Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 5:56 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ  ਲੜਕੀਆਂ ਦੇ ਕਰਾਟੇ ਮੁਕਾਬਲਿਆਂ ਦਾ ਹੋਇਆ ਅਗਾਜ਼

ਦੁਆਰਾ: Punjab Bani ਪ੍ਰਕਾਸ਼ਿਤ :Tuesday, 28 October, 2025, 07:17 PM

ਪਟਿਆਲਾ, 28 ਅਕਤੂਬਰ :  ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਅੰਤਰ ਜਿਲਾ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।

ਇਸ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜਿਲਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਲੜਕੀਆਂ ਦੇ ਅੰਤਰ ਜ਼ਿਲ੍ਹਾ ਕਰਾਟੇ ਮੁਕਾਬਲੇ ਪਟਿਆਲਾ ਵਿਖੇ  ਕਰਵਾਏ ਜਾ ਰਹੇ ਹਨ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਡੀਐਸਸੀ ਡਾ ਦਲਜੀਤ ਸਿੰਘ ਨੇ ਦੱਸਿਆ ਅੰਡਰ 14/17/19 ਲੜਕੀਆਂ ਦੇ ਕਰਾਟੇ ਮੁਕਾਬਲੇ  ਜਿਲਾਂ ਟੂਰਨਾਮੈਂਟ ਕਮੇਟੀ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਪੀਐਮਸ੍ਰੀ ਸਰਕਾਰੀ ਕੋਐਡ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਮਿਤੀ 28 ਅਕਤੂਬਰ ਤੋਂ 31 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ।

ਖੇਡ ਇੰਚਾਰਜ ਜਸਪਾਲ ਸਿੰਘ ਸਟੇਟ ਅਵਾਰਡੀ ਪ੍ਰਿੰਸੀਪਲ ਮੰਡੋਰ,ਟੂਰਨਾਮੈਂਟ ਮੈਸ ਕਮੇਟੀ ਇੰਚਾਰਜ ਰਾਜ ਕੁਮਾਰ ਪ੍ਰਿੰਸੀਪਲ ਨੋਗਾਵਾਂ,ਭਾਰ ਤੋਲਨ ਕਮੇਟੀ ਇੰਚਾਰਜ ਸੰਜਨਾ ਗਰਗ ਪ੍ਰਿੰਸੀਪਲ ਮਸ਼ੀਗਣ,ਰਿਹਾਇਸ਼ ਕਮੇਟੀ ਇੰਚਾਰਜ ਹਰਿੰਦਰ ਸਿੰਘ ਪ੍ਰਿੰਸੀਪਲ ਲੰਗ,ਰਜਿਸਟਰੇਸ਼ਨ ਕਮੇਟੀ ਇਨਚਾਰਜ ਬਿਕਰਮਜੀਤ ਸਿੰਘ ਪ੍ਰਿੰਸੀਪਲ ਬਲਬੇੜਾ ਡਿਊਟੀ ਨਿਭਾ ਰਹੇ ਹਨ।ਅੱਜ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।

ਇਸ ਮੌਕੇ ਤੇ ਅਬਜਰਵਰ ਰਜਨੀਸ਼ ਨੰਦਾ,ਰਾਜੇਸ਼ ਕੁਮਾਰ, ਨਿਖਿਲ ਹੰਸ,ਅਰਮਾਨ ਸਿੰਘ ਕੋਚ,ਰਾਜੇਸ਼ ਕੁਮਾਰ ਜਲੰਧਰ, ਰਾਜਿੰਦਰ ਸਿੰਘ,ਗੁਰਪ੍ਰੀਤ ਸਿੰਘ ਟਿਵਾਣਾ,ਗੁਰਪ੍ਰੀਤ ਸਿੰਘ ਝੰਡਾ,ਬਜਰੰਗ ਕੋਚ,ਸੁਰਜੀਤ ਸਿੰਘ ਵਾਲੀਆ ਕੋਚ, ਗੁਰਪਿਆਰ ਸਿੰਘ,ਸ਼ੰਕਰ ਨੇਗੀ, ਹਰਦੀਪ ਸਿੰਘ,ਸੁਰਿੰਦਰ ਪਾਲ ਸਿੰਘ,ਸਤਵਿੰਦਰ ਸਿੰਘ ਕੋਚ, ਮੁਹੰਮਦ ਸ਼ਾਹਿਦ ਹਨੀਫ,ਬਿਪਨ ਚੰਦ,ਰਕੇਸ਼ ਲਚਕਾਣੀ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।



Scroll to Top