Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:21 am

+91 90915 01313 , +91 90916 01313

punjabbanni@gmail.com
punjabbani@yahoo.com

ਫਾਜ਼ਿਲਕਾ ਬਾਰਡਰ 'ਤੇ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ

ਫਾਜ਼ਿਲਕਾ ਬਾਰਡਰ 'ਤੇ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ

ਜਲੰਧਰ, 30 ਅਕਤੂਬਰ 2025 : ਬਾਰਡਰਾਂ ਨੇੜੇ ਸੁਰਖਿਆਂ ਫੋਰਸਾਂ ਵਲੋ ਪੂਰੀ ਤਰ੍ਹਾਂ ਸਾਵਧਾਨੀ ਵਰਤਦੇ ਹੋਏ ਨਿਗਰਾਨੀ ਕੀਤੀ ਜਾ ਰਹੀ ਹੈ, ਜਿਸ ਤਹਿਤ ਹੁਣ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਖੇਤਰ ਵਿੱਚ ਬੀਐੱਸਐੱਫ ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ।

ਦੋਨਾ ਰਾਜਾ ਦੀਨਾ ਨਾਥ ਸਰਹੱਦੀ ਚੌਕੀ ਨੇੜੇ ਬੁੱਧਵਾਰ ਦੁਪਹਿਰ ਬੀਐੱਸਐੱਫ ਦੀ 160ਵੀਂ ਬਟਾਲੀਅਨ ਦੇ ਜਵਾਨਾਂ ਨੇ ਭਾਰਤੀ ਖੇਤਰ ਵਿੱਚ ਦਾਖਲ ਹੋਏ ਇੱਕ ਸ਼ਖ਼ਸ ਨੂੰ ਲਲਕਾਰਿਆ, ਪਰ ਉਹ ਨਾ ਰੁਕਿਆ। ਮਗਰੋਂ ਜਵਾਨਾਂ ਨੇ ਉਸ ਨੂੰ ਕਾਬੂ ਕਰ ਲਿਆ।

ਸੂਤਰਾਂ ਅਨੁਸਾਰ ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਇਮਤਿਆਜ਼ ਅਹਿਮਦ ਵਾਸੀ ਪਰਵਾਲ ਪਿੰਡ (ਸ਼ੱਕਰਗੜ੍ਹ), ਪਾਕਿਸਤਾਨ ਵਜੋਂ ਹੋਈ ਹੈ। ਉਸ ਦੇ ਕਬਜ਼ੇ ਵਿੱਚੋਂ ਕੋਈ ਵੀ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ। ਬੀਐੱਸਐੱਫ ਵੱਲੋਂ ਪ੍ਰਾਰੰਭਿਕ ਪੁੱਛਗਿੱਛ ਮਗਰੋਂ ਉਸ ਨੂੰ ਹੋਰ ਜਾਂਚ ਲਈ ਮਮਦੋਟ ਪੁਲੀਸ, ਜ਼ਿਲ੍ਹਾ ਫਿਰੋਜ਼ਪੁਰ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜਿਸਨੂੰ ਲੈ ਕੇ ਜਾਂਚ ਪੜਤਾਲ ਚਲ ਰਹੀ ਹੈ।

Advertisement
Advertisement
Advertisement
Advertisement
Scroll to Top