Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 4:51 pm

+91 90915 01313 , +91 90916 01313

punjabbanni@gmail.com
punjabbani@yahoo.com

ਐਡਮੰਟਨ ਵਿੱਚ ਭਾਰਤੀ ਮੂਲ ਦੇ ਵਿਅਕਤੀ ਦੀ ਝਗੜੇ ਵਿਚ ਹੋਈ ਮੌਤ

ਐਡਮੰਟਨ ਵਿੱਚ ਭਾਰਤੀ ਮੂਲ ਦੇ ਵਿਅਕਤੀ ਦੀ ਝਗੜੇ ਵਿਚ ਹੋਈ ਮੌਤ

ਦਿੱਲੀ, 30 ਅਕਤੂਬਰ 2025 : ਵਿਦੇਸ਼ਾਂ ਵਿਚ ਭਾਰਤੀਆਂ ਉਪਰ ਹਮਲੇ ਰੁਕਨ ਦਾ ਨਾਮ ਨਹੀ ਲੈ ਰਹੇ ਹਨ। ਹੁਣ ਤਾਜਾ ਮਾਮਲੇ ਵਿਚ ਕੈਨੇਡਾ ਦੇ ਐਡਮੰਟਨ ਸ਼ਹਿਰ ਵਿਚ 55 ਸਾਲਾ ਆਰਵੀ ਸਿੰਘ ਸੱਗੂ ਦੀ ਜ਼ਿੰਦਗੀ ਇੱਕ ਛੋਟੀ ਝੜਪ ਕਾਰਨ ਖਤਮ ਹੋ ਗਈ, ਜਦੋਂ ਉਸ ਨੇ ਸਿਰਫ਼ ਆਪਣੀ ਕਾਰ ਦੇ ਨੇੜੇ ਬਦਸਲੂਕੀ ਕਰਨ ਵਾਲੇ ਅਜਨਬੀ ਨੂੰ ਟੋਕਿਆ।

ਐਡਮੰਟਨ ਦੇ ਡਾਊਨਟਾਊਨ ਖੇਤਰ ਵਿਚ 19 ਅਕਤੂਬਰ ਨੂੰ ਵਾਪਰੀ ਇੱਕ ਦਹਿਲਾ ਦੇਣ ਵਾਲੀ ਘਟਨਾ ਵਿਚ ਭਾਰਤੀ ਮੂਲ ਦੇ 55 ਸਾਲਾ ਕਾਰੋਬਾਰੀ ਆਰਵੀ ਸਿੰਘ ਸੱਗੂ ਦੀ ਮੌਤ ਹੋ ਗਈ। ਸਥਾਨਕ ਪੁਲਿਸ ਦੇ ਅਨੁਸਾਰ, ਸੱਗੂ ਉਸ ਵੇਲੇ ਆਪਣੀ ਮਹਿਲਾ ਸਾਥੀ ਨਾਲ ਰਾਤ ਦਾ ਖਾਣਾ ਖਾ ਕੇ ਵਾਪਸ ਗੱਡੀ ਵੱਲ ਜਾ ਰਿਹਾ ਸੀ, ਜਦੋਂ ਉਸ ਨੇ ਇੱਕ ਅਣਜਾਣ ਵਿਅਕਤੀ ਨੂੰ ਆਪਣੀ ਕਾਰ ਦੇ ਕੋਲ ਪਿਸ਼ਾਬ ਕਰਦਿਆਂ ਦੇਖਿਆ।

ਸੱਗੂ ਵੱਲੋਂ ਟੋਕਣ ‘ਤੇ ਉਸ ਵਿਅਕਤੀ ਨੇ ਉਸ ਨਾਲ ਬਹਿਸ ਕਰਨੀ ਸ਼ੁਰੂ ਕੀਤੀ, ਜੋ ਥੋੜ੍ਹੀ ਦੇਰ ਵਿੱਚ ਹਿੰਸਕ ਰੂਪ ਧਾਰਨ ਕਰ ਗਈ। ਦੋਸ਼ੀ ਨੇ ਕਥਿਤ ਤੌਰ ‘ਤੇ ਸੱਗੂ ਦੇ ਸਿਰ ‘ਤੇ ਜ਼ੋਰਦਾਰ ਵਾਰ ਕੀਤਾ, ਜਿਸ ਕਾਰਨ ਉਹ ਡਿੱਗ ਕੇ ਬੇਹੋਸ਼ ਹੋ ਗਿਆ। ਉਸਤੋ ਬਾਅਦ ਉਸਨੂੰ ਹਸਪਤਾਲ ਭਰਤੀ ਕਰਵਾਇਆ ਗਿਆ, ਜਿਥੇ ਉਸਨੇ ਇਲਾਜ ਦੌਰਾਨ ਦਮ ਤੋੜ ਦਿੱਤਾ।

ਸਥਾਨਕ ਪੁਲਸ ਨੇ ਇਸ ਮਾਮਲੇ ਵਿੱਚ 40 ਸਾਲਾ ਕਾਇਲੇ ਪੈਪਿਨ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ੁਰੂਆਤੀ ਤੌਰ ‘ਤੇ ਉਸ ‘ਤੇ ਗੰਭੀਰ ਹਮਲੇ ਦਾ ਮਾਮਲਾ ਦਰਜ ਕੀਤਾ ਗਿਆ ਸੀ, ਪਰ ਸੱਗੂ ਦੀ ਮੌਤ ਤੋਂ ਬਾਅਦ ਕੇਸ ਹੁਣ ਹੋਮੀਸਾਈਡ ਯੂਨਿਟ ਵੱਲੋਂ ਸੰਭਾਲਿਆ ਜਾ ਰਿਹਾ ਹੈ।

Scroll to Top