Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 2:59 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਖ਼ਾਲਸਾ ਕਾਲਜ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਕਾਵਿ-ਸੰਗ੍ਰਹਿ 'ਧਰਮ ਹੇਤ ਸਾਕਾ ਜਿਨਿ ਕੀਆ' ਰਿਲੀਜ਼

ਦੁਆਰਾ: Punjab Bani ਪ੍ਰਕਾਸ਼ਿਤ :Tuesday, 10 February, 2026, 06:33 PM

ਪਟਿਆਲਾ, 10 ਫਰਵਰੀ : ਵਿੱਦਿਅਕ ਅਤੇ ਸਾਹਿਤਕ ਗਤੀਵਿਧੀਆਂ ਵਿੱਚ ਮੋਹਰੀ ਰਹਿਣ ਵਾਲੇ ਖ਼ਾਲਸਾ ਕਾਲਜ, ਪਟਿਆਲਾ ਵੱਲੋਂ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ, ਜੀਵਨ ਤੇ ਫ਼ਲਸਫ਼ੇ ਨਾਲ ਸੰਬੰਧਿਤ ਵੱਖ-ਵੱਖ ਕਵੀਆਂ ਦੀਆਂ ਕਾਵਿ-ਰਚਨਾਵਾਂ ਨੂੰ ਸੰਗ੍ਰਹਿਤ ਕਰਕੇ ਤਿਆਰ ਕੀਤੀ ਗਈ ਵਿਸ਼ੇਸ਼ ਪੁਸਤਕ ‘ਧਰਮ ਹੇਤ ਸਾਕਾ ਜਿਨਿ ਕੀਆ’ ਨੂੰ ਸ. ਸੁਖਮਿੰਦਰ ਸਿੰਘ ਸਕੱਤਰ ਵਿੱਦਿਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਰਿਲੀਜ਼ ਕੀਤਾ ਗਿਆ। ਇਹ ਕਾਵਿ-ਸੰਗ੍ਰਹਿ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਅਤੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਡਾ. ਦਵਿੰਦਰ ਸਿੰਘ ਵੱਲੋਂ ਸਾਂਝੇ ਤੌਰ ‘ਤੇ ਸੰਪਾਦਿਤ ਕੀਤਾ ਗਿਆ ਹੈ।

ਇਸ ਮੌਕੇ ਪੁਸਤਕ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਡਾ. ਧਰਮਿੰਦਰ ਸਿੰਘ ਉੱਭਾ ਨੇ ਦੱਸਿਆ ਕਿ ਇਹ ਕਾਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਕਾਲਜ ਵੱਲੋਂ ਕੀਤੇ ਗਏ ਵੱਖ-ਵੱਖ ਕਾਰਜਾਂ ਦੀ ਲੜੀ ਤਹਿਤ ਨੇਪਰੇ ਚਾੜਿ÷ ਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮੁੱਚੀ ਪੁਸਤਕ ਨੂੰ ਤਿੰਨ ਅਹਿਮ ਭਾਗਾਂ ਵਿੱਚ ਵੰਡਿਆ ਗਿਆ ਹੈ।

ਪਹਿਲੇ ਭਾਗ ਵਿੱਚ ਪੁਰਾਤਨ ਕਵੀਆਂ ਦੀਆਂ ਮਹੱਤਵਪੂਰਨ ਰਚਨਾਵਾਂ ਨੂੰ ਸ਼ਾਮਿਲ ਕੀਤਾ ਗਿਆ ਹੈ, ਜਦਕਿ ਦੂਜੇ ਭਾਗ ਵਿੱਚ ਆਧੁਨਿਕ ਕਾਲ ਦੇ ਉਨ੍ਹਾਂ ਨਾਮਵਰ ਕਵੀਆਂ ਦੀਆਂ ਰਚਨਾਵਾਂ ਦਰਜ ਹਨ ਜਿਨ੍ਹਾਂ ਦੀਆਂ ਰਚਨਾਵਾਂ ਪਹਿਲਾਂ ਵੱਖ-ਵੱਖ ਕਾਵਿ-ਸੰਗ੍ਰਹਿਆਂ ਦੇ ਰੂਪ ਵਿੱਚ ਛਪ ਚੁੱਕੀਆਂ ਹਨ। ਪੁਸਤਕ ਦੇ ਤੀਜੇ ਭਾਗ ਵਿੱਚ ਉਨ੍ਹਾਂ ਕਵੀਆਂ ਦੀਆਂ ਰਚਨਾਵਾਂ ਨੂੰ ਸ਼ਾਮਿਲ ਕੀਤਾ ਗਿਆ ਹੈ, ਜਿਨ੍ਹਾਂ ਨੇ ਸੰਪਾਦਕਾਂ ਦੀ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਆਪਣੀਆਂ ਨਵੀਆਂ ਜਾਂ ਅਣਛਪੀਆਂ ਕਵਿਤਾਵਾਂ ਵਿਸ਼ੇਸ਼ ਤੌਰ ‘ਤੇ ਭੇਜੀਆਂ ਹਨ। ਇਸ ਕਾਵਿ-ਸੰਗ੍ਰਹਿ ਵਿੱਚ ਲਗਭਗ 100 ਕਵੀਆਂ ਦੀਆਂ ਪ੍ਰਤੀਨਿਧ ਰਚਨਾਵਾਂ ਨੂੰ ਸ਼ਾਮਿਲ ਕਰਕੇ ਤਿਆਰ ਕੀਤਾ ਗਿਆ ਹੈ।

