Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Sunday, 02 Aug 2026 | 1:35 am

+91 90915 01313 , +91 90916 01313

punjabbanni@gmail.com
punjabbani@yahoo.com

ਮੋਦੀ : ਵਿਰੋਧੀਆਂ ’ਤੇ ਵੋਟ ਬੈਂਕ ਦੀ ਸਿਆਸਤ ਤੇ ਧਾਰਮਿਕ ਅਣਦਿੱਖੀ ਦੇ ਦੋਸ਼

ਮੋਦੀ : ਵਿਰੋਧੀਆਂ ’ਤੇ ਵੋਟ ਬੈਂਕ ਦੀ ਸਿਆਸਤ ਤੇ ਧਾਰਮਿਕ ਅਣਦਿੱਖੀ ਦੇ ਦੋਸ਼

ਬਿਹਾਰ, 6 ਨਵੰਬਰ 2025 : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਕ ਰੈਲੀ ਦੌਰਾਨ ਆਰਜੇਡੀ-ਕਾਂਗਰਸ ਗਠਜੋੜ ਨੂੰ ਆਪਣੇ ਬਿਆਨਾਂ ਨਾਲ ਜਮਕੇ ਧੋਇਆ ਹੈ। ਮੋਦੀ ਨੇ ਦੋਸ਼ ਲਗਾਇਆ ਕਿ ਵਿਰੋਧੀ ਆਗੂ ਦਲਿਤਾਂ ਅਤੇ ਪਿੱਛੜੇ ਵਰਗਾਂ ਨਾਲ ਸੱਚੀ ਹਮਦਰਦੀ ਨਹੀਂ ਰੱਖਦੇ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਜੋ ਉਹ ਨਿਸ਼ਾਦ ਰਾਜ, ਮਾਤਾ ਸ਼ਬਰੀ ਅਤੇ ਮਹਾਰਿਸ਼ੀ ਵਾਲਮੀਕਿ ਨੂੰ ਸਮਰਪਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਲਈ ਅਯੋਧਿਆ ਜਾਣ ਤੋਂ ਵੀ ਕਤਰਾਉਂਦੇ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਬਿਹਾਰ ਦੇ ਲੋਕ ਅੱਜ ਵਿਕਾਸ ਦੇ ਨਾਮ ’ਤੇ ਵੋਟ ਪਾ ਰਹੇ ਹਨ ਅਤੇ ਉਹ ਇਸ ਵਾਅਦੇ ’ਤੇ ਕਾਇਮ ਹਨ ਕਿ “ਜੰਗਲਰਾਜ” ਦੇ ਦੌਰ ਵੱਲ ਮੁੜ ਕੇ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਵਿਰੋਧੀ ਪੱਖ ਵੋਟ ਬੈਂਕ ਦੀ ਸਿਆਸਤ ਵਿੱਚ ਇੰਨਾ ਡੁੱਬ ਗਿਆ ਹੈ ਕਿ ਉਹ ਘੁਸਪੈਠੀਆਂ ਪ੍ਰਤੀ ਨਰਮ ਰੁਖ ਰੱਖਦਾ ਹੈ ਅਤੇ ਭਗਵਾਨ ਰਾਮ ਤੇ ਛਠੀ ਮਈਆ ਵਰਗੇ ਧਾਰਮਿਕ ਪ੍ਰਤੀਕਾਂ ਨੂੰ ਨਾਪਸੰਦ ਕਰਦਾ ਹੈ।

Scroll to Top