Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 6:21 am

+91 90915 01313 , +91 90916 01313

punjabbanni@gmail.com
punjabbani@yahoo.com

ਬੈਂਡ-ਵਾਜੇ ਵਾਲੀ ਟਿੱਪਣੀ ਮਾਮਲਾ: ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪ੍ਰਤਾਪ ਬਾਜਵਾ ਨੂੰ ਭੇਜਿਆ ਨੋਟਿਸ

ਬੈਂਡ-ਵਾਜੇ ਵਾਲੀ ਟਿੱਪਣੀ ਮਾਮਲਾ: ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪ੍ਰਤਾਪ ਬਾਜਵਾ ਨੂੰ ਭੇਜਿਆ ਨੋਟਿਸ

ਚੰਡੀਗੜ੍ਹ, 9 ਫਰਵਰੀ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਬੈਂਡ ਵਾਜੇ ਨਾਲ ਸੰਬੰਧਿਤ ਵਿਵਾਦਤ ਟਿੱਪਣੀ ਦੇ ਮਾਮਲੇ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਤਲਬ ਕਰ ਲਿਆ ਹੈ। ਦਸ ਦਈਏ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਇੱਕ ਸਿਆਸੀ ਰੈਲੀ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਸੰਦਰਭ ਵਿੱਚ ਕੀਤੀ ਗਈ ਟਿੱਪਣੀ ਨੂੰ ਆਮ ਆਦਮੀ ਪਾਰਟੀ ਨੇ ਦਲਿਤ ਵਰਗ ਵਿਰੁੱਧ ਦੱਸਦਿਆਂ ਇਸ ’ਤੇ ਐਤਰਾਜ਼ ਜਤਾਇਆ ਸੀ। ਹੁਣ ਇਸ ਮਾਮਲੇ ਨੂੰ ਲੈ ਕੇ ਕਮਿਸ਼ਨ ਵੱਲੋਂ ਜਾਰੀ ਨੋਟਿਸ ਅਨੁਸਾਰ ਬਾਜਵਾ ਨੂੰ 11 ਫਰਵਰੀ ਨੂੰ ਦੁਪਹਿਰ 3 ਵਜੇ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਚੰਡੀਗੜ੍ਹ ਵਿੱਚ ਪ੍ਰਤਾਪ ਸਿੰਘ ਬਾਜਵਾ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਵੀ ਕੀਤਾ ਗਿਆ । ਇਸ ਦੇ ਨਾਲ ਹੀ ਕਮਿਸ਼ਨ ਨੇ ਇਸ ਮਾਮਲੇ ਦੀ ਕਾਨੂੰਨੀ ਸਥਿਤੀ ਬਾਰੇ ਜਾਣਕਾਰੀ ਲੈਣ ਲਈ ਐੱਸਐੱਸਪੀ ਅੰਮ੍ਰਿਤਸਰ ਤੋਂ ਵੀ ਵਿਸਥਾਰਪੂਰਵਕ ਰਿਪੋਰਟ ਮੰਗੀ ਹੈ, ਤਾਂ ਜੋ ਘਟਨਾ ਨਾਲ ਜੁੜੇ ਤੱਥਾਂ ਦੀ ਜਾਂਚ ਕੀਤੀ ਜਾ ਸਕੇ।

Advertisement
Advertisement
Advertisement
Advertisement
Scroll to Top