Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 1:32 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਬਹੁਤਕਨੀਕੀ ਕਾਲਜ ਪਟਿਆਲਾ ਵਿਖੇ ਬਾਸਕਟਬਾਲ ਟੂਰਨਾਮੈਂਟ ਯਾਦਗਾਰੀ ਹੋ ਨਿਬੜਿਆ

ਸਰਕਾਰੀ ਬਹੁਤਕਨੀਕੀ ਕਾਲਜ ਪਟਿਆਲਾ ਵਿਖੇ ਬਾਸਕਟਬਾਲ ਟੂਰਨਾਮੈਂਟ ਯਾਦਗਾਰੀ ਹੋ ਨਿਬੜਿਆ

ਪਟਿਆਲਾ, 31 ਅਕਤੂਬਰ : ਪੰਜਾਬ ਟੈਕਨੀਕਲ ਇੰਸਟੀਚਿਊਟਸ ਸਪੋਰਟਸ (ਪੀ.ਟੀ.ਆਈ.ਐਸ) ਵੱਲੋਂ ਸਰਕਾਰੀ ਬਹੁਤਕਨੀਕੀ ਕਾਲਜ ਪਟਿਆਲਾ ਵਿਖੇ ਪ੍ਰਿੰਸੀਪਲ ਜਗਦੇਵ ਸਿੰਘ ਕਾਲੇਕਾ ਦੀ ਅਗਵਾਈ ਹੇਠ ਰਾਜ ਪੱਧਰੀ ਇੰਟਰਪੋਲੀਟੈਕਨਿਕ ਖੇਡਾਂਦੇ ਬਾਸਕਟਬਾਲ ਮੁਕਾਬਲੇ 29 ਅਤੇ 30 ਅਕਤੂਬਰ ਨੂੰ ਸਫਲਤਾ ਪੂਰਵਕ ਕਰਵਾਏ ਗਏ।

ਐਸ.ਆਰ.ਸੀ. ਪ੍ਰਧਾਨ  ਨਵਜੀਤ ਕੌਰ ਗਰੇਵਾਲ ਨੇ ਦੱਸਿਆ ਕਿ ਇਸ ਦੋ ਰੋਜ਼ਾ ਟੂਰਨਾਮੈਂਟ ਵਿੱਚ ਰਾਜ ਭਰ ਦੇ ਵੱਖ ਵੱਖ ਸਰਕਾਰੀ ਅਤੇ ਨਿੱਜੀ ਬਹੁਤਕਨੀਕੀ ਕਾਲਜਾਂ ਦੀਆਂ ਕੁੱਲ 8 ਟੀਮਾਂ ਨੇ ਹਿੱਸਾ ਲਿਆ।

ਬਾਸਕਟਬਾਲ ਲੜਕਿਆਂ ਵਿੱਚ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਨੇ ਪਹਿਲਾ, ਦੇਸ਼  ਭਗਤ ਪੋਲੀਟੈਕਨਿਕ ਕਾਲਜ ਧੂਰੀ ਨੇ ਦੂਸਰਾ ਅਤੇ ਸੀ.ਸੀ.ਈ.ਟੀ. ਚੰਡੀਗੜ੍ਹ ਨੇ ਤੀਜਾ ਸਥਾਨ ਹਾਸਲ ਕੀਤਾ । ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲੇ ਵਿੱਚ ਸੀ.ਸੀ.ਈ.ਟੀ. ਚੰਡੀਗੜ੍ਹ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਬਹੁਤਕਨੀਕੀ ਕਾਲਜ (ਲ) ਅਮ੍ਰਿਤਸਰ ਨੇ ਦੂਜਾ ਸਥਾਨ ਹਾਸਲ ਕੀਤਾ।

