Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 4:47 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਫਰਵਰੀ 2026 ਸੈਸ਼ਨ ਲਈ ਡਿਸਟੈਂਸ ਮੋਡ ਕੋਰਸਾਂ ਦੇ ਦਾਖ਼ਲੇ ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ ਫਰਵਰੀ 2026 ਸੈਸ਼ਨ ਲਈ ਡਿਸਟੈਂਸ ਮੋਡ ਕੋਰਸਾਂ ਦੇ ਦਾਖ਼ਲੇ ਸ਼ੁਰੂ

ਪਟਿਆਲਾ, 9 ਫਰਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ਡਿਸਟੈਂਸ ਮੋਡ ਦੇ ਵੱਖ-ਵੱਖ ਕੋਰਸਾਂ ਦੇ ਦਾਖ਼ਲੇ ਸ਼ੁਰੂ ਹੋ ਗਏ ਹਨ। ਇਹ ਦਾਖ਼ਲੇ ਅਕਾਦਮਿਕ ਸਾਲ 2025-26 ਦੇ ਅਕਾਦਮਿਕ ਸੈਸ਼ਨ ਫਰਵਰੀ 2026 ਨਾਲ਼ ਸਬੰਧਤ ਹਨ। ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਐਜੂਕੇਸ਼ਨ ਵਿਖੇ ਕਰਵਾਏ ਜਾਣ ਵਾਲ਼ੇ ਇਨ੍ਹਾਂ ਕੋਰਸਾਂ ਵਿੱਚ ਬੀ.ਏ. ਬੀ.ਕਾਮ., ਐੱਮ.ਏ. ਅੰਗਰੇਜ਼ੀ, ਐੱਮ.ਏ. ਐਜੂਕੇਸ਼ਨ, ਐੱਮ.ਏ. ਪੱਤਰਕਾਰੀ ਅਤੇ ਜਨ-ਸੰਚਾਰ, ਬੀ. ਲਿਬ ਅਤੇ ਐੱਮ. ਲਿਬ ਦੇ ਕੋਰਸ ਸ਼ਾਮਿਲ ਹਨ। ਚਾਹਵਾਨ ਵਿਦਿਆਰਥੀ ਆਨਲਾਈਨ ਵਿਧੀ ਰਾਹੀਂ ਫੀਸ ਭਰ ਕੇ ਸੈਂਟਰ ਦੀ ਵੈੱਬਸਾਈਟ ਰਾਹੀਂ ਦਾਖ਼ਲਾ ਲੈ ਸਕਦੇ ਹਨ।
ਉਪ ਕੁਲਪਤੀ ਡਾ. ਜਗਦੀਪ ਸਿੰਘ ਨੇ ਇਨ੍ਹਾਂ ਕੋਰਸਾਂ ਦੇ ਹਵਾਲੇ ਨਾਲ਼ ਗੱਲ ਕਰਦਿਆਂ ਕਿਹਾ ਕਿ ਡਿਸਟੈਂਸ ਮੋਡ ਦੇ ਕੋਰਸਾਂ ਦੀ ਆਪਣੀ ਇੱਕ ਵਿਸ਼ੇਸ਼ ਮਹੱਤਤਾ ਹੁੰਦੀ ਹੈ। ਉਹ ਸਭ ਵਿਦਿਆਰਥੀ ਜੋ ਕਿਸੇ ਕਾਰਨ ਰੈਗੂਲਰ ਤੌਰ ‘ਤੇ ਆਪਣੀ ਉਚੇਰੀ ਸਿੱਖਿਆ ਦੀ ਪੜ੍ਹਾਈ ਨਹੀਂ ਕਰ ਸਕਦੇ, ਉਹ ਇਸ ਮਾਧਿਅਮ ਰਾਹੀਂ ਆਪਣਾ ਇਹ ਸੁਪਨਾ ਪੂਰਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਲਿਹਾਜ਼ ਨਾਲ਼ ਇਹ ਕੋਰਸ ਸਮਾਜ ਦੇ ਹਰ ਵਰਗ ਤੱਕ ਸਿੱਖਿਆ ਦੀ ਪਹੁੰਚ ਨੂੰ ਯਕੀਨੀ ਬਣਾਉਣ ਵਿੱਚ ਵੱਡੀ ਭੂਮਿਕਾ ਨਿਭਾਉਂਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦਾ ਸੈਂਟਰ ਫ਼ਾਰ ਡਿਸਟੈਂਸ ਐਂਡ ਐਜੂਕੇਸ਼ਨ ਇੱਕ ਅਹਿਮ ਵਿਭਾਗ ਹੈ। ਇਸ ਵਿਭਾਗ ਤੋਂ ਪੜ੍ਹੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਵੱਡੀਆਂ ਮੱਲਾਂ ਮਾਰ ਰਹੇ ਹਨ।
Scroll to Top