ਡਾ. ਉੱਭਾ ਨੇ ਅੱਗੇ ਕਿਹਾ ਕਿ ਇਹ ਕਾਲਜ ਵੱਲੋਂ ਗੁਰੂ ਸਾਹਿਬ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਨ ਦਾ ਇੱਕ ਨਿਮਾਣਾ ਜਿਹਾ ਯਤਨ ਹੈ। ਉਨ੍ਹਾਂ ਉਮੀਦ ਜਤਾਈ ਕਿ ਗੁਰੂ ਸਾਹਿਬ ਸੰਬੰਧੀ ਲਿਖੀਆਂ ਗਈਆਂ ਰਚਨਾਵਾਂ ਇੱਕੋ ਸਥਾਨ ‘ਤੇ ਉਪਲਬਧ ਹੋਣ ਨਾਲ ਭਵਿੱਖ ਵਿੱਚ ਖੋਜਾਰਥੀਆਂ ਲਈ ਨਵੇਂ ਖੋਜ ਕਾਰਜ ਕਰਨ ਵਿੱਚ ਆਸਾਨੀ ਹੋਵੇਗੀ। ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਵਿੱਦਿਆ ਸ. ਸੁਖਮਿੰਦਰ ਸਿੰਘ ਨੇ ਖ਼ਾਲਸਾ ਕਾਲਜ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਇਹ ਕਾਵਿ-ਸੰਗ੍ਰਹਿ ਪਾਠਕਾਂ ਲਈ ਮਾਰਗਦਰਸ਼ਨ ਦਾ ਕੰਮ ਕਰੇਗਾ ਅਤੇ ਗੁਰੂ ਸਾਹਿਬ ਦੇ ਜੀਵਨ ਨਾਲ ਜੁੜੀਆਂ ਰਚਨਾਵਾਂ ਨੂੰ ਇਕੱਠੇ ਪੜ੍ਹਨ ਨਾਲ ਪਾਠਕਾਂ ਅਤੇ ਖੋਜਾਰਥੀਆਂ ਨੂੰ ਵੱਡੀ ਮਦਦ ਮਿਲੇਗੀ। ਉਨ੍ਹਾਂ ਇਸ ਮੌਕੇ ਪੁਸਤਕ ਦੇ ਸੰਪਾਦਕਾਂ ਨੂੰ ਇਸ ਸਫਲ ਕਾਰਜ ਲਈ ਮੁਬਾਰਕਬਾਦ ਵੀ ਦਿੱਤੀ।
ਇਸ ਮੌਕੇ ਡਾ. ਕਸ਼ਮੀਰ ਸਿੰਘ ਪ੍ਰਿੰਸੀਪਲ ਮਾਤਾ ਗੁਜਰੀ ਕਾਲਜ, ਸ੍ਰੀ ਫਤਿਹਗੜ੍ਹ ਸਾਹਿਬ ਨੇ ਵੀ ਇਸ ਕਾਰਜ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਭਵਿੱਖ ਲਈ ਲਾਹੇਵੰਦ ਦੱਸਿਆ। ਇਸ ਪ੍ਰਭਾਵਸ਼ਾਲੀ ਸਮਾਗਮ ਵਿੱਚ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।



Scroll to Top