Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 12:49 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਵਰਕਸ਼ਾਪ ਕਰਵਾਈ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਵਰਕਸ਼ਾਪ ਕਰਵਾਈ

ਪਟਿਆਲਾ, 4 ਨਵੰਬਰ :  ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਨਾਰੀ ਅਧਿਐਨ ਕੇਂਦਰ ਦੇ ਸਹਿਯੋਗ ਨਾਲ ‘ਲਿੰਗਿਕ ਸੰਵੇਦਨਸ਼ੀਲਤਾ’ ਵਿਸ਼ੇ ‘ਤੇ ਇਕ-ਰੋਜ਼ਾ ਵਰਕਸ਼ਾਪ ਦਾ ਆਯੋਜਨ ਸੈਮੀਨਾਰ ਹਾਲ ਵਿਖੇ ਕੀਤਾ ਗਿਆ। ਇਸ ਵਰਕਸ਼ਾਪ ਦੇ ਪ੍ਰਧਾਨਗੀ ਮੰਡਲ ਵਿੱਚ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ਪੰਜਾਬੀ ਤੋਂ ਇਲਾਵਾ ਨਾਰੀ ਅਧਿਐਨ ਕੇਂਦਰ ਦੇ ਡਾਇਰੈਕਟਰ ਡਾ. ਹਰਪ੍ਰੀਤ ਕੌਰ, ਵਿਸ਼ੇਸ਼ ਵਕਤਾ ਡਾ. ਸੁਖਵਿੰਦਰ ਸਿੰਘ, ਡਾ. ਅਮਨਦੀਪ ਕੌਰ ਸ਼ਾਮਿਲ ਹੋਏ।
      ਵਰਕਸ਼ਾਪ ਦੇ ਆਰੰਭ ਵਿੱਚ ਡਾ.  ਰਾਜਵੰਤ ਕੌਰ ਪੰਜਾਬੀ ਨੇ ਲਿੰਗਿਕ ਸੰਵੇਦਨਸ਼ੀਲਤਾ ਵਿਸ਼ੇ ‘ਤੇ ਕਰਵਾਈ ਜਾ ਰਹੀ ਵਰਕਸ਼ਾਪ ਦੇ ਮੂਲ ਮਨੋਰਥ ਬਾਰੇ ਵਿਸਥਾਰ ਸਹਿਤ ਚਾਨਣਾ ਪਾਉਂਦੇ ਹੋਏ ਕਿਹਾ ਕਿ ਸਾਹਿਤ ਅਤੇ ਸਮਾਜ ਦੇ ਹਵਾਲੇ ਨਾਲ ਅਜਿਹੇ ਵਿਸ਼ਿਆਂ ਬਾਰੇ ਨਵੀਂ ਪੀੜ੍ਹੀ ਨੂੰ ਚੇਤਨ ਕਰਨਾ ਵਰਤਮਾਨ ਸਮੇਂ ਦੀ ਮਹੱਤਵਪੂਰਨ ਲੋੜ ਹੈ।
ਉਨ੍ਹਾਂ ਨੇ ਭਾਰਤ ਦੇ ਇਤਿਹਾਸ ਤੋਂ ਲੈ ਕੇ ਹੁਣ ਤਕ ਪੁਰਸ਼ਾਂ, ਮਹਿਲਾਵਾਂ ਅਤੇ ਥਰਡ ਜੈਂਡਜ ਦੀ ਸਥਿਤੀ ਦੇ ਸੰਦਰਭ ਵਿਚ ਪ੍ਰਾਚੀਨ ਕਾਲ, ਮੱਧ ਕਾਲ ਅਤੇ ਆਧੁਨਿਕ ਕਾਲ ਦੀਆਂ ਪਰਤਾਂ ਫਰੋਲਦਿਆਂ ਕੁਝ ਕੁਪ੍ਰਥਾਵਾਂ ਦੀਆਂ ਉਦਾਹਰਨਾਂ ਰਾਹੀਂ ਵਰਕਸ਼ਾਪ ਦੀ ਸਾਰਥਕਤਾ ‘ਤੇ ਚਾਨਣਾ ਪਾਇਆ। ਵਰਕਸ਼ਾਪ ਦੀ ਪ੍ਰਧਾਨਗੀ ਕਰ ਰਹੇ ਡ. ਹਰਪ੍ਰੀਤ ਕੌਰ ਨੇ ਵਰਕਸ਼ਾਂਪ ਵਿਚ ਸ਼ਾਮਲ ਖੋਜਾਰਥੀਆਂ–ਵਿਦਿਆਰਥੀਆਂ ਨੂੰ ਲਿੰਗਿਕ ਅਸਮਾਨਤਾ ਦੂਰ ਕਰਨ, ਇੱਕ–ਦੂਜੇ ਪ੍ਰਤੀ ਸਨਮਾਨ ਦੀ ਭਾਵਨਾ ਪੈਦਾ ਕਰਨ, ਲਿੰਗ ਦੇ ਅਧਾਰ ‘ਤੇ ਹੁੰਦੀ ਹਿੰਸਾ, ਪਰੇਸ਼ਾਨੀ ਅਤੇ ਭੇਦਭਾਵ ਨੂੰ ਰੋਕਣ ਅਤੇ ਸਭ ਨੂੰ ਅੱਗੇ ਵਧਣ ਦੇ ਇੱਕ–ਸਮਾਨ ਮੌਕੇ ਦੇਣ ਦੀ ਪ੍ਰੇਰਣਾ ਸੰਬੰਧੀ ਅਹਿਮ ਨੁਕਤੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਇੱਕ–ਦੂਜੇ ਦੇ ਜਜ਼ਬਾਤ ਦੀ ਕਦਰ ਕਰਦੇ ਹੋਏ ਸਮਾਜ ਵਿੱਚ ਸੰਤੁਲਨ ਕਿਵੇਂ ਬਰਕਰਾਰ ਰੱਖਿਆ ਜਾ ਸਕਦਾ ਹੈ।
 ਇਸ ਵਰਕਸ਼ਾਪ ਵਿੱਚ ਵਿਸ਼ੇਸ਼ ਵਕਤਾ ਵਜੋਂ ਪਹੁੰਚੇ ਡਾ. ਸੁਖਵਿੰਦਰ ਸਿੰਘ ਨੇ  ਵਿਦਿਆਰਥੀਆਂ ਨਾਲ ਸੰਵਾਦ ਰਚਾਉਂਦਿਆਂ ਕਿਹਾ ਕਿ ਸਾਡੇ ਸਮਾਜ ਵਿੱਚ ਮਹਿਲਾਵਾਂ, ਪੁਰਸ਼ਾਂ ਅਤੇ ਥਰਡ ਜੈਂਡਰ ਨਾਲ ਹੋਣ ਵਾਲੇ ਭੇਦ–ਭਾਵ ਨੂੰ ਘਟਾਉਣਾ ਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨਾ ਸਾਡਾ ਫਰਜ਼ ਹੈ।
ਉਨ੍ਹਾਂ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਸਮਾਜ ਤੇ ਸੋਸ਼ਲ ਮੀਡੀਆ ‘ਤੇ ਪਈ ਸਮੱਗਰੀ ਦੇ ਹਵਾਲੇ ਨਾਲ ਬਾਖੂਬੀ ਜਵਾਬ ਦਿੱਤੇ। ਉਨ੍ਹਾਂ ਅਨੁਸਾਰ ਲਿੰਗਿਕ ਸੰਵੇਦਨਸ਼ੀਲਤਾ ਵਰਗੇ ਵਿਸ਼ੇ ‘ਤੇ ਅਜਿਹੀਆਂ ਵਰਕਸ਼ਾਪਾਂ ਕਰਵਾਉਣਾ ਸਮੇਂ ਦੀ ਅਹਿਮ ਲੋੜ ਹੈ ਤਾਂ ਜੋ ਮਨੁੱਖੀ ਸਮਾਜ ਵਿੱਚ ਇਸ ਵਿਸ਼ੇ ਬਾਰੇ ਭਰਮ–ਭੁਲੇਖਿਆਂ, ਅਸਪਸ਼ਟਤਾਵਾਂ ਅਤੇ ਵੰਗਾਰਾਂ ਆਦਿ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਜਾ ਸਕੇ। ਸਮਾਗਮ ਦਾ ਸੰਚਾਲਨ ਡਾ. ਰਾਜਵਿੰਦਰ ਸਿੰਘ ਅਤੇ ਸਰੋਤਿਆਂ ਦਾ ਧੰਨਵਾਦ ਡਾ. ਰਾਜਮਹਿੰਦਰ ਕੌਰ ਨੇ ਕੀਤਾ।
ਇਸ ਵਰਕਸ਼ਾਪ ਵਿੱਚ ਡਾ. ਗੁਰਮੁਖ ਸਿੰਘ, ਡਾ. ਗੁਰਸੇਵਕ ਸਿੰਘ ਲੰਬੀ, ਡਾ. ਗੁਰਉਪਦੇਸ਼ ਕੌਰ, ਡਾ. ਜਸਵੀਰ ਕੌਰ, ਡਾ. ਰਵਿੰਦਰ ਕੌਰ, ਡਾ. ਗੁਰਪ੍ਰੀਤ ਸਿੰਘ, ਡਾ. ਸਰਬਜੀਤ ਕੌਰ, ਡਾ. ਮਨਿੰਦਰ ਕੌਰ ਅਤੇ ਡਾ. ਗਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਸਰੋਤੇ ਹਾਜ਼ਰ ਸਨ। ਇਸ ਮੌਕੇ ਮੁਖੀ ਡਾ.  ਰਾਜਵੰਤ ਕੌਰ ਪੰਜਾਬੀ ਵੱਲੋਂ ਆਏ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ।
Advertisement
Advertisement
Advertisement
Advertisement
Scroll to Top