Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:34 pm

+91 90915 01313 , +91 90916 01313

punjabbanni@gmail.com
punjabbani@yahoo.com

ਸੈਂਟਰ ਫ਼ਾਰ ਇਮਰਜਿੰਗ ਐਂਡ ਇੰਨੋਵੇਟਿਵ ਟੈਕਨੌਲਜੀ, ਮੋਹਾਲੀ ਨੇ ਮਨਾਈ ਸਿਲਵਰ ਜੁਬਲੀ

ਸੈਂਟਰ ਫ਼ਾਰ ਇਮਰਜਿੰਗ ਐਂਡ ਇੰਨੋਵੇਟਿਵ ਟੈਕਨੌਲਜੀ, ਮੋਹਾਲੀ ਨੇ ਮਨਾਈ ਸਿਲਵਰ ਜੁਬਲੀ

ਪਟਿਆਲਾ, 3 ਨਵੰਬਰ – ਪੰਜਾਬੀ ਯੂਨੀਵਰਸਿਟੀ ਸੈਂਟਰ ਫ਼ਾਰ ਇਮਰਜਿੰਗ ਐਂਡ ਇੰਨੋਵੇਟਿਵ ਟੈਕਨੌਲਜੀ, ਮੋਹਾਲੀ ਵੱਲੋਂ ਆਪਣੇ 25 ਸਾਲ ਪੂਰੇ ਹੋਣ ਉੱਤੇ ਸਿਲਵਰ ਜੁਬਲੀ ਸਮਾਗਮ ਕਰਵਾਇਆ ਗਿਆ। ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਸਥਿਤ ਮੁੱਖ ਕੈਂਪਸ ਵਿੱਚ ਕਰਵਾਏ ਗਏ ਇਸ ਸਮਾਗਮ ਦੌਰਾਨ ਵਿਧਾਨ ਸਭਾ ਦੇ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ।
ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਇਸ ਮੌਕੇ ਬੋਲਦਿਆਂ ਪੰਜਾਬੀ ਯੂਨੀਵਰਸਿਟੀ ਨੂੰ ਵਧਾਈ ਦਿੱਤੀ। ਉਨ੍ਹਾਂ ਇਸ ਸੈਂਟਰ ਦੇ ਹਵਾਲੇ ਨਾਲ਼ ਗੱਲ ਕਰਦਿਆਂ ਕਿਹਾ ਕਿ ਤਕਨਾਲੌਜੀ ਦੇ ਖੇਤਰ ਵਿੱਚ ਪੰਜਾਬ ਦਾ ਅੱਗੇ ਆਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ
ਤਕਨਾਲੌਜੀ ਨਾਲ਼ ਸਬੰਧਤ ਅਜਿਹੇ ਕੇਂਦਰਾਂ ਦੀ ਸਫਲਤਾ ਪੰਜਾਬ ਦੇ ਭਵਿੱਖ ਨਾਲ਼ ਜੁੜੀ ਹੋਈ ਹੈ।
ਅਜਿਹੇ ਅਦਾਰਿਆਂ ਦੀ ਕਾਰਗੁਜ਼ਾਰੀ ਜਿੰਨੀ ਬਿਹਤਰ ਹੋਵੇਗੀ, ਪੰਜਾਬ ਦਾ ਭਵਿੱਖ ਓਨਾ ਹੀ ਸੁਨਹਿਰੀ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਗਿਆਨ ਪੈਦਾ ਕਰਨ ਵਾਲ਼ੀ ਧਰਤੀ ਹੈ। ਇਸ ਧਰਤੀ ਦੇ ਇਤਿਹਾਸ ਤੋਂ ਸਬਕ ਲੈਂਦਿਆਂ ਸਾਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਵੱਡੀਆਂ ਮੱਲਾਂ ਮਾਰਨੀਆਂ ਚਾਹੀਦੀਆਂ ਹਨ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਸੈਂਟਰ ਦੇ 25 ਸਾਲ ਪੂਰੇ ਹੋਣ ਉਪਰੰਤ ਹੁਣ ਇਸ ਦੀ ਜਿ਼ੰਮੇਵਾਰੀ ਹੋਰ ਵਧ ਗਈ ਹੈ। 