ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਆਗਾਮੀ ਅਰਬਨ ਲੋਕਲ ਬਾਡੀਜ਼ ਤੇ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਦੀਆਂ ਤਿਆਰੀਆਂ ਸਬੰਧੀ ਕੀਤੀ ਅਹਿਮ ਬੈਠਕ
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਆਗਾਮੀ ਅਰਬਨ ਲੋਕਲ ਬਾਡੀਜ਼ ਤੇ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਦੀਆਂ ਤਿਆਰੀਆਂ ਸਬੰਧੀ ਕੀਤੀ ਅਹਿਮ ਬੈਠਕ
-ਜ਼ਿਲ੍ਹੇ ਦੇ ਸਾਰੇ ਸਰਕਾਰੀ ਕਰਮਚਾਰੀਆਂ ਤੇ ਅਧਿਕਾਰੀਆਂ ਦਾ ਡਾਟਾ ਡਾਇਸ ਸਾਫ਼ਟਵੇਅਰ ‘ਚ ਅੱਪਲੋਡ ਕੀਤਾ ਜਾਵੇ : ਅਨੂਪ੍ਰਿਤਾ ਜੌਹਲ
ਪਟਿਆਲਾ, 22 ਅਗਸਤ:
ਵਧੀਕ ਡਿਪਟੀ ਕਮਿਸ਼ਨਰ -ਕਮ- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੂਪ੍ਰਿਤਾ ਜੌਹਲ ਨੇ ਅੱਜ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਕੇ ਆਗਾਮੀ ਅਰਬਨ ਲੋਕਲ ਬਾਡੀਜ਼ ਤੇ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਮੂਹ ਵਿਭਾਗਾਂ ਨੂੰ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਡਾਟਾ ਡਾਇਸ ਸਾਫ਼ਟਵੇਅਰ ਵਿੱਚ ਅੱਪਲੋਡ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਕਿਹਾ ਕਿ ਆਗਾਮੀ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਹਰੇਕ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਦੀ ਡਿਊਟੀ ਅਹਿਮ ਹੋਵੇਗੀ ਇਸ ਲਈ ਸਾਰੇ ਵਿਭਾਗ ਦੇ ਮੁਖੀ ਆਪਣੇ ਅਧੀਨ ਕੰਮ ਕਰਦੇ ਸਾਰੇ ਮੁਲਾਜ਼ਮਾਂ ਦਾ ਡਾਟਾ 8 ਸਤੰਬਰ ਤੋਂ ਪਹਿਲਾਂ ਪਹਿਲਾਂ ਡਾਇਸ ਸਾਫ਼ਟਵੇਅਰ ਵਿੱਚ ਅੱਪਲੋਡ ਕਰਵਾਉਣਾ ਯਕੀਨੀ ਬਣਾਉਣ।
ਮੀਟਿੰਗ ਦੌਰਾਨ ਜ਼ਿਲ੍ਹਾ ਸੂਚਨਾ ਅਫ਼ਸਰ ਸੰਜੀਵ ਕੁਮਾਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਡਾਇਸ ਸਾਫ਼ਟਵੇਅਰ ‘ਤੇ ਡਾਟਾ ਅੱਪਲੋਡ ਕਰਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀ ਵੈੱਬਸਾਈਟ ‘ਤੇ ਜਾ ਕੇ ਇਲੈੱਕਸ਼ਨ ਵਾਲੇ ਬਟਨ ‘ਤੇ ਜਾ ਕੇ ਆਪਣੇ ਦਫ਼ਤਰ ਦੇ ਸਟਾਫ਼ ਸਬੰਧੀ ਜਾਣਕਾਰੀ ਉਪਲਬਧ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗਾਂ ਦੇ ਦਰਜਾ ਚਾਰ ਕਰਮਚਾਰੀਆਂ ਤੇ ਡਰਾਈਵਰਾਂ ਸਬੰਧੀ ਵੱਖਰੇ ਤੌਰ ‘ਤੇ ਐਕਸਲ ਸ਼ੀਟ ਭਰ ਕੇ ਭੇਜੀ ਜਾਵੇ। ਸੰਜੀਵ ਕੁਮਾਰ ਨੇ ਦੱਸਿਆ ਕਿ ਹਰੇਕ ਸਟਾਫ਼ ਮੈਂਬਰ ਦਾ ਅਹੁਦਾ ਅਤੇ ਦਰਜਾ ਸਹੀ ਤਰ੍ਹਾਂ ਦਰਸਾਇਆ ਜਾਵੇ ਤਾਂ ਜੋ ਚੋਣਾਂ ਦੌਰਾਨ ਕਿਸੇ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।