Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 8:31 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

6 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਿਸ਼ਨ ਚੜ੍ਹਦੀਕਲਾ ਤਹਿਤ ਕੀਤੀ ਭਰਪਾਈ

ਦੁਆਰਾ: Punjab Bani ਪ੍ਰਕਾਸ਼ਿਤ :Saturday, 01 November, 2025, 05:19 PM

ਮਾਣਾ, 1 ਨਵੰਬਰ : ਹੜ੍ਹ ਦੋਰਾਨ ਪ੍ਰਭਾਵਿਤ ਹੋਏ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਮਿਸ਼ਨ ਚੜਦੀਕਲਾ ਤਹਿਤ ਨੁਕਸਾਨ ਦੀ ਭਰਪਾਈ ਕਰਨ ਲਈ ਸੂਬੇ ਭਰ ਵਿੱਚ ਬਹੁਤ ਜਲਦੀ ਅਤੇ ਸੁਚਾਰੂ ਢੰਗ ਨਾਲ ਮੁਆਵਜੇ ਦੀ ਰਕਮ ਹੜ੍ਹ ਪੀੜਿਤ ਪਰਿਵਾਰਾਂ ਦੇ ਖਾਤੇ ਵਿੱਚ ਪਾਈ ਗਈ।ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਸਮਾਣਾ ਰਿਚਾ ਗੋਇਲ ਨੇ ਦੱਸਿਆ ਕਿ ਸਬ ਡਵੀਜਨ ਸਮਾਣਾ ਅਧੀਨ 06 ਪਿੰਡ ਰਤਨਹੇੜੀ, ਸਪਰਹੇੜੀ, ਮਰਦਾਹੇੜੀ, ਅਸਮਾਨਪੁਰ, ਮਰੌੜੀ ਅਤੇ ਗੁਰਦਿਆਲਪੁਰਾ ਹੜ ਪ੍ਰਭਾਵਿਤ ਰਹੇ ਹਨ, ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਮੁਆਵਜ਼ਾ ਰਾਸ਼ੀ ਪਹਿਲੇ ਪੜਾਅ ਹੇਠ ਵਿਧਾਇਕ ਹਲਕਾ ਸ਼ੁਤਰਾਣਾ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਦਿਵਾਲੀ ਤੋਂ ਪਹਿਲਾਂ ਹੀ ਪ੍ਰਦਾਨ ਕੀਤੀ ਜਾ ਚੁੱਕੀ ਹੈ ਅਤੇ ਮੁਅਵਾਜੇ ਦੀ ਮੰਨਜੂਰੀ ਪੱਤਰਾਂ ਦੀ ਵੰਡ ਪਿੰਡ ਰਤਨਹੇੜੀ ਅਤੇ ਪਿੰਡ ਸਪਰਹੇੜੀ ਵਿਖੇ ਲਗਾਏ ਗਏ ਕੈਂਪਾਂ ਵਿੱਚ ਕੀਤੀ ਗਈ।

ਰਿਚਾ ਗੋਇਲ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਇਨ੍ਹਾਂ ਪਿੰਡਾਂ ਦੇ ਪ੍ਰਭਾਵਿਤ ਕਿਸਾਨਾਂ ਦੀ ਸਾਰੀ ਜਾਣਕਾਰੀ ਇਕੱਤਰ ਕਰਨ ਉਪਰੰਤ ਇਨਾਂ ਦੇ ਖਾਤਿਆਂ ਵਿੱਚ 20,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ (75 ਤੋਂ 100 ਪ੍ਰਤੀਸ਼ਤ) ਖਰਾਬਾ ਰਾਸ਼ੀ ਟਰਾਂਸਫਰ ਕੀਤੀ ਗਈ ਹੈ।

ਸਬ ਡਵੀਜਨ ਸਮਾਣਾ ਦੇ ਕੁੱਲ 06 ਪਿੰਡਾਂ ਵਿੱਚ 324 ਹੜ ਪੀੜਿਤ ਪਰਿਵਾਰਾਂ ਨੂੰ 1 ਕਰੋੜ 87 ਲੱਖ ਰੁਪਏ ਤਕਸੀਮ ਕੀਤੇ ਗਏ ਹਨ। ਜਿਸ ਵਿੱਚ ਵੱਖ-ਵੱਖ ਕਿਸਾਨਾਂ ਨੇ ਪੰਜਾਬ ਸਰਕਾਰ ਵੱਲੋਂ ਬਿਨ੍ਹਾਂ ਕਿਸੇ ਦੇਰੀ ਦੇ ਮੁਆਵਜਾ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਪਾਉਣ ਲਈ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁਆਵਜੇ ਦੀ ਵੰਡ ਹੜ੍ਹਾਂ ਦੇ ਆਉਣ ਤੋਂ ਬਾਅਦ ਬਹੁਤ ਹੀ ਘੱਟ ਸਮੇਂ ਦੇ ਅੰਦਰ-ਅੰਦਰ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।



Scroll to Top