Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 6:06 am

+91 90915 01313 , +91 90916 01313

punjabbanni@gmail.com
punjabbani@yahoo.com

ਕਲੀਨ ਪਟਿਆਲਾ” ਮੁਹਿੰਮ: ਆਈ.ਪੀ.ਸੀ.ਏ. ਅਤੇ ਨਿਗਮ ਟੀਮ ਵੱਲੋਂ ਸਫਾਈ ਮੁਹਿੰਮ ਅਤੇ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਕਲੀਨ ਪਟਿਆਲਾ” ਮੁਹਿੰਮ: ਆਈ.ਪੀ.ਸੀ.ਏ. ਅਤੇ ਨਿਗਮ ਟੀਮ ਵੱਲੋਂ ਸਫਾਈ ਮੁਹਿੰਮ ਅਤੇ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਪਟਿਆਲਾ 10 ਫਰਵਰੀ – ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ “ਕਲੀਨ ਪਟਿਆਲਾ” ਕਾਰਜ ਯੋਜਨਾ ਤਹਿਤ ਇੰਡੀਅਨ ਪ੍ਰਦੂਸ਼ਣ ਕੰਟਰੋਲ ਐਸੋਸੀਏਸ਼ਨ ਨੇ ਪੰਜਾਬ ਪਲਾਸਟਿਕ ਵੇਸਟ ਮੈਨੇਜਮੈਂਟ ਸੋਸਾਇਟੀ ਦੀ ਤਰਫੋਂ ਨਗਰ ਨਿਗਮ ਟੀਮ ਨਾਲ ਮਿਲ ਕੇ ਪਟਿਆਲਾ ਵਿੱਚ ਵੇਸਟ ਸੇਗਰੇਗੇਸ਼ਨ ਜਾਗਰੂਕਤਾ ਵਰਕਸ਼ਾਪ ਅਤੇ ਸਫਾਈ ਮੁਹਿੰਮ ਸਫਲਤਾਪੂਰਵਕ ਆਯੋਜਨ ਕੀਤਾ। ਦੱਸਣਯੋਗ ਹੈ ਕਿ ਇਹ ਉਪਰਾਲਾ ਸੰਸਥਾ ਦੇ ਜੀ.ਐਮ. ਡਾ. ਰੀਨਾ ਚੱਢਾ ਅਤੇ ਨਗਰ ਨਿਗਮ ਦੀ ਹੈਲਥ ਟੀਮ ਦੀ ਯੋਗ ਅਗਵਾਈ ਹੇਠ ਨੇਪਰੇ ਚਾੜਿਆ ਗਿਆ।
ਟੀਮ ਨੇ ਦੱਸਿਆ ਕਿ ਨਗਰ ਨਿਗਮ ਪਟਿਆਲਾ ਦੇ ਵਾਰਡ ਨੰਬਰ 13 ਅਤੇ 17 ਵਿੱਚ ਵੇਸਟ ਕਲੇਕਟਰਾਂ ਲਈ ਇੱਕ ਵਿਸ਼ੇਸ਼ ਵਰਕਸ਼ਾਪ ਲਗਾਈ ਗਈ। ਇਸ ਦੌਰਾਨ ਟੀਮ ਨੇ ਕੂੜੇ ਨੂੰ ਸਰੋਤ ‘ਤੇ ਹੀ ਵੱਖ-ਵੱਖ ਕਰਨ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਸੈਸ਼ਨ ਵਿੱਚ ਗੀਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਦੇ ਫਾਇਦੇ ਦੱਸਦਿਆਂ ਡੈਮੋ ਅਤੇ ਪੰਫਲੈਟਾਂ ਰਾਹੀਂ ਪ੍ਰੈਕਟੀਕਲ ਸਿਖਲਾਈ ਦਿੱਤੀ ਗਈ, ਤਾਂ ਜੋ ਕੂੜੇ ਦੇ ਨਿਪਟਾਰੇ ਨੂੰ ਵਿਗਿਆਨਕ ਤਰੀਕੇ ਨਾਲ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਦੂਜੇ ਪੜਾਅ ਵਿੱਚ, 3 ਫਰਵਰੀ ਨੂੰ ਸ਼ਹਿਰ ਦੇ ਪੰਜ ਪ੍ਰਮੁੱਖ ਹਾਟਸਪਾਟ ਖੇਤਰਾਂ ਵਿੱਚ ਵਿਆਪਕ ਸਫਾਈ ਮੁਹਿੰਮ ਚਲਾਈ ਗਈ। ਆਈ.ਪੀ.ਸੀ.ਏ. ਅਤੇ ਨਗਰ ਨਿਗਮ ਦੀਆਂ ਸਾਂਝੀਆਂ ਟੀਮਾਂ ਨੇ ਬੈਕ ਵੀਰਕ ਕਾਲੋਨੀ, ਅਰਬਨ ਐਸਟੇਟ ਫੇਜ਼-2, ਸਟੇਟ ਕਾਲਜ ਅਤੇ ਮਹਿੰਦਰਾ ਕਾਲਜ ਦਾ ਆਲਾ-ਦੁਆਲਾ, ਫੈਕਟਰੀ ਏਰੀਆ ਵਿਖੇ ਸਫਾਈ ਕੀਤੀ। ਇਸ ਦੌਰਾਨ ਟੀਮ ਵੱਲੋਂ ਦੁਕਾਨਦਾਰਾਂ ਅਤੇ ਸਥਾਨਕ ਨਿਵਾਸੀਆਂ ਨੂੰ ਕੂੜੇ ਦੇ ਸਹੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਜਾਗਰੂਕਤਾ ਪੰਫਲੈਟ ਵੀ ਵੰਡੇ ਗਏ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਸਾਡਾ ਮੁੱਖ ਟੀਚਾ ਪਟਿਆਲਾ ਨੂੰ ਦੇਸ਼ ਦੇ ਸਭ ਤੋਂ ਸਾਫ਼ ਸ਼ਹਿਰਾਂ ਦੀ ਸੂਚੀ ਵਿੱਚ ਸ਼ਾਮਲ ਕਰਨਾ ਹੈ। ਉਨ੍ਹਾਂ ਕਿਹਾ ਕਿ ਵੇਸਟ ਕਲੇਕਟਰਾਂ ਨੂੰ ਸਸ਼ਕਤ ਕਰਨਾ ਅਤੇ ਆਮ ਲੋਕਾਂ ਦੀ ਭਾਗੀਦਾਰੀ ਵਧਾਉਣਾ ਹੀ ਇਸ ਮੁਹਿੰਮ ਦੀ ਸਫਲਤਾ ਦੀ ਕੁੰਜੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਹੋਰ ਵਰਕਸ਼ਾਪਾਂ ਅਤੇ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।
ਉਨ੍ਹਾਂ ਕਿਹਾ ਕਿ ਆਈ.ਪੀ.ਸੀ.ਏ. ਦੀ ਇਸ ਪਹਿਲਕਦਮੀ ਨੇ ਨਾ ਸਿਰਫ਼ ਸ਼ਹਿਰ ਦੀ ਸਫਾਈ ਵਿਵਸਥਾ ਵਿੱਚ ਸੁਧਾਰ ਲਿਆਂਦਾ ਹੈ, ਸਗੋਂ ਲੋਕਾਂ ਨੂੰ ਵਾਤਾਵਰਣ ਪ੍ਰਤੀ ਜ਼ਿੰਮੇਵਾਰ ਬਣਨ ਦਾ ਸੁਨੇਹਾ ਵੀ ਦਿੱਤਾ ਹੈ। ਇਸ ਮੁਹਿੰਮ ਨਾਲ ਪਟਿਆਲਾ ਵਿੱਚ ਟਿਕਾਊ ਵੇਸਟ ਮੈਨੇਜਮੈਂਟ ਦੇ ਇੱਕ ਨਵੇਂ ਦੌਰ ਦੀ ਸ਼ੁਰੂਆਤ ਹੋਈ ਹੈ।
Advertisement
Advertisement
Advertisement
Advertisement
Scroll to Top