ ਵੱਧ ਰੁਚੀ ਰੱਖਣ । ਇਸ ਈਵੈਂਟ ਵਿੱਚ ਭਾਰਤ ਦੀ ਪ੍ਰਸਿੱਧ ਕੰਪਨੀ ਫਲੈਸ਼ ਦੇ ਐਮ.ਡੀ ਅੰਕੁਰ ਵੱਲੋਂ ਖਿਡਾਰੀਆਂ ਨੂੰ ਹਾਕੀਆ ਦਿੱਤੀਆ ਗਈਆਂ। ਇਸ ਮੌਕੇ ਹੈਂਡਬਾਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਤੇ ਐਮ.ਐਲ. ਏ ਸਨੌਰ ਹਰਮੀਤ ਸਿੰਘ ਪਠਾਨਮਾਜਰਾ, ਭਾਰਤੀ ਮਹਿਲਾ ਹਾਕੀ ਟੀਮ ਦੀ ਸਾਬਕਾ ਕਪਤਾਨ ਰੀਤੂ ਰਾਣੀ, ਕੁਲਵਿੰਦਰ ਸਿੰਘ ਜਨਰਲ ਸਕੱਤਰ ਹੈਂਡਬਾਲ ਐਸੋਸੀਏਸ਼ਨ, ਜਿਲਾ ਉਲੰਪਿਕ ਐਸੋਸੀਏਸ਼ਨ ਪਟਿਆਲਾ ਦੇ ਜਨਰਲ ਸਕੱਤਰ ਤੇ ਮਹਾਰਾਜਾ ਰਣਜੀਤ ਸਿੰਘ ਅਵੲਰਡੀ ਜਗਦੀਪ ਸਿੰਘ ਕਾਹਲੋਂ ਵੱਲੋਂ ਜੇਤੂ ਖਿਡਾਰੀਆਂ ਨੂੰ ਇਨਾਮਾ ਦੀ ਵੰਡ ਕੀਤੀ।ਇਸ ਮੌਕੇ ਕੋਚ ਹਰਸ਼ ਸ਼ਰਮਾ, ਮੈਡਮ ਪੂਨਮ ਬਾਲਾ ਸਾਬਕਾ ਕੋਚ, ਰਜਿੰਦਰ ਸਿੰਘ ਕੋਹਲੀ ਮੀਡੀਆ ਸਲਾਹਲਾਰ ਬਲਜਿੰਦਰ ਸਿੰਘ ਢਿੱਲੋਂ, ਪ੍ਰਿੰਸੀਪਲ ਡਾ. ਹਰਜੀਤ ਕੌਰ (ਕੇ. ਕੇ ਇੰਟਰਨੈਸ਼ਨਲ ਸਕੂਲ), ਸੁਰੇਸ਼ ਬੰਸਲ ਪ੍ਰਧਾਨ ਸ਼ਿਵ ਮੰਦਰ ਪਟਿਆਲਾ, ਸਤਿੰਦਰ ਸਿੰਘ ਸੈਣੀ ਪ੍ਰਧਾਨ ਆੜਤੀ ਐਸੋਸੀਏਸ਼ਨ ਪਟਿਆਲਾ, ਮਜੀਵਨ ਸਿੰਘ, ਰਤਨ ਬਾਂਸਲ, ਗੇਨਸ਼ ਭਾਨਰਾ, ਮਧਾਵ ਸਿੰਗਲਾ, ਰਾਜ ਕੁਮਾਰ ਗੁਪਤਾ ਅਤੇ ਪਤਵੰਤੇ ਇਸ ਮੌਕੇ ਹਾਜ਼ਰ ਸਨ।