Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 7:34 pm

+91 90915 01313 , +91 90916 01313

punjabbanni@gmail.com
punjabbani@yahoo.com

ਕਰਾਟੇ 'ਚ ਅੰਡਰ 17 ਪਟਿਆਲਾ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ

ਕਰਾਟੇ 'ਚ ਅੰਡਰ 17 ਪਟਿਆਲਾ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ

ਪਟਿਆਲਾ, 30 ਅਕਤੂਬਰ : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ  ਸਿੱਖਿਆ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜਿਲਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਲੜਕੀਆਂ ਦੇ ਅੰਤਰ ਜ਼ਿਲ੍ਹਾ ਕਰਾਟੇ ਮੁਕਾਬਲੇ ਕਰਵਾਏ ਗਏ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਡੀਐਸਸੀ ਡਾ ਦਲਜੀਤ ਸਿੰਘ ਨੇ ਦੱਸਿਆ ਅੰਡਰ 17 ਲੜਕੀਆਂ ਦੇ ਕਰਾਟੇ ਮੁਕਾਬਲੇ  ਜਿਲਾਂ ਟੂਰਨਾਮੈਂਟ ਕਮੇਟੀ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਪੀਐਮਸ੍ਰੀ ਸਰਕਾਰੀ ਕੋਐਡ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ।

ਅੱਜ ਦੇ  ਹੋਏ ਕਰਾਟੇ ਮੁਕਾਬਲੇ ਅੰਡਰ 17 ਲੜਕੀਆਂ ਦੇ ਵਿੱਚ ਜਲੰਧਰ ਨੇ 23 ਅੰਕ ਨਾਲ ਪਹਿਲਾਂ ਸਥਾਨ ਪ੍ਰਾਪਤ ਕਰਕੇ ਓਵਰਆਲ ਟਰਾਫ਼ੀ ਜਿੱਤੀ,ਪਟਿਆਲਾ ਨੇ 21 ਅੰਕਾਂ ਨਾਲ ਦੂਜਾ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੇ 12 ਅੰਕਾਂ ਨਾਲ ਤੀਜਾ ਸਬਾਨ ਕੀਤਾ।ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਤੇ ਨਿਖਿਲ ਹੰਸ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰਨਾਂ ਨੂੰ ਟਰਾਫ਼ੀ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਤੇ ਅਬਜਰਵਰ ਰਜਨੀਸ਼ ਨੰਦਾ,ਰਾਜੇਸ਼ ਕੁਮਾਰ,ਨਿਖਿਲ ਹੰਸ  ਸਿਲੈਕਟਰ,ਅਰਮਾਨ ਸਿੰਘ ਕੋਚ,ਰਾਜੇਸ਼ ਕੁਮਾਰ ਜਲੰਧਰ,ਰਜਿੰਦਰ ਸੈਣੀ,ਗੁਰਪ੍ਰੀਤ ਸਿੰਘ ਝੰਡਾ, ਬਜਰੰਗ ਕੋਚ,ਸੁਰਜੀਤ ਸਿੰਘ ਵਾਲੀਆ ਕੋਚ,ਗੁਰਪਿਆਰ ਸਿੰਘ,ਸ਼ੰਕਰ ਨੇਗੀ,ਹਰਦੀਪ ਸਿੰਘ,ਸੁਰਿੰਦਰਪਾਲ ਸਿੰਘ, ਸਤਵਿੰਦਰ ਸਿੰਘ ਕੋਚ,ਮੁਹੰਮਦ ਸ਼ਾਹਿਦ ਹਨੀਫ,ਬਿਪਨ ਚੰਦ,ਬਲਕਾਰ ਸਿੰਘ,ਰਕੇਸ਼ ਲਚਕਾਣੀ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ।

Advertisement
Advertisement
Advertisement
Advertisement
Scroll to Top