Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:20 am

+91 90915 01313 , +91 90916 01313

punjabbanni@gmail.com
punjabbani@yahoo.com

ਕੋਰਟ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਹਿਰਾਸਤ ਵਧਾਈ

ਕੋਰਟ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਹਿਰਾਸਤ ਵਧਾਈ

ਚੰਡੀਗੜ, 31 ਅਕਤੂਬਰ 2025 : ਪਿਛਲੇ ਦਿਨੀ ਰਿਸ਼ਵਤਖੋਰੀ ਅਤੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ਵਿਚ ਫਸੇ ਪੰਜਾਬ ਪੁਲੀਸ ਦੇ ਮੁਅੱਤਲ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਚਰਨ ਸਿੰਘ ਭੁੱਲਰ ਨੂੰ ਰਾਹਤ ਮਿਲਣ ਦੀ ਬਜਾਏ ਹੁਣ ਹੋਰ ਮੁਸੀਬਤਾਂ ਘੇਰ ਰਹੀਆਂ ਹਨ।

ਅੱਜ ਚੰਡੀਗੜ੍ਹ ਸਥਿਤ ਸੀਬੀਆਈ ਕੋਰਟ ਨੇ ਉਸਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾਉਣ ਦੇ ਹੁਕਮ ਜਾਰੀ ਕੀਤੇ ਹਨ। ਪਿਛਲੀ ਹਿਰਾਸਤ ਦੀ ਮਿਆਦ ਖਤਮ ਹੋਣ ’ਤੇ ਭੁੱਲਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ, ਜਿੱਥੇ ਸੀਬੀਆਈ ਵੱਲੋਂ ਉਸਦਾ ਹੋਰ ਰਿਮਾਂਡ ਮੰਗਿਆ ਨਾ ਜਾਣ ’ਤੇ ਕੋਰਟ ਨੇ ਉਸਨੂੰ 14 ਨਵੰਬਰ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।

ਜਿਕਰਯੋਗ ਹੈਕਿ ਤਲਾਸ਼ੀ ਦੌਰਾਨ ਉਸਦੇ ਪਰਿਵਾਰਕ ਮੈਂਬਰਾਂ ਅਤੇ ਸ਼ੱਕੀ ਸਾਂਝੇਦਾਰਾਂ ਦੇ ਨਾਮਾਂ ’ਤੇ 50 ਤੋਂ ਵੱਧ ਅਚੱਲ ਜਾਇਦਾਦਾਂ ਦੇ ਕਾਗਜ਼, ਲਾਕਰ ਦੀਆਂ ਚਾਬੀਆਂ, ਬੈਂਕ ਖਾਤਿਆਂ ਦੀ ਜਾਣਕਾਰੀ ਅਤੇ 100 ਜ਼ਿੰਦਾ ਕਾਰਤੂਸਾਂ ਸਮੇਤ ਚਾਰ ਹਥਿਆਰ ਵੀ ਮਿਲੇ ਸਨ, ਜਿਸਦੀ ਜਾਂਚ ਚਲ ਰਹੀ ਹੈ। ਦਸ ਦਈਏ ਕਿ ਸੀਬੀਆਈ ਨੇ 16 ਅਕਤੂਬਰ ਨੂੰ ਭੁੱਲਰ ਨੂੰ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਸਮੇਤ ਗ੍ਰਿਫ਼ਤਾਰ ਕੀਤਾ ਸੀ। ਦੋਵਾਂ ਉੱਤੇ ਇੱਕ ਸਕ੍ਰੈਪ ਡੀਲਰ ਤੋਂ ‘ਸੇਵਾ ਪਾਣੀ’ ਦੇ ਨਾਂ ’ਤੇ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਗੰਭੀਰ ਦੋਸ਼ ਹਨ ।

Advertisement
Advertisement
Advertisement
Advertisement
Scroll to Top