Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 8:26 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਹੰਸ ਰਾਜ ਹੰਸ ਨੇ ਸੂਫ਼ੀਆਨਾ ਗਾਇਕੀ ਨਾਲ਼ ਬੰਨ੍ਹਿਆ ਰੰਗ

ਪੰਜਾਬੀ ਯੂਨੀਵਰਸਿਟੀ ਵਿਖੇ ਹੰਸ ਰਾਜ ਹੰਸ ਨੇ ਸੂਫ਼ੀਆਨਾ ਗਾਇਕੀ ਨਾਲ਼ ਬੰਨ੍ਹਿਆ ਰੰਗ

ਪਟਿਆਲਾ, 29 ਜਨਵਰੀ – ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਕਰਵਾਈ ਜਾ ਰਹੀ 37ਵੀਂ ਅੰਤਰਰਾਸ਼ਟਰੀ ਕਾਨਫ਼ਰੰਸ ਵਿੱਚ ‘ਸੂਫ਼ੀਆਨਾ ਸ਼ਾਮ’ ਕਰਵਾਈ ਗਈ, ਜਿਸ ਵਿੱਚ ਉੱਘੇ ਸੂਫ਼ੀ ਗਾਇਕ ਪਦਮਸ੍ਰੀ ਹੰਸ ਰਾਜ ਹੰਸ ਨੇ ਆਪਣੀ ਗਾਇਕੀ ਦਾ ਰੰਗ ਬੰਨ੍ਹਿਆ। ਇਸ ਮੌਕੇ  ਖੇਤੀਬਾੜੀ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।
ਮੁੱਖ ਮਹਿਮਾਨ ਸ. ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਆਮ ਲੋਕਾਂ ਦੀ ਯੂਨੀਵਰਸਿਟੀ ਹੈ। ਇਸ ਯੂਨੀਵਰਸਿਟੀ ਨੇ ਗਿਆਨ ਦੇ ਖੇਤਰ ਵਿੱਚ ਉਸ ਤਰ੍ਹਾਂ ਦੀਆਂ ਕਿਤਾਬਾਂ ਰਚੀਆਂ ਹਨ ਜਿਸ ਨਾਲ ਸਿਹਤ, ਸਿੱਖਿਆ ਅਤੇ ਖੇਤੀਬਾੜੀ ਦੇ ਕਿੱਤੇ ਵਿੱਚ ਕਾਰਜ ਕੀਤਾ ਜਾ ਸਕਦਾ ਹੈ। ਆਧੁਨਿਕ ਦੌਰ ਵਿੱਚ ਸ਼ਬਦਾਵਲੀ ਵਿੱਚ ਬਹੁਤ ਬਦਲਾਅ ਆ ਰਹੇ ਹਨ। ਇਸ ਲਈ ਨਵੇਂ ਸਮੇਂ ਦੀ ਲੋੜ ਅਨੁਸਾਰ ਨਵੇਂ ਸ਼ਬਦ-ਕੋਸ਼, ਨਵੀਆਂ ਡਿਕਸ਼ਨਰੀਆਂ ਬਣਾਉਣ ਦੀ ਲੋੜ ਹੈ। ਪੁਰਾਣੇ ਕੰਮ ਦਾ ਮੁਲਾਂਕਣ ਕਰਨ ਦੀ ਲੋੜ ਹੈ। ਉਮੀਦ ਹੈ ਕਾਨਫ਼ਰੰਸ ਵਿੱਚ ਇਹ ਮੁੱਦੇ ਵਿਚਾਰੇ ਜਾਣਗੇ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ  ਇਸ ਸਮੇਂ ਪ੍ਰਧਾਨਗੀ ਭਾਸ਼ਣ ਸਾਂਝਾ ਕਰਦਿਆਂ ਕਿਹਾ ਕਿ ਇਸ 37ਵੀਂ ਅੰਤਰਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਦੀ ਵਿਲੱਖਣਤਾ ਇਹ ਹੈ ਕਿ ਇਸ ਵਿੱਚ ਅਕਾਦਮਿਕ ਬੈਠਕਾਂ ਤੋਂ ਬਿਨਾਂ ਸੂਫ਼ੀ ਗਾਇਕੀ, ਨਾਟ-ਪੇਸ਼ਕਾਰੀ, ਕਵੀ ਦਰਬਾਰ ਨੂੰ ਸ਼ਾਮਲ ਕੀਤਾ ਗਿਆ ਹੈ। ਇਉਂ ਪੰਜਾਬੀ ਭਾਸ਼ਾ ਦੇ ਵੱਖ-ਵੱਖ ਪਾਸਾਰਾਂ ਬਾਰੇ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦਾ ਚੁਤਰਫ਼ਾ ਵਿਕਾਸ ਕਰਨਾ ਹੀ ਯੂਨੀਵਰਸਿਟੀ ਦਾ ਮੁੱਖ ਉਦੇਸ਼ ਹੈ।
