Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 5:14 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਮਹਿਲਾ ਟੀਮ ਨੇ ਗੱਡੇ ਝੰਡੇ, ਵਿਸ਼ਵ ਕਪ ਕੀਤਾ ਆਪਣੇ ਨਾਮ

ਭਾਰਤੀ ਮਹਿਲਾ ਟੀਮ ਨੇ ਗੱਡੇ ਝੰਡੇ, ਵਿਸ਼ਵ ਕਪ ਕੀਤਾ ਆਪਣੇ ਨਾਮ

ਦਿੱਲੀ, 3 ਨਵੰਬਰ 2025 : ਆਈਸੀਸੀ ਮਹਿਲਾ ਵਿਸ਼ਵ ਕੱਪ ਦੇ ਮੁਕਾਬਲਿਆਂ ਦੌਰਾਨ ਭਾਰਤੀ ਮਹਿਲਾ ਟੀਮ ਨੇ ਆਪਣੇ ਝੰਡੇ ਗਡਦਿਆਂ ਜਿਥੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਉਥੇ ਵਿਸ਼ਵ ਕੱਪ ਆਪਣੇ ਨਾਮ ਕੀਤਾ ਹੈ। ਜਿਕਰਯੋਗ ਹੈ ਕਿ ਰੋਮਾਂਚਕ ਫਾਈਨਲ ਵਿੱਚ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾਇਆ ਅਤੇ ਪਹਿਲੀ ਵਾਰ ਵਿਸ਼ਵ ਕੱਪ ਖਿਤਾਬ ਜਿੱਤ ਕੇ ਇਤਿਹਾਸ ਰਚ ਦਿੱਤਾ।

ਟੂਰਨਾਮੈਂਟ ਦੇ ਅੰਤਿਮ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਟੌਸ ਜਿੱਤਣ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਚੁਣੀ ਅਤੇ ਨਿਰਧਾਰਤ 50 ਓਵਰਾਂ ਵਿੱਚ ਸੱਤ ਵਿਕਟਾਂ ਦੇ ਨੁਕਸਾਨ ‘ਤੇ 298 ਦੌੜਾਂ ਦਾ ਮਜ਼ਬੂਤ ਸਕੋਰ ਖੜਾ ਕੀਤਾ। ਜਵਾਬ ਵਿੱਚ ਦੱਖਣੀ ਅਫਰੀਕਾ ਦੀ ਪੂਰੀ ਟੀਮ 45.3 ਓਵਰਾਂ ਵਿੱਚ ਸਿਰਫ਼ 246 ਦੌੜਾਂ ’ਤੇ ਢੇਰ ਹੋ ਗਈ।

ਸੈਮੀਫਾਈਨਲ ਵਿੱਚ ਭਾਰਤ ਨੇ ਮਜ਼ਬੂਤ ਆਸਟਰੇਲੀਆਈ ਟੀਮ ਨੂੰ ਪਛਾੜ ਕੇ ਫਾਈਨਲ ਵਿੱਚ ਦਾਖ਼ਲਾ ਹਾਸਲ ਕੀਤਾ ਸੀ। ਦੇਸ਼ ਭਰ ਵਿੱਚ ਇਸ ਇਤਿਹਾਸਕ ਜਿੱਤ ਦੀ ਖੁਸ਼ੀ ਮਨਾਈ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਪ੍ਰਮੁੱਖ ਨੇਤਾਵਾਂ ਨੇ ਭਾਰਤੀ ਮਹਿਲਾ ਟੀਮ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਜਜ਼ਬੇ ਦੀ ਪ੍ਰਸ਼ੰਸਾ ਕੀਤੀ ਹੈ।

Advertisement
Advertisement
Advertisement
Advertisement
Scroll to Top