Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 12:49 am

+91 90915 01313 , +91 90916 01313

punjabbanni@gmail.com
punjabbani@yahoo.com

" ਸੀ.ਐਮ. ਦੀ ਯੋਗਸ਼ਾਲਾ "ਤਹਿਤ ਯੋਗ ਕਲਾਸਾਂ ਨਾਲ ਲੋਕਾਂ ਵਿੱਚ ਉਤਸ਼ਾਹ

" ਸੀ.ਐਮ. ਦੀ ਯੋਗਸ਼ਾਲਾ "ਤਹਿਤ ਯੋਗ ਕਲਾਸਾਂ ਨਾਲ ਲੋਕਾਂ ਵਿੱਚ ਉਤਸ਼ਾਹ

ਪਟਿਆਲਾ, 04 ਨਵੰਬਰ :  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਮਜਬੂਤ ਬਣਾਉਣ ਲਈ “ਸੀ.ਐਮ. ਦੀ ਯੋਗਸ਼ਾਲਾ” ਮੁਹਿੰਮ ਜਾਰੀ ਹੈ ਜਿਸ ਦਾ ਮੁੱਖ ਉਦੇਸ਼ ਪੰਜਾਬ ਦੇ ਹਰੇਕ ਵਸਨੀਕ ਨੂੰ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ, ਤਣਾਅ ਮੁਕਤ ਰਹਿਣ ਅਤੇ ਪ੍ਰਾਕ੍ਰਿਤਿਕ ਤਰੀਕਿਆਂ ਰਾਹੀਂ ਸਿਹਤਮੰਦ ਬਣਨ ਲਈ ਪ੍ਰੇਰਿਤ ਕਰਨਾ ਹੈ।

ਸੀ.ਐਮ. ਯੋਗਸ਼ਾਲਾ ਤਹਿਤ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਨਿਯਮਤ ਤੌਰ ‘ਤੇ ਯੋਗ ਕਲਾਸਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਹ ਕਲਾਸਾਂ ਸਿਰਫ ਸਵੇਰੇ ਦੇ ਸਮੇਂ ਤੱਕ ਹੀ ਸੀਮਿਤ ਨਹੀਂ ਹਨ, ਸਗੋਂ ਲੋਕਾਂ ਦੀ ਸੁਵਿਧਾ ਮੁਤਾਬਕ ਵੱਖ-ਵੱਖ ਸਮਿਆਂ ‘ ਤੇ ਵੀ ਆਯੋਜਿਤ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਹਰ ਉਮਰ ਅਤੇ ਵਰਗ ਦੇ ਲੋਕ ਇਸ ਵਿੱਚ ਭਾਗ ਲੈ ਸਕਣ।

ਸੀ.ਐਮ. ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ  ਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ  ਰਾਧਾ ਕ੍ਰਿਸ਼ਨਾ ਮੰਦਿਰ ਨੂਰਵਾਲਾ (ਟ੍ਰੇਨਰ ਚਰਨ ਸਿੰਘ) ਰਾਜਪੁਰਾ, ਗੁਰਦੁਆਰਾ ਸਾਹਿਬ ਸਿੰਘ ਯੋਗ (ਟ੍ਰੇਨਰ ਮੌਜੀ) ਨਾਭਾ ਅਤੇ ਵਿਸ਼ਵ ਕਰਮਾ ਮੰਦਿਰ ਘਨੌਰ ਪਟਿਆਲਾ (ਟ੍ਰੇਨਰ ਮਨਦੀਪ ਸਿੰਘ) ‘ਤੇ ਤਜਰਬੇਕਾਰ ਟ੍ਰੇਨਰਾਂ ਦੀ ਰਹਿਨੁਮਾਈ ਹੇਠ ਯੋਗ ਸੈਸ਼ਨ ਨਿਯਮਤ ਤੌਰ ‘ਤੇ ਚਲ ਰਹੇ ਹਨ।

ਇਨ੍ਹਾਂ ਸੈਸ਼ਨਾਂ ਵਿੱਚ ਰਿਲੈਕਸੇਸ਼ਨ, ਧਿਆਨ, ਹੱਸਣ ਦੀ ਥੈਰੇਪੀ, ਤਾਲੀ ਥੈਰੇਪੀ, ਯੌਗ ਆਸਨ ਅਤੇ ਪ੍ਰਾਣਾਯਾਮ ਵਰਗੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਹ ਸਭ ਗਤੀਵਿਧੀਆਂ ਸਰੀਰ ਅਤੇ ਮਨ ਦੋਹਾਂ ਨੂੰ ਸ਼ਾਂਤ, ਸੰਤੁਲਿਤ ਅਤੇ ਤਾਜ਼ਗੀ ਨਾਲ ਭਰਪੂਰ ਕਰਦੀਆਂ ਹਨ। ਵਿਸ਼ੇਸ਼ ਤੌਰ ‘ਤੇ ਯੋਗ ਰਾਹੀਂ ਸਾਂਹ ਪ੍ਰਣਾਲੀ ਨੂੰ ਮਜ਼ਬੂਤ ਬਣਾਇਆ ਜਾਂਦਾ ਹੈ, ਜੋ ਮਨੁੱਖ ਨੂੰ ਤਣਾਅ ਤੋਂ ਮੁਕਤ ਕਰਨ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਂਦਾ ਹੈ।

ਰਜਿੰਦਰ ਸਿੰਘ ਨੇ ਕਿਹਾ ਕਿ ਲੋਕਾਂ ਦੀ ਵੱਧ ਰਹੀ ਦਿਲਚਸਪੀ ਦੇਖ ਕੇ ਹੁਣ ਹੋਰ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਵੀ ਇਹ ਪ੍ਰੋਗਰਾਮ ਵਧਾਏ ਜਾਣਗੇ।

Advertisement
Advertisement
Advertisement
Advertisement
Scroll to Top