Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:20 am

+91 90915 01313 , +91 90916 01313

punjabbanni@gmail.com
punjabbani@yahoo.com

ਦਹਿਸ਼ਤਗਰਦਾਂ ਤੇ ਸੁਰਖਿਆ ਬਲਾਂ ਵਿਚਾਲੇ ਹੋਇਆ ਮੁਕਾਬਲਾ

ਦਹਿਸ਼ਤਗਰਦਾਂ ਤੇ ਸੁਰਖਿਆ ਬਲਾਂ ਵਿਚਾਲੇ ਹੋਇਆ ਮੁਕਾਬਲਾ

ਜੰਮੂ, 5 ਨਵੰਬਰ 2025 : ਜੰਮੂ ਕਸ਼ਮੀਰ ਦੇ ਕਿਸਤਵਾੜਾ ਵਿਚ ਸੁਰਖਿਆ ਬਲਾਂ ਤੇ ਅਤਵਾਦੀਆਂ ਵਿਚ ਮੁਕਾਬਲੇ ਦੀ ਸੂਚਨਾ ਹੈ, ਜਿਸ ਸਬੰਧੀ ਦਿ ਵ੍ਹਾਈਟ ਨਾਈਟ ਕੋਰਪਸ ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਜਾਰੀ ਬਿਆਨ ਵਿੱਚ ਦੱਸਿਆ ਕਿ ਸਵੇਰੇ ਛੱਤਰੂ ਖੇਤਰ ਵਿੱਚ ਜਦੋਂ ਖਾਸ ਇਨਪੁੱਟ ਦੇ ਆਧਾਰ ‘ਤੇ ਸਰਚ ਓਪਰੇਸ਼ਨ ਸ਼ੁਰੂ ਕੀਤਾ ਗਿਆ, ਤਦ ਸੁਰੱਖਿਆ ਬਲਾਂ ਦੀ ਟੀਮ ਦਾ ਦਹਿਸ਼ਤਗਰਦਾਂ ਨਾਲ ਸਿੱਧਾ ਟਾਕਰਾ ਹੋ ਗਿਆ।

ਕੋਰਪਸ ਨੇ ਪੁਸ਼ਟੀ ਕੀਤੀ ਕਿ ਮੁਕਾਬਲਾ ਇਸ ਵੇਲੇ ਵੀ ਜਾਰੀ ਹੈ ਤੇ ਇਲਾਕੇ ‘ਚ ਘੇਰਾ ਹੋਰ ਤੰਗ ਕੀਤਾ ਗਿਆ ਹੈ।
ਜਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਦਹਿਸ਼ਤਗਰਦਾਂ ਵਿਚਾਲੇ ਭਿੜੰਤ ਹੋਈ। ਮੁਕਾਬਲੇ ਦੌਰਾਨ ਇੱਕ ਜਵਾਨ ਹਲਕਾ ਜ਼ਖ਼ਮੀ ਹੋਇਆ ਹੈ। ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਚਲਾਈ ਗਈ ਇਸ ਸੰਯੁਕਤ ਕਾਰਵਾਈ ਵਿੱਚ ਸੈਨਾ ਅਤੇ ਜੰਮੂ-ਕਸ਼ਮੀਰ ਪੁਲੀਸ ਨੇ ਦੋ ਤੋਂ ਤਿੰਨ ਅਤਿਵਾਦੀਆਂ ਨੂੰ ਘੇਰਿਆ ਹੋਇਆ ਹੈ।

ਸੈਨਾ ਦੇ ਅਧਿਕਾਰੀਆਂ ਮੁਤਾਬਕ ਪਹਾੜੀ ਖੇਤਰਾਂ ਵਿੱਚ ਅਤਿਵਾਦੀ ਗਤੀਵਿਧੀਆਂ ‘ਤੇ ਪਿਛਲੇ ਕਈ ਮਹੀਨਿਆਂ ਤੋਂ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ। ਡੋਡਾ ਅਤੇ ਊਧਮਪੁਰ ਜ਼ਿਲ੍ਹਿਆਂ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ‘ਚ ਹਾਲ ਹੀ ‘ਚ ਕਈ ਮੁਕਾਬਲੇ ਹੋਏ ਹਨ। ਹੁਣ ਆਪੇ਼ਸਨ ਚਲ ਰਿਹਾ ਹੈ।

Advertisement
Advertisement
Advertisement
Advertisement
Scroll to Top