Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:20 am

+91 90915 01313 , +91 90916 01313

punjabbanni@gmail.com
punjabbani@yahoo.com

ਇਟਲੀ ਤੋ ਪਰਤੇ ਨੌਜਵਾਨ ਦਾ ਗੋਲੀ ਮਾਰ ਕੀਤਾ ਕਤਲ

ਇਟਲੀ ਤੋ ਪਰਤੇ ਨੌਜਵਾਨ ਦਾ ਗੋਲੀ ਮਾਰ ਕੀਤਾ ਕਤਲ

ਅੰਮ੍ਰਿਤਸਰ, 3 ਨਵੰਬਰ 2025 : ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ ਵਿੱਚ ਇਟਲੀ ਤੋ ਕੁਝ ਸਮਾਂ ਪਹਿਲਾਂ ਪਰਤੇ ਇਕ ਨੌਜਵਾਨ ਦਾ ਗੋਲੀ ਮਾਰਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ 42 ਸਾਲਾ ਮਲਕੀਤ ਸਿੰਘ ਦੀ ਖੇਤਾਂ ਵਿੱਚ ਕਣਕ ਦੀ ਵਾਢੀ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।

ਮਲਕੀਤ ਸਿੰਘ ਇਟਲੀ ਤੋਂ ਛੁੱਟੀਆਂ ਮਨਾਉਣ ਆਪਣੇ ਪਿੰਡ ਵਾਪਸ ਆਇਆ ਸੀ। ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਆਪਣੇ ਪਿਤਾ ਸੁਰਜੀਤ ਸਿੰਘ ਅਤੇ ਦੋਸਤ ਸੁਖਬੀਰ ਨਾਲ ਖੇਤਾਂ ਵਿੱਚ ਕੰਮ ਕਰ ਰਿਹਾ ਸੀ। ਇਸ ਦੌਰਾਨ ਪਿੰਡ ਦਾ ਹੀ ਰਹਿਣ ਵਾਲਾ ਵਿਕਰਮ ਹਾਸ਼ੀ ਆਪਣੇ ਸਾਥੀ ਨਾਲ ਉੱਥੇ ਪਹੁੰਚਿਆ ਤੇ ਮਲਕੀਤ ਉੱਤੇ ਗੋਲੀ ਚਲਾ ਦਿੱਤੀ।

ਮ੍ਰਿਤਕ ਦੀ ਭੈਣ ਪਲਵਿੰਦਰ ਕੌਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਸਦਾ ਭਰਾ ਇਟਲੀ ਵਿੱਚ ਮਜ਼ਦੂਰੀ ਕਰਦਾ ਸੀ ਅਤੇ ਖੇਤਾਂ ਦੇ ਕੰਮ ਵਿੱਚ ਮਦਦ ਲਈ ਘਰ ਆਇਆ ਸੀ। ਪੁਲੀਸ ਨੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top