Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 12:48 am

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ

ਪਟਿਆਲਾ, 4 ਨਵੰਬਰ 2025 : ਜੀ.ਐੱਸ.ਐੱਸ.ਡੀ.ਜੀ.ਐੱਸ. ਖ਼ਾਲਸਾ ਕਾਲਜ ਪਟਿਆਲਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਰਪਿਤ ਦੋ ਅਹਿਮ ਗਤੀਵਿਧੀਆਂ ਕੀਤੀਆਂ ਗਈਆਂ, ਜਿਨ੍ਹਾਂ ਨੇ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਸੇਵਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕੀਤਾ।

ਡਿਵੀਨਿਟੀ ਕਲੱਬ ਅਤੇ ਕਾਮਰਸ ਐਂਡ ਮੈਨੇਜਮੈਂਟ ਸਕੂਲ ਵੱਲੋਂ ਕੀਤੀ ਗਈ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਗਤੀਵਿਧੀ ਅਤੇ ਪੋਸਟ ਗ੍ਰੈਜੂਏਟ ਇੰਗਲਿਸ਼ ਅਤੇ ਵਿਦੇਸ਼ੀ ਭਾਸ਼ਾਵਾਂ ਵਿਭਾਗ ਦੇ ‘ਬ੍ਰੇਵ ਹਾਰਟਸ’ ਕਲੱਬ ਵੱਲੋਂ ਆਯੋਜਿਤ ‘ਸਪਰੈਡਿੰਗ ਹੈਪੀਨੈੱਸ’ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਮੁੱਖ ਸਿਧਾਂਤ ਕਿਰਤ ਕਰੋ ਨਾਮ ਜਪੋ ਅਤੇ ਵੰਡ ਛਕੋ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ। ਇਹਨਾਂ ਗਤੀਵਿਧੀਆਂ ਨੇ ਕਾਲਜ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਨੈਤਿਕ ਅਤੇ ਅਧਿਆਤਮਿਕ ਮੁੱਲਾਂ ਨਾਲ ਜੋੜਿਆ ਅਤੇ ਇਸ ਨਾਲ ਵਿਦਿਆਰਥੀਆਂ ਵਿੱਚ ਦਯਾ, ਵੰਡਣ ਅਤੇ ਸੇਵਾ ਦੀ ਭਾਵਨਾ ਦਾ ਪ੍ਰਚਾਰ ਤੇ ਪ੍ਰਸਾਰ ਹੋਇਆ।

ਪਹਿਲੀ ਗਜਤੀਵਿਧੀ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਨੇ ਕੈਂਪਸ ਦੇ ਬਗ਼ੀਚਿਆਂ
ਨੂੰ ਸਾਫ਼ ਕਰਕੇ ‘ਕਿਰਤ ਕਰੋ’ ਦੇ ਸਿਧਾਂਤ ਨੂੰ ਅਪਣਾਇਆ। ਇਸ ਤੋਂ ਬਾਅਦ ਸਾਰੇ ਵਿਦਿਆਰਥੀ ਗੁਰਦੁਆਰਾ ਸਾਹਿਬ ਪਹੁੰਚੇ, ਜਿੱਥੇ ਚੌਪਈ ਸਾਹਿਬ ਤੇ ਅਨੰਦ ਸਾਹਿਬ ਦਾ ਸੰਗਤੀ ਰੂਪ ਵਿੱਚ ਪਾਠ ਅਤੇ ਅਰਦਾਸ ਕੀਤੀ ਗਈ।

ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਤਿਆਰ ਕੀਤਾ ਪ੍ਰਸਾਦ ਵੰਡਿਆ ਗਿਆ। ਪੰਜਾਬੀ ਵਿਭਾਗ ਦੇ ਪ੍ਰੋਫੈਸਰ ਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰੂ ਜੀ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਵਿਸਥਾਰ ਨਾਲ ਗੱਲ ਕੀਤੀ। ਤੀਜੇ ਹਿੱਸੇ ਵਿੱਚ ‘ਵੰਡ ਛਕੋ’ ਅਨੁਸਾਰ ਘਰੋਂ ਲਿਆਂਦਾ ਭੋਜਨ ਸਾਂਝੇ ਰੂਪ ਵਿੱਚ ਵੰਡਿਆ ਗਿਆ। ਜਿਸਨੂੰ ਫੈਕਲਟੀ ਮੈਂਬਰ, ਸਵੀਪਰ, ਸੇਵਾਦਾਰ, ਮਾਲੀ, ਸੁਰੱਖਿਆ ਅਧਿਕਾਰੀ ਅਤੇ ਵਿਦਿਆਰਥੀਆਂ ਪੰਗਤ ਵਿੱਚ ਬੈਠ ਕੇ ਛਕਿਆ

