Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 12:36 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕ ਵੱਲੋਂ ਲਿਖੀ ਗਈ ਗਣਿਤ ਦੀ ਕਿਤਾਬ ਰਿਲੀਜ਼

ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕ ਵੱਲੋਂ ਲਿਖੀ ਗਈ ਗਣਿਤ ਦੀ ਕਿਤਾਬ ਰਿਲੀਜ਼

ਪਟਿਆਲਾ, 6 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਸ੍ਰ ਦਰਸ਼ਨ ਸਿੰਘ ਵੱਲੋਂ ਲਿਖੀ ਗਈ ਗਣਿਤ ਵਿਸ਼ੇ ਦੀ ਕਿਤਾਬ ਰਿਲੀਜ਼ ਕੀਤੀ ਗਈ।

 ਸ੍ਰ ਦਰਸ਼ਨ ਸਿੰਘ ਨੇ ਦੱਸਿਆ ਕਿ ‘ਨਿਊ ਕੰਸੈਪਟਸ ਇਨ ਮੈਥੇਮੈਟਿਕਸ’ ਸਿਰਲੇਖ ਤਹਿਤ ਲਿਖੀ ਇਸ ਕਿਤਾਬ ਵਿੱਚ ਮਾਪਣ ਦੇ ਵਿਕਲਪਿਕ ਤਰੀਕਿਆਂ 2-ਡੀ 3-ਡੀ ਘਣ ਮੂਲ, ਵਰਗ ਮੂਲ, ਬਹੁਪਦ ਸਮੀਕਰਨ ਦੇ ਨਾਲ਼-ਨਾਲ਼ ਜਿਓਮੈਟਰੀ ਦੀ ਵਿਆਖਿਆ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਕਿਤਾਬ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਿੱਧ ਹੋਵੇਗੀ।  ਉਨ੍ਹਾਂ ਇਹ ਵੀ ਦੱਸਿਆ ਕਿ ਇਹ ਕਿਤਾਬ ਸੀਨੀਅਰ ਸੈਕੰਡਰੀ ਜਮਾਤਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗੀ।

 ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਇਸ ਕਦਮ ਦੀ ਸ਼ਲਾਘਾ ਕਰਦੇ ਹੋਏ ਸ੍ਰ ਦਰਸ਼ਨ ਸਿੰਘ ਅਤੇ ਸਕੂਲ ਇੰਚਾਰਜ ਸ੍ਰ ਸਤਵੀਰ ਸਿੰਘ ਗਿੱਲ ਨੂੰ ਵਧਾਈ ਦਿੱਤੀ।

 ਇਸ ਮੌਕੇ ਡਾ. ਬਲਰਾਜ ਸਿੰਘ ਸੈਣੀ , ਡੀਨ ਕਾਲਜ ਵਿਕਾਸ ਕੌਂਸਲ, ਡਾ. ਸ਼ੈਲੀ ਅਰੋੜਾ, ਮੁਖੀ ਗਣਿਤ ਵਿਭਾਗ, ਡਾ. ਬਲਵਿੰਦਰ ਸਿੰਘ, ਮੁਖੀ ਬਾਇਓਟੈਕਨਾਲੋਜੀ ਵਿਭਾਗ, ਸ੍ਰ ਸਤਵੀਰ ਸਿੰਘ ਗਿੱਲ,  ਇੰਚਾਰਜ ਸਕੂਲ ਅਤੇ ਸਕੂਲ ਦੇ ਹੋਰ ਅਧਿਆਪਕ ਜਿਨ੍ਹਾਂ ਵਿੱਚ ਸ੍ਰੀਮਤੀ ਅਮੋਲਜੀਤ ਕੌਰ, ਸ੍ਰੀਮਤੀ ਅੰਜੂ ਮਹਿਤਾ, ਸ੍ਰੀ ਗਗਨਦੀਪ ਸਿੰਘ, ਸ੍ਰੀ ਅਭਿਸ਼ੇਕ ਰਾਣਾ ਸ਼ਾਮਿਲ ਸਨ, ਹਾਜ਼ਰ ਰਹੇ।

Advertisement
Advertisement
Advertisement
Advertisement
Scroll to Top