Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 8:03 am

+91 90915 01313 , +91 90916 01313

punjabbanni@gmail.com
punjabbani@yahoo.com

ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਵੱਲੋਂ ਸੁਤੰਤਰਤਾ ਸੰਗਰਾਮੀ  ਸ੍ਰ ਸੰਤੋਖ ਸਿੰਘ ਮਾਰਗ ਦਾ ਉਦਘਾਟਨ

ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਵੱਲੋਂ ਸੁਤੰਤਰਤਾ ਸੰਗਰਾਮੀ  ਸ੍ਰ ਸੰਤੋਖ ਸਿੰਘ ਮਾਰਗ ਦਾ ਉਦਘਾਟਨ

 ਪਟਿਆਲਾ , 12 ਫਰਵਰੀ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਸੁਤੰਤਰਤਾ ਸੰਗਰਾਮੀ ਸ੍ਰ ਸੰਤੋਖ ਸਿੰਘ ਮਾਰਗ ਦਾ ਵਿਧਿਵਤ ਉਦਘਾਟਨ ਕੀਤਾ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧੀ ਅਤੇ ਇਲਾਕਾ ਵਾਸੀ ਹਾਜ਼ਰ ਰਹੇ। ਰਿਬਨ ਕੱਟਣ ਦੀ ਰਸਮ ਤੋਂ ਬਾਅਦ ਸੁਤੰਤਰਤਾ ਸੰਗਰਾਮੀਆਂ ਦੀ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ।

ਅਜੀਤਪਾਲ ਸਿੰਘ ਕੋਹਲੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਸੰਤੋਖ ਸਿੰਘ ਵਰਗੇ ਮਹਾਨ ਯੋਧਿਆਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਇਹ ਇੱਕ ਛੋਟਾ ਜਿਹਾ ਯਤਨ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਵਿੱਚ ਉਨ੍ਹਾਂ ਦਾ ਯੋਗਦਾਨ ਸਾਡੀ ਆਉਣ ਵਾਲੀ ਪੀੜ੍ਹੀ ਲਈ ਪ੍ਰੇਰਣਾ ਸਰੋਤ ਰਹੇਗਾ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਦੇ ਨਾਲ-ਨਾਲ ਇਤਿਹਾਸਕ ਸ਼ਖਸੀਅਤਾਂ ਨੂੰ ਸਨਮਾਨ ਦੇਣਾ ਸਾਡੀ ਜ਼ਿੰਮੇਵਾਰੀ ਹੈ।

ਇਸ ਮਾਰਗ ਦੇ ਬਣਨ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਵਿੱਚ ਸੁਵਿਧਾ ਮਿਲੇਗੀ ਅਤੇ ਸ਼ਹਿਰ ਦੀ ਸੁੰਦਰਤਾ ਵਿੱਚ ਵੀ ਵਾਧਾ ਹੋਵੇਗਾ।

ਇਸ ਮੌਕੇ  ਗੁਰਪ੍ਰੀਤ ਸਿੰਘ ਕੋਹਲੀ, ਜਿਲ੍ਹਾ ਪ੍ਰਧਾਨ ਸ੍ਰ ਅਮਰਪ੍ਰੀਤ ਸਿੰਘ , ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ 234 (ਰਜਿਸਟਰਡ) , ਵਾਰਡ ਨੰਬਰ 46 ਤੋਂ ਐਮ ਸੀ ਜਗਤਾਰ ਸਿੰਘ ਤਾਰੀ, ਵਾਰਡ ਨੰਬਰ 51 ਤੋਂ ਐਮ ਸੀ ਕਿਰਨ ਅਹੂਜਾ ਅਤੇ ਜਸਬੀਰ ਸਿੰਘ ਬਿੱਟੂ ਤੋਂ ਇਲਾਵਾ ਇਲਾਕਾ ਵਾਸੀ ਮੌਜੂਦ ਸਨ।

 

Scroll to Top