ਦੂਜੀ ਗਤੀਵਿਧੀ ‘ਸਪਰੈਡਿੰਗ ਹੈਪੀਨੈੱਸ’ ਵਿੱਚ ‘ਬ੍ਰੇਵ ਹਾਰਟਸ’ ਕਲੱਬ ਨੇ ਪਟਿਆਲਾ ਸਕੂਲ ਫਾਰ ਦਿ ਡੈਫ ਐਂਡ ਬਲਾਇੰਡ ਦੇ ਵਿਦਿਆਰਥੀਆਂ ਨੂੰ ਭੋਜਨ ਪੈਕਟ ਵੰਡੇ, ਜਿਨ੍ਹਾਂ ਵਿੱਚ ਸੈਂਡਵਿਚ ਅਤੇ ਜੂਸ ਬਾਕਸ ਸ਼ਾਮਲ ਸੀ। ਇਸ ਨਾਲ ਵਿਦਿਆਰਥੀਆਂ ਵਿੱਚ ਦਯਾ ਅਤੇ ਖੁਸ਼ੀ ਦਾ ਭਾਵ ਪੈਦਾ ਹੋਇਆ। ਵਿਭਾਗ ਪ੍ਰਮੁਖ ਡਾ. ਜਸਪ੍ਰੀਤ ਕੌਰ ਨੇ ਇਸ ਮੌਕੇ ਗੁਰੂ ਜੀ ਦੀਆਂ ਸਾਖੀਆਂ ਸੁਣਾਈਆਂ ਅਤੇ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਵੰਡ ਛਕਣ ਨਾਲ ਦੋਹਾਂ ਧਿਰਾਂ ਨੂੰ ਖੁਸ਼ੀ ਮਿਲਦੀ ਹੈ ਅਤੇ ਇਹ ਗਤੀਵਿਧੀ ਹਰ ਸਾਲ ਜਾਰੀ ਰਹੇਗੀ।

ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਭਾਗੀਦਾਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ, ਇਨ੍ਹਾਂ ਗਤੀਵਿਧੀਆਂ ਨੇ ਕਾਲਜ ਨੂੰ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਹੈ। ਵਿਦਿਆਰਥੀਆਂ ਨੂੰ ਇਹਨਾਂ ਨੈਤਿਕ ਅਤੇ ਅਧਿਆਤਮਿਕ ਮੁੱਲਾਂ ਨੂੰ ਅਪਣਾਉਣਾ ਚਾਹੀਦਾ ਹੈ, ਜੋ ਸੇਵਾ ਅਤੇ ਸਾਂਝੇ ਕਾਰਜ ਰਾਹੀਂ ਸਮਾਜ ਨੂੰ ਮਜ਼ਬੂਤ ਕਰਨਗੇ। ਡਿਪਟੀ ਪ੍ਰਿੰਸੀਪਲ ਡਾ. ਜਸਲੀਨ ਕੌਰ ਨੇ ਇਸ ਨੂੰ ਚੰਗਾ ਅਨੁਭਵ ਦੱਸਿਆ ਅਤੇ ਡਿਵੀਨਿਟੀ ਟੀਮ ਨੂੰ ਹੋਰ ਗਤੀਵਿਧੀਆਂ ਲਈ ਵੀ ਪ੍ਰੇਰਿਤ ਕੀਤਾ।

ਡਿਵੀਨਿਟੀ ਕਲੱਬ ਕਨਵੀਨਰ ਡਾ. ਮੰਜੂ ਮਿੱਤਲ ਅਤੇ ‘ਬ੍ਰੇਵ ਹਾਰਟਸ’ ਕਲੱਬ ਦੀ ਕਨਵੀਨਰ ਡਾ. ਨਵਦੀਪ ਕੌਰ ਨੇ ਇਸ ਗਤੀਵਿਧੀ ਦੇ ਆਯੋਜਕਾਂ ਡਾ. ਸੋਨਦੀਪ ਕੌਰ, ਪ੍ਰੋ. ਹਰਮਨਪ੍ਰੀਤ ਕੌਰ, ਪ੍ਰੋ. ਸਤਵੀਰ ਕੌਰ, ਪ੍ਰੋ. ਪੂਜਾ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

Advertisement
Advertisement
Advertisement
Advertisement
Scroll to Top