Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 1:46 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਲਈ ਤਿਆਰੀਆਂ ਜੋਰਾਂ 'ਤੇ

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਲਈ ਤਿਆਰੀਆਂ ਜੋਰਾਂ 'ਤੇ

ਪਟਿਆਲਾ, 31 ਅਕਤੂਬਰ : ਪਟਿਆਲਾ ਦੇ ਏ.ਡੀ.ਸੀ. ਦਿਹਾਤੀ ਵਿਕਾਸ ਦਨਮਜੀਤ ਸਿੰਘ ਮਾਨ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ 4 ਨਵੰਬਰ ਨੂੰ ਪਟਿਆਲਾ ਦੇ ਪੋਲੋ ਗਰਾਂਊਡ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਹੁੰਮ-ਹੁੰਮਾ ਕੇ ਪੁੱਜਣ ਦੀ ਅਪੀਲ ਕੀਤੀ ਹੈ।

ਏ.ਡੀ.ਸੀ. ਮਾਨ ਨੇ ਅੱਜ ਸ਼ਾਮ ਇੱਥੇ ਪੋਲੋ ਗਰਾਊਂਡ ਵਿਖੇ 4 ਨਵੰਬਰ ਨੂੰ ਸ਼ਾਮ 7 ਤੋਂ 8.30 ਵਜੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਇਸ ਸ਼ੋਅ ਨੂੰ ਕਰਵਾਉਣ ਵਾਲੀ ਏਜੰਸੀ ਸਮੇਤ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਾਲਮੇਲ ਬੈਠਕ ਕੀਤੀ।

ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਇਸ ਸ਼ੋਅ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਪੂਰੇ ਪਟਿਆਲਾ ਜ਼ਿਲ੍ਹੇ ਤੋਂ ਸ਼ਰਧਾਲੂ ਪੁੱਜਣ ਦੀ ਉਮੀਦ ਹੈ, ਇਸ ਲਈ ਸਾਰੇ ਪ੍ਰਬੰਧ ਸਮੇਂ ਸਿਰ ਕਰਨੇ ਯਕੀਨੀ ਬਣਾਉਣ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਲੀਕੇ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਵਿਖੇ ਵੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਦੇਖ-ਰੇਖ ਹੇਠ  ਨਵੰਬਰ ਮਹੀਨੇ 4 ਤਰੀਕ ਤੋਂ ਬਾਅਦ ਲਗਾਤਾਰ ਸਮਾਗਮ ਕਰਵਾਏ ਜਾਣਗੇ।

ਏ.ਡੀ.ਸੀ. ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫ਼ਸਲਫ਼ੇ ਅਤੇ ਮਹਾਨ ਕੁਰਬਾਨੀ ਬਾਰੇ ਜਾਣਨ ਲਈ ਇਹ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਲਈ ਸਮੂਹ ਜ਼ਿਲ੍ਹਾ ਨਿਵਾਸੀ ਸਮੇਂ ਸਿਰ ਆਪਣੇ ਪਰਿਵਾਰਾਂ ਸਮੇਤ ਜਰੂਰ ਪਹੁੰਚਣ। ਇਸ ਮੌਕੇ ਐਸ.ਪੀਜ ਪਲਵਿੰਦਰ ਸਿੰਘ ਚੀਮਾ ਤੇ ਐਚ.ਐਸ ਮਾਨ, ਐਸ.ਡੀ.ਐਮ ਰਿਚਾ ਗੋਇਲ ਤੇ ਹਰਜੋਤ ਕੌਰ ਮਾਵੀ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਧਾਲੀਵਾਲ ਸਮੇਤ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top