Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 10:35 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਦੇ ਹਰ ਵਾਰਡ ' ਚ ਵਿਕਾਸ ਕਾਰਜ ਜਾਰੀ - ਅਜੀਤਪਾਲ ਸਿੰਘ ਕੋਹਲੀ

ਪਟਿਆਲਾ ਦੇ ਹਰ ਵਾਰਡ ' ਚ ਵਿਕਾਸ ਕਾਰਜ ਜਾਰੀ - ਅਜੀਤਪਾਲ ਸਿੰਘ ਕੋਹਲੀ

ਪਟਿਆਲਾ 4 , ਨਵੰਬਰ : ਸ਼ਹਿਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਪਟਿਆਲਾ ਦੇ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਸ. ਕੁੰਦਨ ਗੋਗੀਆ ਵੱਲੋਂ ਵਾਰਡ ਨੰਬਰ 49 ਵਿੱਚ 70 ਲੱਖ ਰੁਪਏ ਦੀ ਲਾਗਤ ਨਾਲ ਸੜਕ ਅਤੇ ਸੀਵਰੇਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸ਼ਹਿਰਾਂ ਵਿੱਚ ਢਾਂਚਾਗਤ ਸੁਧਾਰ ਲਈ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ।

ਇਸ ਮੌਕੇ ਸ. ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਵਾਰਡ ਨੰਬਰ 49 ਵਿੱਚ ਕਾਫ਼ੀ ਸਮੇਂ ਤੋਂ ਸੜਕਾਂ ਅਤੇ ਸੀਵਰੇਜ ਦੀ ਹਾਲਤ ਖਰਾਬ ਸੀ, ਜਿਸ ਕਾਰਨ ਸਥਾਨਕ ਨਿਵਾਸੀਆਂ ਨੂੰ ਦਿਨਚਰਿਆ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਲੋਕਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਇੱਥੇ ਪੂਰੀ ਤਰ੍ਹਾਂ ਨਵੀਆਂ ਸੜਕਾਂ ਤੇ ਅਧੁਨਿਕ ਸੀਵਰੇਜ ਪ੍ਰਣਾਲੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਵਾਰਡ ਵਿੱਚ ਸਮਾਨ ਵਿਕਾਸ ਕਰਨਾ ਅਤੇ ਲੋਕਾਂ ਨੂੰ ਸੁਵਿਧਾਵਾਂ ਉਪਲਬਧ ਕਰਵਾਉਣਾ ਹੈ।

ਮੇਅਰ ਸ. ਕੁੰਦਨ ਗੋਗੀਆ ਨੇ ਕਿਹਾ ਕਿ ਪਟਿਆਲਾ ਨਗਰ ਨਿਗਮ ਸ਼ਹਿਰ ਦੇ ਹਰੇਕ ਹਿੱਸੇ ਵਿੱਚ ਸਫਾਈ, ਪਾਣੀ, ਰੋਸ਼ਨੀ ਅਤੇ ਸੜਕਾਂ ਵਰਗੀਆਂ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 49 ਵਿੱਚ ਸ਼ੁਰੂ ਹੋਏ ਇਹ ਕੰਮ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਵੱਲ ਇੱਕ ਵੱਡਾ ਕਦਮ ਹੈ। ਇਸ ਪ੍ਰੋਜੈਕਟ ਦੇ ਪੂਰਾ ਹੋਣ ਤੋਂ ਬਾਅਦ ਨਾ ਸਿਰਫ਼ ਆਵਾਜਾਈ ਸੁਚਾਰੂ ਹੋਵੇਗੀ, ਸਗੋਂ ਸੀਵਰੇਜ ਦੀਆਂ ਸਮੱਸਿਆਵਾਂ ਤੋਂ ਵੀ ਮੁਕਤੀ ਮਿਲੇਗੀ।

ਇਸ ਮੌਕੇ ਉਨ੍ਹਾਂ ਨੇ ਸਥਾਨਕ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ‘ਤੇ ਖਾਸ ਧਿਆਨ ਰੱਖਿਆ ਜਾਵੇਗਾ ਅਤੇ ਇਹ ਕੰਮ ਨਿਰਧਾਰਿਤ ਸਮੇਂ ਵਿੱਚ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਟੀਮ ਹਰ ਪੱਧਰ ‘ਤੇ ਨਿਗਰਾਨੀ ਕਰੇਗੀ ਤਾਂ ਜੋ ਪੈਸੇ ਦੀ ਪੂਰੀ ਵਰਤੋਂ ਵਿਕਾਸ ਕਾਰਜਾਂ ਲਈ ਹੋਵੇ।

ਇਸ ਮੌਕੇ ਕਈ ਕੌਂਸਲਰਾਂ, ਸਥਾਨਕ ਨੇਤਾਵਾਂ ਅਤੇ ਇਲਾਕਾ ਨਿਵਾਸੀਆਂ ਨੇ ਵਿਧਾਇਕ ਅਤੇ ਮੇਅਰ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਇਲਾਕੇ ਦੀਆਂ ਜਰੂਰਤਾਂ ਨੂੰ ਸਮਝਦੇ ਹੋਏ ਤੁਰੰਤ ਕਾਰਵਾਈ ਕੀਤੀ। ਲੋਕਾਂ ਨੇ ਆਸ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਪਟਿਆਲਾ ਸ਼ਹਿਰ ਨੂੰ ਹੋਰ ਸੁਵਿਧਾਜਨਕ ਅਤੇ ਖੂਬਸੂਰਤ ਬਣਾਉਣ ਲਈ ਅਜੇ ਹੋਰ ਵੀ ਕਈ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।

ਇਸ ਮੌਕੇ ਸ. ਕੋਹਲੀ ਨੇ ਕਿਹਾ ਕਿ “ਅਸੀਂ ਪਟਿਆਲਾ ਨੂੰ ਸਾਫ਼, ਸੁੰਦਰ ਤੇ ਵਿਕਸਤ ਸ਼ਹਿਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਲੋਕਾਂ ਦੇ ਸਹਿਯੋਗ ਨਾਲ ਹਰ ਵਾਰਡ ਵਿੱਚ ਸਮਾਨ ਵਿਕਾਸ ਕਰਨਾ ਸਾਡੀ ਪਹਿਲ ਹੈ।
ਇਸ ਮੌਕੇ ਵਾਰਡ ਨੰਬਰ 49 ਤੋਂ ਐਮ ਸੀ ਨੇਹਾ ਸਿੱਧੂ ਤੋਂ ਇਲਾਵਾ ਇਲਾਕਾ ਨਿਵਾਸੀ ਮੌਜੂਦ ਸਨ।

Advertisement
Advertisement
Advertisement
Advertisement
Scroll to Top