Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 6:58 am

+91 90915 01313 , +91 90916 01313

punjabbanni@gmail.com
punjabbani@yahoo.com

ਕਾਨਪੁਰ ਲੈਂਬੋਰਗਿਨੀ ਹਾਦਸਾ : ਤੰਬਾਕੂ ਵਪਾਰੀ ਦੇ ਪੁੱਤਰ ਦੀ ਹੋਈ ਗ੍ਰਿਫ਼ਤਾਰੀ

ਕਾਨਪੁਰ ਲੈਂਬੋਰਗਿਨੀ ਹਾਦਸਾ : ਤੰਬਾਕੂ ਵਪਾਰੀ ਦੇ ਪੁੱਤਰ ਦੀ ਹੋਈ ਗ੍ਰਿਫ਼ਤਾਰੀ

ਕਾਨਪੁਰ, 12 ਫਰਵਰੀ : ਕਾਨਪੁਰ ਦੀ ਵੀ.ਆਈ.ਪੀ. ਰੋਡ ’ਤੇ ਕੁਝ ਦਿਨ ਪਹਿਲਾਂ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਸੀ, ਜਿਸ ਵਿਚ ਇਕ ਤੇਜ ਰਫਤਾਰ ਲੈਬੋਰਗਿਨੀ ਦੇ ਹਾਦਸਾ ਗ੍ਰਸਤ ਹੋਣ ਕਾਰਨ ਕਈ ਲੋਕ ਗੰਭੀਰ ਜਖਮੀ ਹੋ ਗਏ ਸਨ, ਜਿਨਾ ਦਾ ਇਲਾਜ ਚਲ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਪੁਲਸ ਅਧਿਕਾਰੀਆਂ ਨੇ ਸਖ਼ਤ ਕਦਮ ਚੁੱਕਦਿਆਂ ਇਸ ਮਾਮਲੇ ਵਿਚ ਮਸ਼ਹੂਰ ਤੰਬਾਕੂ ਕਾਰੋਬਾਰੀ ਕੇ.ਕੇ. ਮਿਸ਼ਰਾ ਦੇ ਪੁੱਤਰ ਸ਼ਿਵਮ ਮਿਸ਼ਰਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਅਧਿਕਾਰੀਆਂ ਦੀ ਜਾਂਚ ਦੌਰਾਨ ਸਭ ਤੋਂ ਵੱਡਾ ਸਵਾਲ ਇਹ ਸੀ ਕਿ ਹਾਦਸੇ ਵੇਲੇ ਕਾਰ ਕੌਣ ਚਲਾ ਰਿਹਾ ਸੀ। ਸ਼ਿਵਮ ਮਿਸ਼ਰਾ ਦੇ ਪਰਿਵਾਰਕ ਮੈਂਬਰਾਂ ਅਤੇ ਉਸਦੇ ਵਕੀਲ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਗੱਡੀ ਮੋਹਨ ਨਾਮਕ ਡਰਾਈਵਰ ਚਲਾ ਰਿਹਾ ਸੀ ਪਰ ਪੁਲੀਸ ਵੱਲੋਂ ਇਕੱਠੇ ਕੀਤੇ ਗਏ ਸੀ.ਸੀ.ਟੀ.ਵੀ. ਫੁਟੇਜ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨਾਂ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਹਾਦਸੇ ਸਮੇਂ ਡਰਾਈਵਰ ਸੀਟ ’ਤੇ ਸ਼ਿਵਮ ਮਿਸ਼ਰਾ ਹੀ ਮੌਜੂਦ ਸੀ, ਜਿਸਤੋ ਬਾਅਦ ਉਸਦੀ ਗ੍ਰਿਫਤਾਰੀ ਹੋਈ ਹੈ।

ਇਹ ਸੀ ਮਾਮਲਾ

ਜਿਕਰਯੋਗ ਹੈ ਕਿ ਚਾਰ ਦਿਨ ਪਹਿਲਾਂ ਵਾਪਰੇ ਇਸ ਹਾਦਸੇ ਦੌਰਾਨ ਇੱਕ ਤੇਜ਼ ਰਫ਼ਤਾਰ ਲੈਂਬੋਰਗਿਨੀ ਹੁਰਾਕੈਨ ਬੇਕਾਬੂ ਹੋ ਕੇ ਕਈ ਵਾਹਨਾਂ ਅਤੇ ਰਾਹਗੀਰਾਂ ਨਾਲ ਟਕਰਾ ਗਈ ਸੀ, ਜਿਸ ਕਾਰਨ ਕਈ ਲੋਕ ਗੰਭੀਰ ਤੌਰ ’ਤੇ ਜ਼ਖਮੀ ਹੋ ਗਏ ਸਨ। ਹਾਦਸੇ ਤੋਂ ਤੁਰੰਤ ਬਾਅਦ ਲਗਜ਼ਰੀ ਕਾਰ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈਆਂ, ਜਿਸ ਨਾਲ ਮਾਮਲਾ ਚਰਚਾ ਦਾ ਕੇਂਦਰ ਬਣ ਗਿਆ। ਇਸ ਤੋਂ ਬਾਅਦ ਪੁਲੀਸ ਨੇ ਪੂਰੀ ਤਰ੍ਹਾਂ ਜਾਂਚ ਸ਼ੁਰੂ ਕਰ ਦਿੱਤੀ ਸੀ।

Scroll to Top