Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 8:16 pm

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਧਰਮਹੇੜੀ ਦੇ 280 ਲਾਭਪਾਤਰੀਆਂ ਨੂੰ 1.61 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਸੌਂਪੀ

ਪਿੰਡ ਧਰਮਹੇੜੀ ਦੇ 280 ਲਾਭਪਾਤਰੀਆਂ ਨੂੰ 1.61 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਸੌਂਪੀ

ਸਮਾਣਾ, 3 ਨਵੰਬਰ : ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕੇ ਦੇ ਘੱਗਰ ਦੀ ਮਾਰ ਹੇਠ ਆਏ ਦੋ ਪਿੰਡਾਂ ਸੱਸਾ ਗੁੱਜਰਾਂ ਅਤੇ ਧਰਮਹੇੜੀ ਦੇ 280 ਲਾਭਪਾਤਰੀਆਂ ਨੂੰ 1.61 ਕਰੋੜ ਦੀ ਮੁਆਵਜ਼ਾ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਪਾਉਣ ਦੇ ਪੱਤਰ ਸੌਂਪੇ। ਉਨ੍ਹਾਂ ਦੇ ਨਾਲ ਐਸ.ਡੀ.ਐਮ. ਪਟਿਆਲਾ ਹਰਜੋਤ ਕੌਰ ਸਮੇਤ ਤੇ ਗੁਰਦੇਵ ਸਿੰਘ ਟਿਵਾਣਾ, ਤਹਿਸੀਲਦਾਰ ਕਰਨਵੀਰ ਸਿੰਘ ਭੁੱਲਰ ਸਮੇਤ ਹੋਰ ਪਤਵੰਤੇ ਮੌਜੂਦ ਸਨ।

ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਾਰਦਰਸ਼ੀ ਢੰਗ ਨਾਲ ਆਨਲਾਈਨ ਗਿਰਦਾਵਰੀ ਕਰਵਾ ਕੇ ਦਿਵਾਲੀ ਦੇ ਤਿਉਹਾਰ ਤੋਂ ਪਹਿਲਾਂ ਹੀ ਮੁਆਵਜੇ ਦੀ ਰਾਸ਼ੀ ਪਹਿਲੇ ਪੜਾਅ ਹੇਠ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸਾਨ ਤੇ ਪੰਜਾਬ ਵਾਸੀਆਂ ਦੇ ਹਿਤਾਇਸ਼ੀ ਬਣਕੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਦੇਸ਼ ਵਿੱਚ ਸਭ ਤੋਂ ਵੱਧ ਪ੍ਰਤੀ ਏਕੜ ਮੁਆਵਜ਼ਾ 20 ਹਜ਼ਾਰ ਰੁਪਏ ਦਿੱਤਾ ਹੈ। ਜਦੋਂ ਕਿ ਕੇਂਦਰ ਸਰਕਾਰ ਕੇਵਲ 5000 ਰੁਪਏ ਹੀ ਦਿੰਦੀ ਸੀ।

ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪਿੰਡ ਧਰਮਹੇੜੀ ਦੇ ਕੁਲ 185 ਲਾਭਪਾਤਰੀਆਂ ਨੂੰ 1 ਕਰੋੜ 6 ਲੱਖ 80 ਹਜ਼ਾਰ ਰੁਪਏ ਅਤੇ ਪਿੰਡ ਸੱਸਾ ਗੁੱਜਰਾਂ ਦੇ 95 ਲਾਭਪਾਤਰੀਆਂ ਨੂੰ 54 ਲੱਖ 38 ਹਜਾਰ ਰੁਪਏ ਦੀ ਮੁਆਵਜੇ ਦੀ ਰਾਸ਼ੀ ਵੰਡੀ ਗਈ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਦੂਜੇ ਪਾਸੇ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਪਰੰਤੂ ਪੰਜਾਬ ਹੜ੍ਹ ਨਾਲ ਬੁਰੀ ਤਰ੍ਹਾਂ ਝੰਭਿਆ ਹੋਇਆ ਪਰ ਫੇਰ ਵੀ ਬਿਨ੍ਹਾਂ ਕੇਂਦਰੀ ਮਦਦ ਦੇ ਹੜ੍ਹਾਂ ਦੇ ਝੰਬੇ ਲੋਕਾਂ ਲਈ ਮਿਸ਼ਨ ਚੜ੍ਹਦੀਕਲਾ ਬਣਾ ਕੇ ਰੰਗਲਾ ਪੰਜਾਬ ਰਾਹੀਂ ਫੰਡ ਇਕੱਠੇ ਕਰਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਪੀੜਤ ਜਮੀਨ ਦੇ ਕਿਸਾਨਾਂ ਲਈ ਮੁਫ਼ਤ ਕਣਕ ਦਾ ਬੀਜ ਦੇਣ ਸਮੇਤ ਹੋਰ ਵੀ ਕਈ ਅਹਿਮ ਫੈਸਲੇ ਕੀਤੇ, ਜਿਵੇਂ ਕਿ ਜਿਸ ਦਾ ਖੇਤ, ਉਸਦੀ ਰੇਤ ਅਤੇ ਪਸ਼ੂਆਂ ਤੇ ਨਾਗਰਿਕਾਂ ਲਈ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ।

ਇਸ ਮੌਕੇ ਕੁਲਜੀਤ ਸਿੰਘ ਰੰਧਾਵਾ, ਸਰਪੰਚ ਵਰਿੰਦਰ ਸਿੰਘ, ਸਰਪੰਚ ਰਵੀ ਕੁਮਾਰ, ਮੇਵਾ ਰਾਮ ਅਤੇ ਗੁਰਪ੍ਰੀਤ ਸਿੰਘ ਤੇ ਪਿੰਡਾਂ ਦੇ ਪੰਚ-ਸਰਪੰਚ ਤੇ ਹੋਰ ਪਤਵੰਤੇ ਮੌਜੂਦ ਸਨ।

Scroll to Top