Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 2:43 am

+91 90915 01313 , +91 90916 01313

punjabbanni@gmail.com
punjabbani@yahoo.com

ਨੋਵੇਂ ਪਾਤਸ਼ਾਹ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੋਵੇਗਾ ਦਸਤਾਰ ਮੁਕਾਬਲਾ

ਨੋਵੇਂ ਪਾਤਸ਼ਾਹ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੋਵੇਗਾ ਦਸਤਾਰ ਮੁਕਾਬਲਾ

ਪਟਿਆਲਾ 27 ਅਕਤੂਬਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਸਤਾਰ ਏ ਖਾਲਸਾ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ ਕਰਵਾਇਆ ਜਾਵੇਗਾ। ਇਸ ਸਬੰਧ ਵਿਚ ਜਾਣਕਾਰੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਅੱਜ ਦਸਤਾਰ ਮੁਕਾਬਲਿਆਂ ਨਾਲ ਸਬੰਧਤ ਪੋਸਟਰ ਰਿਲੀਜ਼ ਕਰਨ ਮੌਕੇ ਦਿੱਤੀ।

ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦਸਤਾਰ ਏ ਖਾਲਸਾ ਜਥੇਬੰਦੀ ਦੇ ਅਹੁਦੇਦਾਰ ਸਾਹਿਬਾਨਾਂ ਨਾਲ ਮੀਟਿੰਗ ਕੀਤੀ ਅਤੇ ਦਸਤਾਰ ਮੁਕਾਬਲਿਆਂ ਨਾਲ ਸਬੰਧਤ ਪੋਸਟਰ ਰਿਲੀਜ਼ ਕਰਦਿਆਂ ਦੱਸਿਆ ਕਿ ਜਿਥੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਤਾਬਦੀ ਸਮਾਗਮਾਂ ਦੇੇ ਸਬੰਧ ਵਿਚ ਪ੍ਰੋਗਰਾਮ ਉਲੀਕੇ ਹਨ,

ਉਥੇ ਹੀ ਸਿੱਖ ਜਥੇਬੰਦੀਆਂ, ਸੁਸਾਇਟੀਆਂ ਵੱਲੋਂ ਅਜਿਹੇ ਸਮਾਗਮ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ, ਜਿਸ ਤਹਿਤ ਦਸਤਾਰ ਏ ਖਾਲਸਾ ਕਲੱਬ ਵੱਲੋਂ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਦਸਤਾਰ ਅਤੇ ਦੁਮਾਲੇ ਮੁਕਾਬਲੇ ਕਰਵਾਏ ਜਾਣਗੇ। ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਦੱਸਿਆ ਕਿ ਅਜੌਕੀ ਪੀੜੀ ਨੂੰ ਅਮੀਰ ਵਿਰਸੇ, ਇਤਿਹਾਸ ਅਤੇ ਆਪਣੇ ਸ਼ਾਨਾਮੱਤੀ ਇਤਿਹਾਸ ਦੀਆਂ ਪ੍ਰੰਪਰਾਵਾਂ ਨਾਲ ਜੋੜਨ ਲਈ ਅਜਿਹਾ ਪ੍ਰੋਗਰਾਮ ਉਲੀਕਿਆ ਹੈ, ਜਿਸ ਵਿਚ ਨੌਜਵਾਨ ਦਸਤਾਰ ਤੇ ਦੁਮਾਲੇ ਮੁਕਾਬਲਿਆਂ ਵਿਚ ਭਾਗ ਲੈ ਸਕਣਗੇ।

ਇਸ ਮੌਕੇ ਦਸਤਾਰ ਏ ਖਾਲਸਾ ਕਲੱਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਦਸਤਾਰ ਤੇ ਦੁਮਾਲੇ ਮੁਕਾਬਲ ੇ 2 ਨਵੰਬਰ ਨੂੰ ਝੰਡਾ ਗਰਾਊਂਡ ਰਾਜਪੁਰਾ ਵਿਖੇ ਹੋਣਗੇ।  ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਭਾੲਂੀ ਪ੍ਰਨਾਮ ਸਿੰਘ, ਗਿਆਨੀ ਫੂਲਾ ਸਿੰਘ, ਮੈਨੇਜਰ ਭਾਗ ਸਿੰਘ, ਰਿਕਾਰਡ ਕੀਪਰ ਸਰਬਜੀਤ ਸਿੰਘ ਅਤੇ ਦਸਤਾਰ ਏ ਖਾਲਸਾ ਟੀਮ ਦੇ ਅਹੁਦੇਦਾਰ ਮੈਂਬਰ ਸਾਹਿਬਾਨ ਸਾਮਲ ਸਨ।

Advertisement
Advertisement
Advertisement
Advertisement
Scroll to Top