25 ਸਾਲਾਂ ਬਾਅਦ ਇਸ ਸੈਂਟਰ ਨੂੰ ਹੁਣ ਅਗਲੇ ਪੜਾਅ ਵਿੱਚ ਦਾਖ਼ਲ ਹੋਣਾ ਪਵੇਗਾ ਜਿੱਥੇ ਆਰਟੀਫਿਸ਼ੀਅਲ ਇੰਟੈਲੀਜੈਂਸ ਜਿਹੇ ਖੇਤਰਾਂ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਕਰਨ ਦੇ ਮੌਕੇ ਪੈਦਾ ਹੋ ਸਕਣ। ਉਨ੍ਹਾਂ ਕਿਹਾਾ ਕਿ ਸਾਨੂੰ ਸਮੇਂ ਦੇ ਹਾਣੀ ਬਣ ਕੇ ਗਿਆਨ ਦੇ ਨਵੇਂ ਖੇਤਰਾਂ ਵਿੱਚ ਆਪਣੇ ਨਵੇਂ ਮੌਕੇ ਲੱਭਣੇ ਪੈਣਗੇ।
ਜੇ ਅਸੀਂ ਸਮੇਂ ਦੇ ਹਾਣੀ ਹੋ ਕੇ ਨਹੀਂ ਤੁਰਾਂਗੇ ਤਾਂ ਮੁਕਾਬਲੇ ਵਿੱਚ ਪੱਛੜ ਕੇ ਰਹਿ ਜਾਵਾਂਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਸੈਂਟਰ ਹੁਣ ਆਪਣੇ ਅਗਲੇ ਪੜਾਅ ਵਿੱਚ ਬਹੁਤ ਵੱਡੀਆਂ ਪ੍ਰਾਪਤੀਆਂ ਕਰੇਗਾ।
ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਇਸ ਕੇਂਦਰ ਦੀ ਅਹਿਮੀਅਤ ਦੇ ਹਵਾਲੇ ਨਾਲ਼ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਆਪਣੇ ਮੁੱਖ ਕੈਂਪਸ ਦੇ ਨਾਲ਼-ਨਾਲ਼ ਅਜਿਹੇ ਸਭ ਕੇਂਦਰਾਂ ਰਾਹੀਂ ਹੀ ਸਿੱਖਿਆ ਦੇ ਪ੍ਰਸਾਰ ਦਾ ਨੇਕ ਕਾਰਜ ਕਰ ਰਹੀ ਹੈ।
ਵਿੱਤ ਅਫ਼ਸਰ ਡਾ. ਪ੍ਰਮੋਦ ਅਗਰਵਾਲ ਵੀ ਇਸ ਮੌਕੇ ਵਿਸ਼ੇਸ਼ ਤੌਰ ਉੱਤੇ ਹਾਜ਼ਰ ਰਹੇ।
ਇਸ ਸੈਂਟਰ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਅਮਨਦੀਪ ਵਰਮਾ ਵੱਲੋਂ ਸਵਾਗਤੀ ਭਾਸ਼ਣ ਦਿੱਤਾ ਗਿਆ ਅਤੇ ਮੈਨੇਜਮੈਂਟ ਵਿਭਾਗ ਦੇ ਮੁਖੀ ਡਾ. ਸਿ਼ਵਿੰਦਰ ਫੂਲਕਾ ਨੇ ਸੈਂਟਰ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ।
ਇਸ ਮੌਕੇ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਕਲਾਤਮਿਕ ਵੰਨਗੀਆਂ ਪੇਸ਼ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਭੰਗੜਾ, ਗਿੱਧਾ, ਗੀਤ, ਗ਼ਜ਼ਲ, ਕਵਿਤਾ ਆਦਿ ਸ਼ਾਮਿਲ ਸੀ।
Advertisement
Advertisement
Advertisement
Advertisement
Scroll to Top