Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 2:58 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਬਾਲ ਘਰਾਂ ਦਾ ਅਚਨਚੇਤ ਨਿਰੀਖਣ

ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਬਾਲ ਘਰਾਂ ਦਾ ਅਚਨਚੇਤ ਨਿਰੀਖਣ

ਪਟਿਆਲਾ, 6 ਨਵੰਬਰ :  ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ. ਅਵਤਾਰ ਸਿੰਘ ਨੇ ਅੱਜ ਜ਼ਿਲ੍ਹੇ ਦੇ ਚਿਲਡਰਨ ਹੋਮਜ਼ ਦਾ ਅਚਾਨਕ ਦੌਰਾ ਕਰਦਿਆਂ ਇੱਥੇ ਰਹਿ ਰਹੇ ਬੱਚਿਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਤੇ ਸਿੱਖਿਆ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਐੱਸ. ਓ. ਐੱਸ. ਚਿਲਡ੍ਰਨਜ਼ ਵਿਲੇਜ਼ ਰਾਜਪੁਰਾ, ਚਿਲਡ੍ਰਨ ਹੋਮ ਪਟਿਆਲਾ ਐਟ ਰਾਜਪੁਰਾ, ਮਾਨਸਿਕ ਤੌਰ ‘ਤੇ ਅਪੰਗ ਬੱਚਿਆਂ ਲਈ ਹਾਫ ਵੇਅ ਹੋਮ, ਰਾਜਪੁਰਾ ਅਤੇ ਯਦਵਿੰਦਰ ਪੂਰਣ ਬਾਲ ਨਿਕੇਤਨ, ਪਟਿਆਲਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਤੇ ਸੀਜੇਐਮ ਅਮਨਦੀਪ ਕੰਬੋਜ ਵੀ ਮੌਜੂਦ ਸਨ।

ਜ਼ਿਲ੍ਹਾ ਤੇ ਸੈਸ਼ਨਜ ਜੱਜ ਨੇ ਬੱਚਿਆਂ ਨਾਲ ਉਨ੍ਹਾਂ ਦੀ ਪੜਾਈ, ਭੋਜਨ, ਸ਼ਿਕਾਇਤਾਂ ਤੇ ਦਰਪੇਸ਼ ਸਮੱਸਿਆਵਾਂ ਬਾਰੇ ਗੱਲਬਾਤ ਕਰਦਿਆਂ ਬੱਚਿਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾ ਦਾ ਮੌਕੇ ਉਤੇ ਹੀ ਹੱਲ ਕੀਤਾ ਗਿਆ। ਉਨ੍ਹਾਂ ਨੇ ਸਬੰਧਤ ਸੁਪਰਡੈਂਟਾਂ ਨੂੰ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਦਾ ਖ਼ਿਆਲ ਰੱਖਣ ਲਈ ਵਿਸ਼ੇਸ਼ ਹਦਾਇਤਾਂ ਦਿੰਦਿਆਂ ਕਿਹਾ ਗਿਆ ਕਿ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਵਿੱਚ ਕੋਈ ਕਮੀ ਨਾ ਰਹੇ। ਉਨ੍ਹਾਂ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਚਿਲਡਰਨ ਹੋਮਜ਼ ਦਾ ਸਮੇਂ ਸਮੇਂ ‘ਤੇ ਦੌਰਾ ਕੀਤਾ ਜਾਂਦਾ ਹੈ ਅਤੇ ਇਸੇ ਤਹਿਤ ਹੀ ਇਹ ਦੌਰਾ ਕੀਤਾ ਗਿਆ ਹੈ।

13 ਦਸੰਬਰ 2025 ਨੂੰ ਜ਼ਿਲ੍ਹਾ ਪਟਿਆਲਾ ਵਿੱਚ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ ਜਾਣਕਾਰੀ ਦਿੰਦਿਆਂ ਸੀਜੇਐਮ ਅਮਨਦੀਪ ਕੰਬੋਜ ਨੇ ਲੋਕਾਂ ਨੂੰ ਆਪਣੇ ਵਿਵਾਦਾਂ ਨੈਸਨਲ ਲੋਕ ਅਦਾਲਤ ਅੱਗੇ ਪੇਸ਼ ਕਰਨ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੇ ਕੀਮਤੀ ਸਮੇਂ ਅਤੇ ਮਿਹਨਤ ਦੀ ਕਮਾਈ ਦੀ ਬਚਤ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਬਾਬਤ ਹੋਰ ਵਿਸਤ੍ਰਿਤ ਜਾਣਕਾਰੀ ਵੈਬਸਾਈਟ www.pulsa.gov.in ਜਾਂ NALSA ਹੈਲਪਲਾਈਨ ਨੰਬਰ 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸੰਪਰਕ ਨੰਬਰ 0175-2306500 ਤੋਂ ਲਈ ਜਾ ਸਕਦੀ ਹੈ ।

Advertisement
Advertisement
Advertisement
Advertisement
Scroll to Top