Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Wednesday, 01 Jul 2026 | 12:26 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਮਲਟੀਪਰਪਜ਼ ਸਕੂਲ ਦੇ ਬਾਸਕਟਬਾਲ ਖਿਡਾਰੀਆਂ ਨੇ ਮਾਰੀਆਂ ਮੱਲਾਂ

ਮਲਟੀਪਰਪਜ਼ ਸਕੂਲ ਦੇ ਬਾਸਕਟਬਾਲ ਖਿਡਾਰੀਆਂ ਨੇ ਮਾਰੀਆਂ ਮੱਲਾਂ

ਪਟਿਆਲਾ, 4 ਨਵੰਬਰ – 69ਵੀਆਂ ਅੰਤਰ ਜ਼ਿਲਾ ਪੰਜਾਬ ਰਾਜ ਖੇਡਾਂ ਵਿੱਚ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਟਿਆਲਾ ਦੀ ਬਾਸਕਟਬਾਲ ਅੰਡਰ-14 ਤਹਿਤ ਲੜਕਿਆਂ ਦੀ ਟੀਮ ਨੇ ਪੰਜਾਬ ਭਰ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ।
ਪੰਜਾਬ ਦੇ ਐਸਏਐਸ ਨਗਰ ਵਿੱਚ ਹੋਈਆਂ ਖੇਡਾਂ ਦੌਰਾਨ ਅੰਡਰ-14 ਦੇ ਖਿਡਾਰੀ ਕੱਦ ਵਿੱਚ ਛੋਟੇ ਪਰ ਹੌਸਲੇ ਵਿੱਚ ਉੱਚੇ ਅਤੇ ਫੁਰਤੀਲੇ ਹੋਣ ਕਰਕੇ ਇਹ ਟੀਮ ਦਰਸ਼ਕਾਂ ਦੀ ਹਰਮਨ ਪਿਆਰੀ ਟੀਮ ਬਣ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਮਲਟੀਪਰਪਜ਼ ਸਕੂਲ ਦੇ ਪ੍ਰਿੰਸੀਪਲ ਵਿਜੇ ਕਪੂਰ ਅਤੇ ਬਾਸਕਟਬਾਲ ਦੇ ਅੰਤਰਰਾਸ਼ਟਰੀ ਰੈਫਰੀ ਅਤੇ ਕੋਚ ਅਮਰਜੋਤ ਸਿੰਘ ਨੇ ਦੱਸਿਆ ਕਿ ਇਸ ਟੀਮ ਨੇ ਲੀਗ ਦੇ ਮੈਚਾਂ ਵਿੱਚ ਮਲੇਰਕੋਟਲਾ ਨੂੰ 48-6, ਰੂਪਨਗਰ ਨੂੰ 37-16 ਅੰਕਾਂ ਨਾਲ, ਪ੍ਰੀ ਕੁਆਰਟਰ ਵਿੱਚ ਤਰਨ ਤਾਰਨ ਨੂੰ 37-17, ਕੁਆਰਟਰ ਫਾਈਨਲ ਵਿੱਚ ਹੁਸ਼ਿਆਰਪੁਰ ਨੂੰ 48-32 ਦੇ ਫਰਕ ਨਾਲ ਹਰਾਇਆ। ਉਹਨਾਂ ਅੱਗੇ ਦੱਸਿਆ ਕਿ ਟੂਰਨਾਮੈਂਟ ਦੇ ਸਭ ਤੋਂ ਫਸਵੇਂ ਮੁਕਾਬਲੇ ਵਿੱਚ ਲੁਧਿਆਣਾ ਤੋਂ 78-74 ਦੇ ਫਰਕ ਨਾਲ ਮੈਚ ਹਾਰੇ ਪਰ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।
ਤੀਸਰੇ ਸਥਾਨ ਲਈ ਰੂਪਨਗਰ ਤੋਂ 57-39 ਦੇ ਫਰਕ ਨਾਲ ਮੈਚ ਜਿੱਤਿਆ। ਜੇਤੂ ਟੀਮ ਦਾ ਸਕੂਲ ਪਹੁੰਚਣ ‘ਤੇ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਦੀ ਅਗਵਾਈ ਹੇਠ ਨਗਦ ਰਾਸ਼ੀ ਨਾਲ ਸਨਮਾਨ ਕੀਤਾ ਗਿਆ। ਇਸ ਦੇ ਨਾਲ ਹੀ ਸੀਨੀਅਰ ਲੈਕਚਰਾਰ ਸੁਖਵਿੰਦਰ ਸਿੰਘ ਨੇ ਬੈਸਟ ਸ਼ੂਟਰ ਹਰਜੋਤ ਸਿੰਘ ਨੂੰ ਵੀ ਨਗਦ ਇਨਾਮ ਨਾਲ ਸਨਮਾਨਿਤ ਕੀਤਾ। ਪ੍ਰਿੰਸੀਪਲ ਵਿਜੇ ਕਪੂਰ ਅਤੇ ਸਮੂਹ ਸਟਾਫ ਮੈਂਬਰਜ ਨੇ ਟੀਮ ਦੇ ਕੋਚ ਅਮਰਜੋਤ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਮੈਨੇਜਰ ਇਕਬਾਲ ਸਿੰਘ, ਮਿਡਲ ਦੇ ਇੰਚਾਰਜ ਮੈਡਮ ਮੀਨਾਕਸ਼ੀ, ਇਰਵਨਦੀਪ ਕੌਰ, ਰਣਜੀਤ ਸਿੰਘ ਬੀਰੋਕੇ ਅਤੇ ਵਿਜੇ ਕੁਮਾਰ ਸਮੇਤ ਹੋਰ ਹਾਜ਼ਰ ਸਨ।
Scroll to Top