ਸ੍ਰੀ ਹੰਸ ਰਾਜ ਹੰਸ ਨੇ ਸੂਫ਼ੀ ਕਲਾਮ ਤੋਂ ਪਹਿਲਾਂ ਆਪਣੇ ਸ਼ਬਦ ਸਾਂਝੇ ਕਰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਕਲਾ ਦੇ ਖੇਤਰ ਵਿੱਚ ਕੰਮ ਕਰਨ ਵਾਲ਼ੇ ਬੰਦਿਆਂ ਲਈ ਮੱਕਾ ਹੈ। ਇਸ ਨੇ ਬਹੁਤ ਵੱਡੇ-ਵੱਡੇ ਫ਼ਨਕਾਰ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਉਹ ਰਿਣੀ ਹਨ ਕਿ ਪੰਜਾਬੀ ਯੂਨੀਵਰਸਿਟੀ ਨੇ ਉਨ੍ਹਾਂ ਨੂੰ ਆਜੀਵਨ ਫ਼ੈਲੋਸ਼ਿਪ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸੂਫ਼ੀ ਸੰਗੀਤ ਲੋਕ ਮੁਹਾਵਰੇ ਦੇ ਹਵਾਲੇ ਨਾਲ ਆਪਣੀ ਰਸਾਈ ਕਰਦਾ ਹੈ ਇਸੇ ਕਰਕੇ ਉਹ ਲੋਕਾਂ ਦੇ ਵਧੇਰੇ ਨੇੜੇ ਹਨ। ਸੂਫ਼ੀ ਸ਼ਾਇਰੀ ਮਨੁੱਖਤਾ ਨੂੰ ਜੋੜਦੀ ਹੈ ਤੋੜਦੀ ਨਹੀਂ।
ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਮੁਖੀ ਡਾ. ਗੁਰਸੇਵਕ ਸਿੰਘ ਲੰਬੀ ਨੇ ਧੰਨਵਾਦੀ ਸ਼ਬਦ ਸਾਂਝੇ ਕਰਦਿਆਂ ਕਿਹਾ ਕਿ ਹੰਸ ਰਾਜ ਹੰਸ ਦੀ ਗਾਇਕੀ ਸਾਨੂੰ ਸੰਗੀਤਕ ਸੁਹਜ ਦਿੰਦੀ ਹੈ। ਅੰਤਰਰਾਸ਼ਟਰੀ ਵਿਕਾਸ ਕਾਨਫ਼ਰੰਸ ਵਿੱਚ ਇਸ ਗੱਲ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਅਜੋਕੇ ਸਮੇਂ ਵੱਖ-ਵੱਖ ਅਨੁਸ਼ਾਸਨਾਂ ਦੀ ਪੜ੍ਹਾਈ ਸਮੇਂ ਕੀ ਕੁਝ ਕੀਤਾ ਜਾ ਸਕਦਾ ਹੈ? ਇਸ ਕਾਰਜ ਲਈ ਪਹਿਲਾਂ ਕੋਰਸ ਆਰੰਭ ਕਰਨੇ ਬਣਦੇ ਹਨ ਤੇ ਫਿਰ ਪਾਠ-ਪੁਸਤਕਾਂ ਵੀ ਤਿਆਰ ਹੋ ਜਾਣਗੀਆ।
ਇਸ ਸ਼ਾਮ ਦਾ ਮੰਚ ਸੰਚਾਲਨ ਡਾ. ਵੀਰਪਾਲ ਸਿੱਧੂ ਨੇ ਕੀਤਾ। ਕਾਨਫ਼ਰੰਸ ਦੇ ਦੂਜੇ ਦਿਨ ਦੀਆਂ ਅਕਾਦਮਿਕ ਬੈਠਕਾਂ ਵਿੱਚ ਡਾ. ਕੁਲਦੀਪ ਸਿੰਘ ਦੀਪ ਨੇ ਨਾਟਕ ਅਤੇ ਰੰਗਮੰਚ ਦੇ ਅਧਿਆਪਨ ਸੰਬੰਧੀ ਆਉਂਦੀਆਂ ਸਮੱਸਿਆਵਾਂ, ਡਾ. ਨਿਵੇਦਿਤਾ ਸਿੰਘ ਨੇ ਸੰਗੀਤ ਪੜ੍ਹਾਉਣ ਸਮੇਂ ਆਉਂਦੀਆਂ ਸਮੱਸਿਆਵਾਂ ਅਤੇ ਸਮਾਧਾਨ, ਡਾ. ਨੀਤੂ ਰਾਣੀ ਨੇ ਮਾਤ-ਭਾਸ਼ਾ ਦੀ ਸਿੱਖਿਆ ਪ੍ਰਤਿਰੋਧ ਦੇ ਸੰਦ ਵਜੋਂ ਅਤੇ ਡਾ. ਰਾਜਵੰਤ ਕੌਰ ਪੰਜਾਬੀ ਤਕਨੀਕੀ ਯੁੱਗ ਵਿੱਚ ਉਚੇਰੀ ਸਿੱਖਿਆ ਵਿੱਚ ਲੋਕਧਾਰਾ ਦਾ ਅਧਿਆਪਨ ਕਰਨ ਸਮੇਂ ਆਉਂਦੀਆਂ ਸਮੱਸਿਆਵਾਂ ਵਿਸ਼ੇ ’ਤੇ ਪੇਪਰ ਪੇਸ਼ ਕੀਤੇ। ਇਸ ਸੈਸ਼ਨ ਦੀ ਪ੍ਰਧਾਨਗੀ ਉੱਘੇ ਵਾਰਤਾਕਾਰ ਡਾ. ਹਰਪਾਲ ਸਿੰਘ ਪੰਨੂ ਨੇ ਕੀਤੀ।
Advertisement
Advertisement
Advertisement
Advertisement
Scroll to Top