Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 1:47 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਘਨੁੜਕੀ ਤੇ ਬੌੜਾਂ ਵਿਖੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨਾਲ ਮੁਲਾਕਾਤ

ਡਿਪਟੀ ਕਮਿਸ਼ਨਰ ਵੱਲੋਂ ਘਨੁੜਕੀ ਤੇ ਬੌੜਾਂ ਵਿਖੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨਾਲ ਮੁਲਾਕਾਤ

ਨਾਭਾ, 31 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਨਾਭਾ ਨੇੜਲੇ ਪਿੰਡਾਂ ਘਨੁੜਕੀ ਤੇ ਬੌੜਾਂ ਵਿਖੇ ਬੇਲਰ ਨਾਲ ਪਰਾਲੀ ਬਿਨ੍ਹਾਂ ਅੱਗ ਲਾਏ ਸੰਭਾਲ ਰਹੇ ਕਿਸਾਨਾਂ ਦੀ ਹੌਂਸਲਾ ਅਫ਼ਜਾਈ ਕੀਤੀ। ਉਨ੍ਹਾਂ ਕਿਹਾ ਕਿ ਇਸ ਵਾਰ ਨਾਭਾ ਇਲਾਕੇ ਦੇ ਕਿਸਾਨਾਂ ਨੇ ਪਿਛਲੀ ਵਾਰ ਤੋਂ ਵੀ ਜਿਆਦਾ ਅੱਗੇ ਆ ਕੇ ਪਰਾਲੀ ਬਿਨ੍ਹਾਂ ਅੱਗ ਲਾਏ ਸੰਭਾਲੀ ਹੈ।

ਡਿਪਟੀ ਕਮਿਸ਼ਨਰ ਨੇ ਇਸੇ ਦੌਰਾਨ ਬਿਨ੍ਹਾਂ ਅੱਗ ਲਾਏ ਖੇਤਾਂ ਵਿੱਚ ਕਣਕ ਦੀ ਬਿਜਾਈ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਸਦਕਾ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਕਾਫ਼ੀ ਘਟੇ ਹਨ ਪਰੰਤੂ ਅਜੇ ਹੋਰ ਵੀ ਕਿਸਾਨਾਂ ਨੂੰ ਅੱਗੇ ਆਉਣ ਦੀ ਲੋੜ ਹੈ ਤਾਂ ਕਿ ਅਸੀਂ ਪਟਿਆਲਾ ਜ਼ਿਲ੍ਹੇ ਨੂੰ ਬਿਲਕੁਲ ਪਰਾਲੀ ਨੂੰ ਅੱਗ ਲਾਉਣ ਤੋਂ ਮੁਕਤ ਕਰ ਸਕੀਏ।

ਉਨ੍ਹਾਂ ਕਿਹਾ ਕਿ ਹੁਣ ਜਦੋਂ ਕਣਕ ਦੀ ਬਿਜਾਈ ਦਾ ਸਮਾਂ ਚੱਲ ਰਿਹਾ ਹੈ ਤਾਂ ਕਿਸਾਨ ਹੈਪੀ ਸੀਡਰ, ਸੁਪਰ ਸੀਡਰ ਤੇ ਜੀਰੋ ਟਿਲ ਮਸ਼ੀਨਾਂ ਨਾਲ ਇਨਸੀਟੂ ਪ੍ਰਕ੍ਰਿਆ ਅਪਣਾ ਕੇ ਪਰਾਲੀ ਜਮੀਨ ‘ਚ ਹੀ ਮਿਲਾ ਕੇ ਕਣਕ ਦੀ ਬਿਜਾਈ ਕਰਨ, ਜਿਸ ਨਾਲ ਅਗਲੀ ਫ਼ਸਲ ਦਾ ਝਾੜ ਵੀ ਵਧੇਗਾ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬੇਲਰ ਮਾਲਕਾਂ ਤੇ ਕਿਸਾਨਾਂ ਅਮਰਿਤ ਸਿੰਘ, ਦਰਸ਼ਨ ਸਿੰਘ ਤੇ ਹਰਜੀਤ ਸਿੰਘ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੋਰ ਕਿਸਾਨ ਵੀ ਵਾਤਾਵਰਣ ਬਚਾਉਣ ਅਤੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਲਈ ਅੱਗੇ ਆਉਣ ਅਤੇ ਅਜਿਹੇ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਕਿਸਾਨ ਲੋੜੀਂਦੀ ਮਸ਼ੀਨਰੀ ਹੈਪੀ ਸੀਡਰ, ਸੁਪਰ ਸੀਡਰ, ਜੀਰੋ ਟਿਲ ਆਦਿ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਸੈਂਟਰ ਦੇ ਫੋਨ ਨੰਬਰ 0175-2350550 ‘ਤੇ ਸੰਪਰਕ ਕਰਨ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਏ.ਡੀ.ਸੀਜ ਤੇ ਐਸ.ਡੀ.ਐਮ, ਡੀ.ਐਸ.ਪੀਜ ਤੇ ਹੋਰ ਟੀਮਾਂ ਸਮੇਤ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਤੋਂ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤੇ ਅਤੇ ਹਵਾ ਗੁਣਵੱਤਾ ਮੋਨੀਟਰਿੰਗ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਲਗਾਤਾਰ ਕਿਸਾਨਾਂ ਨਾਲ ਰਾਬਤਾ ਬਣਾ ਰਿਹਾ ਹੈ। ਇਸ ਮੌਕੇ ਖੇਤੀਬਾੜੀ ਅਫ਼ਸਰ ਜੁਪਿੰਦਰ ਸਿੰਘ ਗਿੱਲ, ਏ.ਈ.ਓ. ਰਵਿੰਦਰ ਸਿੰਘ ਚੱਠਾ, ਏ.ਡੀ.ਓ. ਜਸਪ੍ਰੀਤ ਸਿੰਘ ਢਿੱਲੋਂ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top