Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 2:51 pm

+91 90915 01313 , +91 90916 01313

punjabbanni@gmail.com
punjabbani@yahoo.com

ਮੋਦੀ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਵਿਦਿਆਰਥੀਆਂ ਦਾ "ਰੰਗ

ਮੋਦੀ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਵਿਦਿਆਰਥੀਆਂ ਦਾ "ਰੰਗ

ਪਟਿਆਲਾ, 27 ਅਕਤੂਬਰ, 2025- ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਵੀਹ ਵਿਦਿਆਰਥੀਆਂ ਦੀ ਟੀਮ ਨੇ, ਵਿਭਾਗ ਦੇ ਮੁਖੀ ਡਾ. ਵੀਨੂ ਜੈਨ ਦੀ ਅਗਵਾਈ ਹੇਠ ਐਨ.ਆਈ.ਐੱਲ.ਐੱਮ. ਯੂਨੀਵਰਸਿਟੀ, ਕੈਥਲ, ਹਰਿਆਣਾ ਦੁਆਰਾ ਆਯੋਜਿਤ ਵੱਕਾਰੀ “ਰੰਗ-ਏ-ਨੂਰ” ਫੈਸ਼ਨ ਈਵੈਂਟ ਵਿੱਚ ‘ਕ੍ਰਾਊਨ ਆਫ਼ ਕ੍ਰਇਏਟੀਵਿਟੀ’ ਪੁਰਸਕਾਰ ਜਿੱਤਿਆ ਅਤੇ ਫੈਸ਼ਨ ਸ਼ੋਅ ਸ਼੍ਰੇਣੀ ਵਿੱਚ ਓਵਰਆਲ ਪਹਿਲਾ ਸਥਾਨ ਪ੍ਰਾਪਤ ਕੀਤਾ ।

ਵਿਦਿਆਰਥੀਆਂ ਦੁਆਰਾ ਤਿਆਰ ਵਸਤਰ ਉਨ੍ਹਾਂ ਦੀ ਨਵੀਨ ਫੈਸ਼ਨ ਸਮਝ, ਹੁਨਰ ਅਤੇ ਸਮਰਪਣ ਦਾ ਪ੍ਰਮਾਣ ਸਨ। ਉਨ੍ਹਾਂ ਦਾ ਫੈਸ਼ਨ ਸ਼ੋਅ ਰੰਗਾਂ, ਬਣਤਰ ਅਤੇ ਪੈਟਰਨਾਂ ਦੇ ਇੱਕ ਖੂਬਸੂਰਤ ਦ੍ਰਿਸ਼ ਦੀ ਤਰਾਂ੍ਹ ਸੀ ਜਿਸਨੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ।ਇਸ ਮੌਕੇ ਤੇ  ਜੱਜਾਂ ਵੱਜੋਂ ਮਿਸ ਪਾਰੁਲ, ਸਾਬਕਾ ਮਿਸ ਇੰਡੀਆ, ਅਤੇ ਸੈਲੀਬ੍ਰਿਟੀ ਮਾਡਲ ਗੌਰਵ ਕਾਲੜਾ, ਇਹਨਾਂ ਵਿਦਿਆਰਥੀਆਂ ਦੀ ਸਿਰਜਣਾਤਮਕਤਾ, ਆਤਮਵਿਸ਼ਵਾਸ ਅਤੇ ਪੇਸ਼ੇਵਰਤਾ ਤੋਂ ਕਾਫੀ ਪ੍ਰਭਾਵਿਤ ਹੋਏ।

ਇਸ ਮੌਕੇ ਤੇ ਮੁਲਤਾਨੀ ਮੱਲ ਮੋਦੀ ਕਾਲਜ ਦੇ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਵਿਦਿਆਰਥੀਆਂ ਦੀ ਪ੍ਰਾਪਤੀ ‘ਤੇ ਮਾਣ ਅਤੇ ਪ੍ਰਸ਼ੰਸਾ ਪ੍ਰਗਟ ਕਰਦੇ ਹੋਏ ਕਿਹਾ, “ਮੈਂ ‘ਰੰਗ-ਏ-ਨੂਰ’ ਫੈਸ਼ਨ ਈਵੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਵਿਦਿਆਰਥੀਆਂ ਅਤੇ ਫੈਕਲਟੀ ਦੀ ਦਿਲੋਂ ਸ਼ਲਾਘਾ ਕਰਦਾ ਹਾਂ। ਉਨ੍ਹਾਂ ਦੀ ਸਿਰਜਣਾਤਮਕਤਾ, ਸਮਰਪਣ ਅਤੇ ਪੇਸ਼ੇਵਰਤਾ ਸੱਚਮੁੱਚ ਪ੍ਰਸ਼ੰਸਾਯੋਗ ਹੈ। ਮੈਨੂੰ ਵਿਸ਼ਵਾਸ ਹੈ ਕਿ ਉਹ ਫੈਸ਼ਨ ਦੇ ਖੇਤਰ ਵਿੱਚ ਆਪਣੇ ਬਿਹਤਰ ਡਿਜ਼ਾਈਨਾਂ ਦੁਆਰਾ ਸੰਸਥਾ ਦਾ ਨਾਮ ਰੌਸ਼ਨ ਕਰਦੇ ਰਹਿਣਗੇ।”

ਇਹਨਾਂ ਵਿਦਿਆਰਥੀਆਂ ਨੂੰ ਪ੍ਰੋ. ਅਭਿਨੀਤ ਅਤੇ ਸ਼੍ਰੀਮਤੀ ਲਵਲੀ ਵਿਭਾਗ ਦੇ ਤਜਰਬੇਕਾਰ ਫੈਕਲਟੀ ਮੈਂਬਰਾਂ ਦੀ ਟੀਮ ਦੁਆਰਾ ਮਾਰਗਦਰਸ਼ਨ ਅਤੇ ਟਰੇਨਿੰਗ ਦਿੱਤੀ ਗਈ ਜਿਸ ਕਾਰਣ ਇਹ ਵਿਦਿਆਰਥੀ ਇਸ ਈਵੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਣ ਕਰਨ ਵਿੱਚ ਕਾਮਯਾਬ ਹੋ ਸਕੇ।

 

Scroll to Top