Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 14 Oct 2026 | 11:25 pm

+91 90915 01313 , +91 90916 01313

punjabbanni@gmail.com
punjabbani@yahoo.com

ਡੀਸੀ ਆਦਿੱਤਿਆ ਉੱਪਲ ਅਤੇ ਐਸ.ਐਸ.ਪੀ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਦੌਰਾ

ਡੀਸੀ ਆਦਿੱਤਿਆ ਉੱਪਲ ਅਤੇ ਐਸ.ਐਸ.ਪੀ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਦੌਰਾ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ/ਗੁਰਦਾਸਪੁਰ :  ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਵਲੋਂ ਲਗਾਤਾਰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਲਈ ਮਿਲ ਕੇ ਅਪੀਲ ਕੀਤੀ ਜਾ ਰਹੀ ਹੈ।

ਅੱਜ ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਅਤੇ ਉਨ੍ਹਾਂ ਦੇ ਨਾਲ ਬਟਾਲਾ ਦੇ ਐੱਸ ਐੱਸ ਪੀ ਸੁਹੇਲ ਕਾਸਿਮ ਮੀਰ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਗਏ।

ਜਦੋਂ ਉਹ ਇਸ ਖੇਤਰ ਦੇ ਪਿੰਡਾਂ ਦਾ ਦੌਰਾ ਕਰ ਰਹੇ ਸਨ ਤਾਂ ਰਸਤੇ ਵਿੱਚ ਉਨ੍ਹਾਂ ਨੇ ਖੇਤ ਵਿੱਚ ਲੱਗੀ ਅੱਗ ਨੂੰ ਵੇਖ ਕੇ ਤੁਰੰਤ ਖੇਤਾਂ ਵਿੱਚ ਜਾ ਕੇ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ।

ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਪਿੰਡਾਂ ਤੱਕ ਮੁਹੱਈਆ ਕਰਵਾਈ ਗਈ ਹੈ ਅਤੇ ਜਿਲ੍ਹੇ ਵਿੱਚ ਬਹੁਤ ਸਾਰੇ ਕਿਸਾਨਾਂ ਵਲੋਂ ਪਰਾਲੀ ਪ੍ਰਬੰਧਨ ਤਹਿਤ ਬੇਲਿੰਗ ਕੀਤੀ ਜਾ ਰਹੀ ਹੈ। ਪਰ ਫਿਰ ਵੀ ਕੁਝ ਕੁ ਕਿਸਾਨਾਂ ਵਲੋਂ ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫਸਲ ਦੀ ਰਹਿੰਦ ਖੂੰਹਦ ਸਾੜਨ ਵਾਲਿਆਂ ਵਿਰੁੱਧ ਸਖਤ ਕਾਨੂੰਨ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੇ ਸਾਰੇ ਐੱਸ.ਡੀ,ਐੱਮਜ਼, ਪੁਲਿਸ ਅਧਿਕਾਰੀ, ਪਰਾਲੀ ਪਰੋਟੈਕਸ਼ਨ ਫੋਰਸ ਦੀਆਂ ਟੀਮਾਂ, ਕਲੱਸਟਰ ਤੇ ਨੋਡਲ ਅਫਸਰ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਿਲ ਰਹੇ ਹਨ ਅਤੇ ਪਰਾਲੀ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਦੀ ਅਪੀਲ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਉਪਲੱਬਧ ਹੈ। ਜਿਲ੍ਹੇ ਵਿੱਚ ਬਹੁਤ ਸਾਰੇ ਕਿਸਾਨ ਅਤੇ ਗੁੱਜਰ ਭਾਈਚਾਰੇ ਵਲੋਂ ਪਿੰਡਾਂ ਵਿੱਚ ਜਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ ਜਾ ਰਹੀਆਂ ਹਨ, ਜੋ ਬਹੁਤ ਵਧੀਆ ਉਪਰਾਲਾ ਹੈ ਅਤੇ ਬਾਕੀ ਕਿਸਾਨਾਂ ਨੂੰ ਵੀ ਵਾਤਾਵਰਣ ਨੂੰ ਸ਼ੁੱਧ ਰੱਖਣ, ਚੰਗੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਅੱਗੇ ਆਉਣਾ ਚਾਹੀਦਾ ਹੈ

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਜਿਲ੍ਹਾ ਪੱਧਰ ਤੇ ਸਥਾਪਤ ਕੰਟਰੋਲ ਰੂਮ ਨੰਬਰ 01874-266376 ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਪਿੰਡਾਂ ਵਿੱਚ ਤਾਇਨਾਤ ਕਲੱਸਟਰ ਅਤੇ ਨੋਡਲ ਅਫਸਰਾਂ ਵਲੋਂ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਜਾਵੇਗੀ

ਇਸ ਮੌਕੇ ਐਸ.ਐਸ.ਪੀ ਬਟਾਲਾ, ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top