ਇਸ ਮੌਕੇ ਤੇ ਪ੍ਰਿੰਸੀਪਲ  ਜਗਦੇਵ ਸਿੰਘ ਕਾਲੇਕਾ ਵੱਲੋ ਜੇਤੂ ਟੀਮਾਂ ਨੂੰ ਟਰਾਫੀ, ਮੈਡਲ ਅਤੇ ਸਰਟੀਫਿਕੇਟ ਵੰਡੇ ਗਏ। ਪ੍ਰਿੰਸੀਪਲ ਨੇ ਖੇਡ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਕਾਲਜਾਂ ਦੇ ਪ੍ਰਿੰਸੀਪਲ, ਇੰਚਾਰਜ਼ਾਂ ਅਤੇ ਖਿਡਾਰੀਆਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ–ਨਾਲ ਖੇਡਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਂਦੇ ਰਹਿਣ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਨੇ ਕਿਹਾ ਕਿ ਇਹ ਖੇਡ ਸਮਾਰੋਹ ਵਿਦਿਆਰਥੀਆਂ ਚ ਖੇਡ ਜ਼ਜਬੇ, ਅਨੁਸਾਸ਼ਨ ਅਤੇ ਟੀਮ ਸਪਿਰਿਟ ਨੂੰ ਵਧਾਉਣ ਦਾ ਮੌਕਾ ਤਾਂ ਪ੍ਰਦਾਨ ਕਰੇਗਾ ਹੀ ਨਾਲ ਹੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ  ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੀ ਵੱਡਾ ਹੁੰਗਾਰਾ ਦੇਵੇਗਾ।

ਇਸ ਦੇ ਨਾਲ ਹੀ ਸਪੋਰਟਸ ਅਫਸਰ  ਤਰੁਨ ਧੀਮਾਨ ਨੇ ਦੱਸਿਆ ਕਿ ਪੰਜਾਬ ਦੇ ਵੱਖ ਵੱਖ ਬਹੁਤਕਨੀਕੀ ਕਾਲਜਾਂ ਵਿੱਚ ਚੱਲ ਰਹੀਆਂ ਰਾਜ ਪੱਧਰੀ  ਇੰਟਰਪੋਲੀਟੈਕਨਿਕ ਖੇਡਾਂ ਵਿੱਚ ਸਰਕਾਰੀ ਬਹੁਤਕਨੀਕੀ ਕਾਲਜ ਪਟਿਆਲਾ ਨੇ  ਸ਼ਾਨਦਾਰ ਪ੍ਰਦਸ਼ਨ ਕਰਦਿਆਂ ਬੈਡਮਿੰਟਨ (ਲੜਕੀਆਂ) ਅਤੇ ਕਬੱਡੀ (ਲੜਕੀਆਂ) ਵਿੱਚ ਪਹਿਲਾ ਸਥਾਨ ਅਤੇ ਟੇਬਲ ਟੈਨਿਸ (ਲੜਕਿਆਂ) ਅਤੇ ਵਾਲੀਬਾਲ (ਲੜਕੀਆਂ) ਵਿੱਚ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਨੇ ਇਸ ਸਫਲਤਾ ਦਾ ਸੇਹਰਾ ਖਿਡਾਰੀਆਂ ਦੀ ਮੇਹਨਤ, ਕੋਚਾਂ ਅਤੇ ਟੀਮ ਇੰਚਾਰਜਾਂ ਵਲੋਂ ਕਰਵਾਈ ਤਿਆਰੀ ਦੇ ਸਿਰ ਬੰਨਿਆ।

ਅੰਤ ਵਿੱਚ  ਸਕੱਤਰ ਐਸ.ਆਰ.ਸੀ.  ਜਸਪ੍ਰੀਤ ਸਿੰਘ  ਨੇ ਸਮੂਹ ਕਮੇਟੀ ਮੈਂਬਰਜ਼, ਸਟਾਫ ਅਤੇ ਵਲੰਟੀਅਰਜ਼ ਦਾ ਧੰਨਵਾਦ ਕੀਤਾ ਜਿਹਨਾਂ  ਨੇ ਟੂਰਨਾਮੈਂਟ ਸਫਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ।

ਇਸ ਮੌਕੇ ਤੇ ਹੋਰਨਾਂ ਤੋ ਇਲਾਵਾ  ਰਵਨੀਤ ਕੌਰ, ਮੁਖੀ ਵਿਭਾਗ ਆਰਕੀਟੈਕਚਰ ਅਸਿਸਟੈਂਟਸ਼ਿਪ , ਡਾ. ਜਗਮਿੰਦਰ ਕੌਰ ਸੇਖੋਂ, ਮੁਖੀ ਵਿਭਾਗ ਐਮ.ਐਲ.ਟੀ., ਨਰਿੰਦਰ ਸਿੰਘ ਢੀਂਡਸਾ ਮੁਖੀ ਵਿਭਾਗ ਕੰਪਿਊਟਰ ਸਾਇੰਸ ਇੰਜੀਨੀਅਰਿੰਗ,  ਚਿਤਰੰਜਨ ਕੁਮਾਰ ਮੁਖੀ ਵਿਭਾਗ ਅਪਲਾਈਡ ਸਾਇੰਸ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

Advertisement
Advertisement
Advertisement
Advertisement
Scroll to Top