Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:21 am

+91 90915 01313 , +91 90916 01313

punjabbanni@gmail.com
punjabbani@yahoo.com

ਅਦਾਲਤ ਨੇ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦਾ ਵਧਾਇਆ ਰਿਮਾਂਡ

ਅਦਾਲਤ ਨੇ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦਾ ਵਧਾਇਆ ਰਿਮਾਂਡ

ਚੰਡੀਗੜ੍ਹ, 6 ਨਵੰਬਰ 2025 : ਰਿਸ਼ਵਤਖੋਰੀ ਦੇ ਮਾਮਲੇ ਵਿਚ ਫੜੇ ਗਏ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਚੰਡੀਗੜ੍ਹ ਦੇ ਸੈਕਟਰ-40 ਸਥਿਤ ਰਿਹਾਇਸ਼ ’ਤੇ ਕੀਤੀ ਗਈ ਤਲਾਸ਼ੀ ਦੌਰਾਨ ਜਾਂਚ ਏਜੰਸੀ ਨੂੰ ਜਿਥੇ ਕਾਫੀ ਕੁਝ ਮਿਲਿਆ ਸੀ, ਉਥੇ ਸੀਬੀਆਈ ਨੇ ਭੁੱਲਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਨਵਾਂ ਕੇਸ ਵੀ ਦਰਜ ਕੀਤਾ ਸੀ।

ਹੁਣ ਸੀਬੀਆਈ ਵੱਲੋਂ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਪੁਲੀਸ ਦੇ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਅਤੇ ਉਸਦੇ ਸਾਥੀ ਕ੍ਰਿਸ਼ਨੂੰ ਸ਼ਾਰਦਾ ਨੂੰ ਵੀਰਵਾਰ ਨੂੰ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਭੁੱਲਰ ਨੂੰ ਹੋਰ 5 ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ, ਜਦਕਿ ਕ੍ਰਿਸ਼ਨੂੰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਰੱਖਣ ਦੇ ਆਦੇਸ਼ ਦਿੱਤੇ।

ਇਸ ਤੋਂ ਪਹਿਲਾਂ, 1 ਨਵੰਬਰ ਨੂੰ ਸੀਬੀਆਈ ਨੇ ਭੁੱਲਰ ਨੂੰ ਅਦਾਲਤ ਵਿੱਚ ਪੇਸ਼ ਕਰਕੇ 5 ਦਿਨਾਂ ਦਾ ਰਿਮਾਂਡ ਪ੍ਰਾਪਤ ਕੀਤਾ ਸੀ। ਮਾਮਲਾ 16 ਅਕਤੂਬਰ ਨੂੰ ਸਾਹਮਣੇ ਆਇਆ ਸੀ, ਜਦੋਂ ਕ੍ਰਿਸ਼ਨੂੰ ਸ਼ਾਰਦਾ ਨੂੰ ਇੱਕ ਸਕਰੈਪ ਡੀਲਰ ਤੋਂ ਪੰਜ ਲੱਖ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਸੀਬੀਆਈ ਵਲੋ ਬਹੁਤ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top