Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 12:51 am

+91 90915 01313 , +91 90916 01313

punjabbanni@gmail.com
punjabbani@yahoo.com

ਗੋਬਿੰਦਰ ਸਿੰਘ ਸੋਹਲ ਚਿਤਰਕਾਰ ਸਵਰਗਵਾਸ

ਗੋਬਿੰਦਰ ਸਿੰਘ ਸੋਹਲ ਚਿਤਰਕਾਰ ਸਵਰਗਵਾਸ

ਪਟਿਆਲਾ 4 ਨਵੰਬਰ 2025 : ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਾਹਕਾਰ ਪੇਂਟਿੰਗ ਬਣਾਉਣ ਵਾਲਾ ਚਿਤਰਕਾਰ ਗੋਬਿੰਦਰ
ਸਿੰਘ ਸੋਹਲ 3 ਨਵੰਬਰ 2025 ਨੂੰ ਅਣਗੌਲਿਆਂ ਹੀ ਸਵਰਗ ਸਿਧਾਰ ਗਿਆ। ਉਹ ਲੰਬੇ ਸਮੇਂ ਤੋਂ ਅੱਖਾਂ ਅਤੇ ਗੁਰਦਿਆਂ ਦੀ ਬਿਮਾਰੀ ਤੋਂ
ਪੀੜਤ ਸੀ। ਆਰਥਿਕ ਮਜ਼ਬੂਰੀਆਂ ਕਰਕੇ ਉਸਨੂੰ ਬਿਹਤਰੀਨ ਇਲਾਜ ਨਹੀਂ ਮਿਲ ਸਕਿਆ।

ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਸੰਸਥਾਵਾਂ ਅਤੇ ਪੰਜਾਬ ਸਰਕਾਰ ਨੇ ਪਰਿਵਾਰ ਦੀ ਬਾਂਹ ਨਹੀਂ ਫੜ੍ਹੀ। ਗੋਬਿੰਦਰ ਸੋਹਲ 68 ਸਾਲ ਦਾ ਸੀ। ਉਸਦੇ ਸਵਰਗਵਾਸ ਹੋ ਜਾਣ ‘ਤੇ ਅਮਰਜੀਤ ਸਿੰਘ ਵੜੈਚ ਸਾਬਕਾ ਸਟੇਸ਼ਨ ਡਾਇਰੈਕਟਰ ਆਲ ਇੰਡੀਆ ਰੇਡੀਓ ਪਟਿਆਲਾ ਅਤੇ ਉਜਾਗਰ ਸਿੰਘ ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਹੈ ਕਿ ਕਲਾ ਜਗਤ ਵਿੱਚ ਗੋਬਿੰਦਰ ਸੋਹਲ ਦੀ ਘਾਟ ਹਮੇਸ਼ਾ ਰੜਕਦੀ ਰਹੇਗੀ।

ਉਹ ਆਪਣੇ ਪਿੱਛੇ ਪਤਨੀ ਸੀਮਾ ਸੋਹਲ ਅਤੇ ਦੋਵੇਂ ਅਣਵਿਆਹੇ ਬੱਚੇ ਲੜਕੀ ਸੀਰਤ ਸੋਹਲ ਅਤੇ ਅੰਗਦ
ਸੋਹਲ ਨੂੰ ਛੱਡ ਗਏ ਹਨ। ਅੱਜ ਉਨ੍ਹਾਂ ਦਾ ਤ੍ਰਿਪੜੀ ਸ਼ਮਸ਼ਾਨ ਘਾਟ ਵਿੱਚ ਅੰਤਮ ਸਸਕਾਰ ਪੂਰੇ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਕਰ
ਦਿੱਤਾ ਗਿਆ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਡਾਕਟਰ, ਵਕੀਲ, ਅਦਾਕਾਰ, ਕਲਾਕਾਰ, ਚਿਤਰਕਾਰ ਅਤੇ ਪ੍ਰਮੁੱਖ ਸ਼ਖ਼ਸੀਅਤਾਂ
ਸ਼ਾਮਲ ਹੋਈਆਂ,

ਜਿਨ੍ਹਾਂ ਵਿੱਚ ਵਿਨੋਦ ਕੌਸ਼ਲ ਪ੍ਰਧਾਨ ਪਟਿਆਲਾ ਥੇਟਰ ਫੋਰਮ, ਗੁਰਨੇਕ ਸਿੰਘ ਭੱਟੀ ਜਨਰਲ ਸਕੱਤਰ, ਨਵਲ ਕਿਸ਼ੋਰ,
ਸਾਹਿਤਕਾਰ ਬਲਵਿੰਦਰ ਸਿੰਘ ਭੱਟੀ, ਜਗਜੀਤ ਸਿੰਘ ਸੱਗੂ ਪ੍ਰਧਾਨ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ, ਅਮਰਜੀਤ ਸਿੰਘ
ਰਾਮਗੜ੍ਹੀਆ, ਭਗਵਾਨ ਸ੍ਰੀ ਵਿਸ਼ਕਰਮਾ ਮੰਦਰ ਕਮੇਟੀ, ਅਵਤਾਰ ਸਿੰਘ ਨਨਹੇੜਾ ਪ੍ਰਧਾਨ ਕੰਬਾਈਨ ਐਂਡ ਐਗਰੀਕਲਚਰ
ਇਮਪਲੀਮੈਂਟਸ ਵੈਲਫੇਅਰ ਐਸੋਸੀਏਸ਼ਨ ਨਾਭਾ ਸ਼ਾਮਲ ਹਨ। ਚਿਖਾ ਨੂੰ ਅਗਨੀ ਗਵਿੰਦਰ ਸੋਹਲ ਦੇ ਸਪੁੱਤਰ ਅੰਗਦ ਸੋਹਲ ਨੇ
ਵਿਖਾਈ। ਅੰਤਮ ਅਰਦਾਸ 15 ਨਵੰਬਰ ਨੂੰ ਪਿੰਡ ਬਾਰਨ ਵਿਖੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ।

Advertisement
Advertisement
Advertisement
Advertisement
Scroll to Top