Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 4:56 pm

+91 90915 01313 , +91 90916 01313

punjabbanni@gmail.com
punjabbani@yahoo.com

ਗਾਜ਼ਾ ਵਿੱਚ ਇਜ਼ਰਾਇਲੀ ਹਮਲੇ ਬਾਅਦ ਜੰਗਬੰਦੀ ਬਹਾਲ

ਗਾਜ਼ਾ ਵਿੱਚ ਇਜ਼ਰਾਇਲੀ ਹਮਲੇ ਬਾਅਦ ਜੰਗਬੰਦੀ ਬਹਾਲ

ਦਿੱਲੀ, 30 ਅਕਤੂਬਰ 2025 : ਗਾਜ਼ਾ ਵਿੱਚ ਲੰਘੀ ਰਾਤ ਇਜ਼ਰਾਇਲੀ ਫ਼ੌਜ ਵੱਲੋਂ ਕੀਤੇ ਗਏ ਭਾਰੀ ਹਵਾਈ ਹਮਲਿਆਂ ਤੋਂ ਬਾਅਦ ਅੱਜ ਜੰਗਬੰਦੀ ਦੁਬਾਰਾ ਬਹਾਲ ਹੋਣ ਦਾ ਦਾਅਵਾ ਕੀਤਾ ਗਿਆ ਹੈ। ਦੂਸਰੇ ਪਾਸੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ, ਨੇ ਇਜ਼ਰਾਇਲੀ ਕਾਰਵਾਈ ਦਾ ਪੱਖ ਲੈਂਦਿਆਂ ਕਿਹਾ ਕਿ ਇਜ਼ਰਾਈਲ ਦਾ ਜਵਾਬ ਜਾਇਜ਼ ਸੀ, ਕਿਉਂਕਿ ਹਮਾਸ ਨੇ ਰਫ਼ਾਹ ਸ਼ਹਿਰ ਵਿੱਚ ਇਜ਼ਰਾਇਲੀ ਸਿਪਾਹੀ ਨੂੰ ਮਾਰਿਆ ਸੀ।

ਇਸ ਸਾਰੇ ਘਟਨਾਕ੍ਰਮ ਨੂੰ ਲੈ ਕੇ ਸ਼ਿਫਾ ਹਸਪਤਾਲ ਦੇ ਡਾਇਰੈਕਟਰ ਮੁਹੰਮਦ ਅਬੂ ਸੇਲਮੀਆ ਨੇ ਦੱਸਿਆ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ, ਕਿਉਂਕਿ 45 ਜ਼ਖ਼ਮੀ ਵਿਅਕਤੀਆਂ ਵਿੱਚੋਂ ਬਹੁਤਿਆਂ ਦੀ ਹਾਲਤ ਨਾਜ਼ੁਕ ਹੈ, ਜਿਨ੍ਹਾਂ ਵਿੱਚ 20 ਬੱਚੇ ਵੀ ਸ਼ਾਮਲ ਹਨ। ਹਸਪਤਾਲ ਨੂੰ 21 ਲਾਸ਼ਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਸੱਤ ਔਰਤਾਂ ਅਤੇ ਛੇ ਬੱਚੇ ਸਨ।

ਸਥਾਨਕ ਹਸਪਤਾਲਾਂ ਅਨੁਸਾਰ, ਇਨ੍ਹਾਂ ਹਮਲਿਆਂ ਵਿੱਚ ਘੱਟੋ-ਘੱਟ 104 ਲੋਕ ਮਾਰੇ ਗਏ, ਜਿਨ੍ਹਾਂ ਵਿੱਚ ਔਰਤਾਂ ਅਤੇ 46 ਬੱਚੇ ਵੀ ਸ਼ਾਮਲ ਹਨ। 10 ਅਕਤੂਬਰ ਨੂੰ ਜੰਗਬੰਦੀ ਲਾਗੂ ਹੋਣ ਤੋਂ ਬਾਅਦ ਇਹ ਸਭ ਤੋਂ ਘਾਤਕ ਹਮਲੇ ਮੰਨੇ ਜਾ ਰਹੇ ਹਨ।

Scroll to Top